ਪੰਜਾਬ

ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ

ਕੌਮੀ ਮਾਰਗ ਬਿਊਰੋ | August 01, 2025 07:26 PM


ਚੰਡੀਗੜ੍ਹ- ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ।

ਸਬੰਧਤ ਖ਼ੇਤਰ ਤੋਂ ਮਿਲੀ ਰਿਪੋਰਟ ਅਨੁਸਾਰ, ਇਹ ਬੱਚੇ ਅਤੇ ਉਨ੍ਹਾਂ ਦੇ ਪਰਿਵਾਰ ਖੁੱਲੀਆਂ ਥਾਂਵਾਂ 'ਤੇ ਰਹਿ ਰਹੇ ਹਨ ਜੋ ਕਿ ਅਸੁਰੱਖਿਅਤ ਅਤੇ ਗੰਦਗੀ ਭਰੀਆਂ ਹਾਲਤਾਂ ਵਿੱਚ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਬੱਚੇ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ ' ਅਤੇ ਉਨ੍ਹਾਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ।

ਉਨ੍ਹਾਂ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ, ਚਾਈਲਡ ਪ੍ਰੋਟੈਕਸ਼ਨ ਯੂਨਿਟਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਇਲਾਕੇ 'ਚ ਵਿਸ਼ੇਸ਼ ਬਚਾਅ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ। ਬਚਾਏ ਹੋਏ ਬੱਚਿਆਂ ਨੂੰ ਤੁਰੰਤ ਰਿਹਾਇਸ਼, ਭੋਜਨ, ਮੈਡੀਕਲ ਸਹੂਲਤ ਅਤੇ ਸਿੱਖਿਆ ਦੀ ਵਿਵਸਥਾ ਕੀਤੀ ਜਾਵੇਗੀ।

ਇਸਦੇ ਨਾਲ ਹੀ ਡਾ. ਬਲਜੀਤ ਕੌਰ ਨੇ ਸੂਬੇ ਦੇ ਹੋਰ ਸਾਰੇ ਜ਼ਿਲ੍ਹਿਆਂ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹੁਕਮ ਦਿੱਤੇ ਹਨ ਕਿ ਡੇਰਾਬੱਸੀ ਵਰਗੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਵੀ ਭੀਖ ਮੰਗ ਰਹੇ ਬੱਚਿਆਂ ਦੀ ਪਛਾਣ, ਰੈਸਕਿਊ ਅਤੇ ਪੁਨਰਵਾਸ ਲਈ ਤੁਰੰਤ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਮੁਹਿੰਮ “ਪ੍ਰੋਜੈਕਟ ਜੀਵਨਜੋਤ –2 ਬਚਪਨ ਬਚਾਓ” ਤਹਿਤ ਲਗਾਤਾਰ ਅਤੇ ਪ੍ਰਤੀਬੱਧਤਾ ਨਾਲ ਚਲਾਈ ਜਾਣੀ ਚਾਹੀਦੀ ਹੈ, ਤਾਂ ਜੋ ਪੰਜਾਬ ਦੇ ਹਰ ਕੋਨੇ ਵਿੱਚੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਜਾ ਸਕੇ।

ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਜਾਂ ਗਰੁੱਪ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕੀਤਾ ਗਿਆ ਹੋਵੇ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ "ਪ੍ਰੋਜੈਕਟ ਜੀਵਨਜੋਤ – ਬਚਪਨ ਬਚਾਓ" ਦੇ ਤਹਿਤ ਪੁਨਰਵਾਸ ਅਤੇ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ ਲਈ ਪੁਲਿਸ, ਸਿਹਤ, ਸਿੱਖਿਆ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਬੱਚਿਆਂ ਦੇ ਭੀਖ ਮੰਗਵਾਏ ਜਾਂਦਾ ਹੋਵੇ ਜਾਂ ਕਿਸੇ ਵੀ ਤਰ੍ਹਾਂ ਦੀ ਤਸਕਰੀ ਹੋ ਰਹੀ ਹੋਵੇ ਤਾਂ ਤੁਰੰਤ ਚਾਈਲਡ ਹੈਲਪਲਾਈਨ 1098 'ਤੇ ਸੂਚਨਾ ਦੇਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਬੱਚੇ ਨੂੰ ਸੁਰੱਖਿਅਤ, ਆਦਰ ਯੋਗ ਅਤੇ ਉਜਵਲ ਭਵਿੱਖ ਦੇਣ ਲਈ ਪੁਰੀ ਤਰ੍ਹਾਂ ਵਚਨਬੱਧ ਹੈ।

 

Have something to say? Post your comment

 
 
 

ਪੰਜਾਬ

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਕੀਤੀ ਸੂਬੇ ਦੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ

ਰਣਜੀਤ ਗਿੱਲ ਦੇ ਕਈ ਟਿਕਾਣਿਆਂ 'ਤੇ ਵਿਜੀਲੈਂਸ ਦੇ ਛਾਪੇ

ਬੰਦੀ ਸਿੰਘਾਂ ਦੀ ਪੇਸ਼ੀ ਮੌਕੇ ਉਹਨਾਂ ਦੇ ਪਰਿਵਾਰਾਂ ਨਾਲ ਦੁਰ-ਵਿਵਹਾਰ ਕਰਨ ਵਾਲੇ ਐਸ.ਪੀ. ਨੂੰ ਕੀਤਾ ਜਾਵੇ ਸਸਪੈਂਡ : ਅਕਾਲੀ ਦਲ ਵਾਰਿਸ ਪੰਜਾਬ ਦੇ

ਸਾਰੇ ਐੱਨਪੀਐੱਸ ਕਰਮਚਾਰੀ ਹੁਣ ਬਿਨਾਂ ਵਿਕਲਪ ਚੁਣੇ ਵਾਧੂ ਰਾਹਤ ਦੇ ਯੋਗ

ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ

ਮੌਜੂਦਾ ਵਿੱਤੀ ਵਰ੍ਹੇ ਵਿੱਚ ਜੁਲਾਈ ਤੱਕ ਨੈੱਟ ਜੀਐਸਟੀ ਮਾਲੀਆ 9188.18 ਕਰੋੜ ਰੁਪਏ ਤੱਕ ਪਹੁੰਚਿਆ

ਵੱਡੀ ਅਪਰਾਧਕ ਕਾਰਵਾਈ ਨੂੰ ਟਾਲਣ ‘ਚ ਮਿਲੀ ਸਫ਼ਲਤਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਵਰਗੀ ਸੰਜੇ ਵਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ: 1000 ਕਿਲੋ ਹੈਰੋਇਨ ਸਮੇਤ ਕਾਬੂ 24089 ਨਸ਼ਾ ਤਸਕਰ

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ