ਪੰਜਾਬ

ਗੁ: ਬਾਬਾ ਸੁਖਾ ਸਿੰਘ, ਬਾਬਾ ਮਹਿਤਾਬ ਸਿੰਘ ਰਾਜਿਸਥਾਨ ਵਿਖੇ ਬਾਬਾ ਮਹਿੰਦਰ ਸਿੰਘ ਦੀ ਅੰਤਿਮ ਅਰਦਾਸ ਸਮੇਂ ਪ੍ਰਮੁੱਖ ਸਖ਼ਸ਼ੀਅਤਾਂ ਵੱਲੋਂ ਸਰਧਾਂਜਲੀ ਭੇਟ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 03, 2025 06:35 PM

ਅੰਮ੍ਰਿਤਸਰ- ਗੁਰਦੁਆਰਾ ਬਾਬਾ ਸੁਖਾ ਸਿੰਘ, ਬਾਬਾ ਮਹਿਤਾਬ ਸਿੰਘ ਬੁੱਢਾ ਜੋਹੜ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਰਾਜਿਸਥਾਨ ਦੇ ਮਹੰਤ ਬਾਬਾ ਮਹਿੰਦਰ ਸਿੰਘ ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਿਮ ਅਰਦਾਸ ਸਮਾਗਮ ਹੋਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ੳਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ, ਭਾਈ ਗੁਰਪ੍ਰੀਤ ਸਿੰਘ ਅਟਾਰੀ, ਭਾਈ ਸਤਨਾਮ ਸਿੰਘ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਭਾਈ ਸੁਖਜੀਤ ਸਿੰਘ ਘਨੱਈਆ ਨੇ ਕਥਾ ਰਾਹੀ ਹਾਜ਼ਰੀ ਭਰੀ। ਇਸ ਗੁਰਮਤਿ ਸਮਾਗਮ ਸਮੇਂ ਬੋਲਦਿਆਂ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਬਾਬਾ ਮਹਿੰਦਰ ਸਿੰਘ ਨੇ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਬੁੱਢਾ ਦਲ ਦੇ ਇਸ ਇਤਿਹਾਸਕ ਅਸਥਾਨ ਦੀ ਸੇਵਾ ਨਿਭਾਈ ਹੈ। ਉਹ ਹਮੇਸ਼ਾ ਯਾਦਗਾਰੀ ਰਹੇਗੀ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜਿਵੇਂ ਪਹਿਲਾਂ ਬੁੱਢਾ ਦਲ ਨੂੰ ਤੁਸੀਂ ਸਹਿਯੋਗ ਦਿਤਾ ਏਵੇਂ ਹੀ ਭਵਿੱਖ ਵਿੱਚ ਸਹਿਯੋਗ ਕਰਦੇ ਰਹੋ। ਬਾਬਾ 96 ਕਰੋੜੀ ਨੇ ਬਾਬਾ ਮਹਿੰਦਰ ਸਿੰਘ ਦੀ ਧਰਮ ਪਤਨੀ ਬੀਬੀ ਸਰਬਜੀਤ ਕੌਰ, ਸਪੱਤਰ ਸ. ਅਵਤਾਰ ਸਿੰਘ, ਮੇਜਰ ਸਿੰਘ, ਨਰਿੰਦਰਪਾਲ ਸਿੰਘ ਨਾਲ ਦੁੱਖ ਸਾਂਝਾ ਕੀਤਾ। ਸਮੂਹ ਪ੍ਰੀਵਾਰਾਂ ਨੇ ਬੁੱਢਾ ਦਲ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਤਾ। ਇਸ ਸਮੇਂ ਪ੍ਰੀਵਾਰ ਤੇ ਰਿਸ਼ਤੇਦਾਰਾਂ ਵੱਲੋਂ ਬਾਬਾ ਮਹਿੰਦਰ ਸਿੰਘ ਦੇ ਸਪੁੱਤਰ ਸ. ਅਵਤਾਰ ਸਿੰਘ ਦੀ ਦਸਤਾਰ ਰਸਮ ਅਦਾ ਕੀਤੀ ਗਈ।

ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਏਥੋਂ ਇਕ ਜਾਰੀ ਲਿਖਤੀ ਪ੍ਰੈਸ ਬਿਆਨ ਵਿੱਚ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਇਹ ਧਰਮਵੀਰਾਂ, ਧਰਮਪਾਲਕਾਂ ਦਾ ਅਸਥਾਨ ਹੈ ਏਥੋਂ ਹੀ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਭੱਦਰ ਕਾਰਵਾਈ ਕਰ ਰਹੇ ਸੀ ਮੱਸੇ ਰੰਗੜ ਨੂੰ ਸੋਧਣ ਲਈ ਬਾਬਾ ਸੁਖਾ ਸਿੰਘ ਮਹਿਤਾਬ ਸਿੰਘ ਨੂੰ ਬੁੱਢਾ ਦਲ ਦੇ ਮੁਖੀ ਵੱਲੋਂ ਅਰਦਾਸਾ ਸੋਧ ਕੇ ਤੋਰਿਆ ਗਿਆ ਸੀ। ਇਹ ਅਸਥਾਨ ਸਿੱਖ ਇਤਿਹਾਸ ਦਾ ਬਹੁਤ ਹੀ ਮਹੱਤਵ ਪੂਰਨ ਤੇ ਚੜ੍ਹਦੀਕਲਾ ਦਾ ਮੋੜਾ ਦੇਣ ਵਾਲਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿ. ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆ ਕਿਹਾ ਕਿ ਬਾਬਾ ਮਹਿੰਦਰ ਸਿੰਘ ਦਾ ਸੰਗਤਾਂ ਨਾਲ ਨੇੜਤਾ, ਪਿਆਰ, ਸਤਿਕਾਰ ਬਹੁਤ ਸੀ, ਉਹ ਗੁਰੂ ਘਰ ਨੂੰ ਸਮਰਪਿਤ ਸਖ਼ਸ਼ੀਅਤ ਸਨ, ਉਨ੍ਹਾਂ ਦੀ ਨੇਕਨਾਮੀ ਨੂੰ ਹਮੇਸ਼ਾ ਸਿੱਖ ਪੰਥ ਯਾਦ ਰਖੇਗਾ।ਇਸ ਸਮਾਗਮ ਵਿੱਚ ਸ. ਜਗਸੀਰ ਸਿੰਘ ਮਾਂਗੇਆਣਾ ਮੈਂਬਰ ਸ਼੍ਰੋਮਣੀ ਕਮੇਟੀ, ਜਥੇ ਤੇਜਿੰਦਰ ਸਿੰਘ ਟਿੰਮਾ ਸ੍ਰੀ ਗੰਗਾਨਗਰ, ਬਾਬਾ ਬਲਵਿੰਦਰ ਸਿੰਘ ਤਰਨਾ ਦਲ ਮਹਿਤਾ ਚੌਂਕ, ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸ਼ਮੇਸ਼ ਤਰਨਾਦਲ ਲੁਧਿਆਣਾ, ਬਾਬਾ ਸਤਨਾਮ ਸਿੰਘ ਖਡੂਰ ਸਾਹਿਬ, ਭਾਈ ਅਵਤਾਰ ਸਿੰਘ, ਸ. ਬੂਟਾ ਸਿੰਘ, ਸ. ਬਲਕਰਨ ਸਿੰਘ, ਸ. ਅਮਰਜੀਤ ਸਿੰਘ ਸਰਪੰਚ, ਸ. ਹਰਿੰਦਰ ਸਿੰਘ, ਸ. ਤਰਸੇਮ ਸਿੰਘ, ਸ. ਕਾਰਜ ਸਿੰਘ, ਸ. ਸਰਦੂਲ ਸਿੰਘ, ਸ. ਮਹਿੰਦਰ ਸਿੰਘ ਚੱਠਾ, ਬਾਬਾ ਜੱਸਾ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਜੋਗਾ ਸਿੰਘ ਹਨੰਮਾਨਗੜ੍ਹ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਜਸਬੀਰ ਸਿੰਘ ਕੋਟਕਪੁਰਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਭਗਤ ਸਿੰਘ, ਬਾਬਾ ਹਰਪ੍ਰੀਤ ਸਿੰਘ, ਬਾਬਾ ਰਣਜੋਧ ਸਿੰਘ, ਬਾਬਾ ਲਛਮਣ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਦਲੇਰ ਸਿੰਘ ਤੋਂ ਇਲਾਵਾ ਸਮਾਗਮ ਵਿੱਚ ਰਾਜਸਥਾਨ ਦੇ ਇਲਾਕਾ ਨਿਵਾਸੀ, ਪ੍ਰਮੁੱਖ ਸਖਸ਼ੀਅਤਾਂ ਬੁੱਢਾ ਦਲ ਦੀਆਂ ਨਿਹੰਗ ਸਿੰਘ ਫੌਜਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਪਾਰਟੀ ਆਗੂ ਗਿੱਲ ਵਿਰੁੱਧ ਵਿਜੀਲੈਂਸ ਕਾਰਵਾਈ ਬਦਲੇ ਦੀ ਕਾਰਵਾਈ ਹੈ।

'ਯੁੱਧ ਨਸ਼ਿਆਂ ਵਿਰੁੱਧ’ ਦੇ 155ਵੇਂ ਦਿਨ ਪੰਜਾਬ ਪੁਲਿਸ ਵੱਲੋਂ 399 ਥਾਵਾਂ 'ਤੇ ਛਾਪੇਮਾਰੀ; 116 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਕੀਤੀ ਸੂਬੇ ਦੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ

ਰਣਜੀਤ ਗਿੱਲ ਦੇ ਕਈ ਟਿਕਾਣਿਆਂ 'ਤੇ ਵਿਜੀਲੈਂਸ ਦੇ ਛਾਪੇ

ਬੰਦੀ ਸਿੰਘਾਂ ਦੀ ਪੇਸ਼ੀ ਮੌਕੇ ਉਹਨਾਂ ਦੇ ਪਰਿਵਾਰਾਂ ਨਾਲ ਦੁਰ-ਵਿਵਹਾਰ ਕਰਨ ਵਾਲੇ ਐਸ.ਪੀ. ਨੂੰ ਕੀਤਾ ਜਾਵੇ ਸਸਪੈਂਡ : ਅਕਾਲੀ ਦਲ ਵਾਰਿਸ ਪੰਜਾਬ ਦੇ

ਸਾਰੇ ਐੱਨਪੀਐੱਸ ਕਰਮਚਾਰੀ ਹੁਣ ਬਿਨਾਂ ਵਿਕਲਪ ਚੁਣੇ ਵਾਧੂ ਰਾਹਤ ਦੇ ਯੋਗ

ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ

ਮੌਜੂਦਾ ਵਿੱਤੀ ਵਰ੍ਹੇ ਵਿੱਚ ਜੁਲਾਈ ਤੱਕ ਨੈੱਟ ਜੀਐਸਟੀ ਮਾਲੀਆ 9188.18 ਕਰੋੜ ਰੁਪਏ ਤੱਕ ਪਹੁੰਚਿਆ

ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ