ਪੰਜਾਬ

'ਯੁੱਧ ਨਸ਼ਿਆਂ ਵਿਰੁੱਧ’ ਦੇ 155ਵੇਂ ਦਿਨ ਪੰਜਾਬ ਪੁਲਿਸ ਵੱਲੋਂ 399 ਥਾਵਾਂ 'ਤੇ ਛਾਪੇਮਾਰੀ; 116 ਨਸ਼ਾ ਤਸਕਰ ਕਾਬੂ

ਕੌਮੀ ਮਾਰਗ ਬਿਊਰੋ | August 03, 2025 06:58 PM

ਚੰਡੀਗੜ੍ਹ- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 155ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 399 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 75 ਐਫਆਈਆਰਜ਼ ਦਰਜ ਕਰਕੇ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 155 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24, 499 ਹੋ ਗਈ ਹੈ।

ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.7 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ, 298 ਕਿਲੋਗ੍ਰਾਮ ਭੁੱਕੀ, 37, 085 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11.88 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 77 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 433 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 90 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

 

Have something to say? Post your comment

 
 
 

ਪੰਜਾਬ

ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਪਾਰਟੀ ਆਗੂ ਗਿੱਲ ਵਿਰੁੱਧ ਵਿਜੀਲੈਂਸ ਕਾਰਵਾਈ ਬਦਲੇ ਦੀ ਕਾਰਵਾਈ ਹੈ।

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ

ਗੁ: ਬਾਬਾ ਸੁਖਾ ਸਿੰਘ, ਬਾਬਾ ਮਹਿਤਾਬ ਸਿੰਘ ਰਾਜਿਸਥਾਨ ਵਿਖੇ ਬਾਬਾ ਮਹਿੰਦਰ ਸਿੰਘ ਦੀ ਅੰਤਿਮ ਅਰਦਾਸ ਸਮੇਂ ਪ੍ਰਮੁੱਖ ਸਖ਼ਸ਼ੀਅਤਾਂ ਵੱਲੋਂ ਸਰਧਾਂਜਲੀ ਭੇਟ

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਕੀਤੀ ਸੂਬੇ ਦੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ

ਰਣਜੀਤ ਗਿੱਲ ਦੇ ਕਈ ਟਿਕਾਣਿਆਂ 'ਤੇ ਵਿਜੀਲੈਂਸ ਦੇ ਛਾਪੇ

ਬੰਦੀ ਸਿੰਘਾਂ ਦੀ ਪੇਸ਼ੀ ਮੌਕੇ ਉਹਨਾਂ ਦੇ ਪਰਿਵਾਰਾਂ ਨਾਲ ਦੁਰ-ਵਿਵਹਾਰ ਕਰਨ ਵਾਲੇ ਐਸ.ਪੀ. ਨੂੰ ਕੀਤਾ ਜਾਵੇ ਸਸਪੈਂਡ : ਅਕਾਲੀ ਦਲ ਵਾਰਿਸ ਪੰਜਾਬ ਦੇ

ਸਾਰੇ ਐੱਨਪੀਐੱਸ ਕਰਮਚਾਰੀ ਹੁਣ ਬਿਨਾਂ ਵਿਕਲਪ ਚੁਣੇ ਵਾਧੂ ਰਾਹਤ ਦੇ ਯੋਗ

ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ

ਮੌਜੂਦਾ ਵਿੱਤੀ ਵਰ੍ਹੇ ਵਿੱਚ ਜੁਲਾਈ ਤੱਕ ਨੈੱਟ ਜੀਐਸਟੀ ਮਾਲੀਆ 9188.18 ਕਰੋੜ ਰੁਪਏ ਤੱਕ ਪਹੁੰਚਿਆ

ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ