ਪੰਜਾਬ

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਵਰਗੀ ਸੰਜੇ ਵਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਕੌਮੀ ਮਾਰਗ ਬਿਊਰੋ | August 01, 2025 07:28 PM

ਅਬੋਹਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਸਵਰਗੀ ਸੰਜੇ ਵਰਮਾ ਦੇ ਘਰ ਜਾ ਕੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਜੇ ਵਰਮਾ ਦੇ ਭਰਾ ਜਗਤ ਵਰਮਾ ਨਾਲ ਮੁਲਾਕਾਤ ਕਰਕੇ ਦੁੱਖ ਵੰਡਾਇਆ। ਉਨ੍ਹਾਂ ਕਿਹਾ ਕਿ ਜਿੱਥੇ ਇਹ ਪਰਿਵਾਰ ਲਈ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ, ਉੱਥੇ ਇਹ ਸਮਾਜ ਲਈ ਵੀ ਵੱਡਾ ਘਾਟਾ ਹੈ, ਜਿਸ ਨੇ ਦ੍ਰਿੜ ਇਰਾਦੇ ਵਾਲੀ ਉੱਦਮੀ ਹਸਤੀ ਨੂੰ ਗੁਆ ਲਿਆ। ਦੋਵਾਂ ਆਗੂਆਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਸ਼ਾਂਤੀ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਦੋਵਾਂ ਆਗੂਆਂ ਨੇ ਕਿਹਾ ਕਿ ਵਰਮਾ ਪਰਿਵਾਰ ਨੇ ਸਖ਼ਤ ਮਿਹਨਤ, ਸਮਰਪਣ ਭਾਵਨਾ ਅਤੇ ਦ੍ਰਿੜ੍ਹ ਵਚਨਬੱਧਤਾ ਰਾਹੀਂ ਵੱਡਾ ਮੁਕਾਮ ਹਾਸਲ ਕੀਤਾ ਹੈ ਜਿਸ ਸਦਕਾ ਅਬੋਹਰ ਸ਼ਹਿਰ ਨੂੰ ਵਿਸ਼ਵ ਪੱਧਰ ’ਤੇ ਪਛਾਣ ਮਿਲੀ। ਉਨ੍ਹਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਦੁੱਖ ਤੇ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਘਿਨਾਉਣੇ ਅਪਰਾਧਾਂ ਪ੍ਰਤੀ ਸੂਬਾ ਸਰਕਾਰ ਦੀ ਕੋਈ ਲਿਹਾਜ਼ ਨਾ ਵਰਤਣ ਨੀਤੀ ਨੂੰ ਦੁਹਰਾਉਂਦਿਆਂ ਕਿਹਾ ਕਿ ਅਜਿਹੀ ਕਾਰਵਾਈਆਂ ਲਈ ਜ਼ਿੰਮੇਵਾਰ ਲੋਕਾਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।
ਦੋਵਾਂ ਆਗੂਆਂ ਨੇ ਅੱਗੇ ਦੱਸਿਆ ਕਿ ਪੰਜਾਬ ਪੁਲਿਸ ਨਾਲ ਹੋਏ ਮੁਕਾਬਲੇ ਵਿੱਚ ਕਤਲ ’ਚ ਸ਼ਾਮਲ ਦੋ ਗੈਂਗਸਟਰ ਪਹਿਲਾਂ ਹੀ ਮਾਰੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਘਟਨਾ ਵਿੱਚ ਪੂਰਾ ਇਨਸਾਫ਼ ਦਿੱਤਾ ਜਾਵੇਗਾ ਅਤੇ ਘਿਨਾਉਣੇ ਕਾਰੇ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਇਸ ਪਰਿਵਾਰ ਸਮੇਤ ਸਾਰੇ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਦੌਰਾਨ ਸੰਜੇ ਵਰਮਾ ਦੇ ਭਰਾ ਜਗਤ ਵਰਮਾ ਨੇ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਤੇਜ਼ ਅਤੇ ਫੈਸਲਾਕੁੰਨ ਕਾਰਵਾਈ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜ੍ਹਨ ਅਤੇ ਅਪਰਾਧੀਆਂ ਵਿਰੁੱਧ ਮਿਸਾਲੀ ਕਾਰਵਾਈ ਕਰਕੇ ਇਨਸਾਫ ਦੇਣ ਲਈ ਦੋਵੇਂ ਨੇਤਾਵਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵੀ ਹਾਜ਼ਰ ਸਨ।

 

Have something to say? Post your comment

 
 
 

ਪੰਜਾਬ

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਕੀਤੀ ਸੂਬੇ ਦੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ

ਰਣਜੀਤ ਗਿੱਲ ਦੇ ਕਈ ਟਿਕਾਣਿਆਂ 'ਤੇ ਵਿਜੀਲੈਂਸ ਦੇ ਛਾਪੇ

ਬੰਦੀ ਸਿੰਘਾਂ ਦੀ ਪੇਸ਼ੀ ਮੌਕੇ ਉਹਨਾਂ ਦੇ ਪਰਿਵਾਰਾਂ ਨਾਲ ਦੁਰ-ਵਿਵਹਾਰ ਕਰਨ ਵਾਲੇ ਐਸ.ਪੀ. ਨੂੰ ਕੀਤਾ ਜਾਵੇ ਸਸਪੈਂਡ : ਅਕਾਲੀ ਦਲ ਵਾਰਿਸ ਪੰਜਾਬ ਦੇ

ਸਾਰੇ ਐੱਨਪੀਐੱਸ ਕਰਮਚਾਰੀ ਹੁਣ ਬਿਨਾਂ ਵਿਕਲਪ ਚੁਣੇ ਵਾਧੂ ਰਾਹਤ ਦੇ ਯੋਗ

ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ

ਮੌਜੂਦਾ ਵਿੱਤੀ ਵਰ੍ਹੇ ਵਿੱਚ ਜੁਲਾਈ ਤੱਕ ਨੈੱਟ ਜੀਐਸਟੀ ਮਾਲੀਆ 9188.18 ਕਰੋੜ ਰੁਪਏ ਤੱਕ ਪਹੁੰਚਿਆ

ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ

ਵੱਡੀ ਅਪਰਾਧਕ ਕਾਰਵਾਈ ਨੂੰ ਟਾਲਣ ‘ਚ ਮਿਲੀ ਸਫ਼ਲਤਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ: 1000 ਕਿਲੋ ਹੈਰੋਇਨ ਸਮੇਤ ਕਾਬੂ 24089 ਨਸ਼ਾ ਤਸਕਰ

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ