ਨੈਸ਼ਨਲ

ਹਰਮੀਤ ਸਿੰਘ ਕਾਲਕਾ ਵੱਲੋਂ ਉੱਤਰੀ ਕੈਲੀਫੋਰਨੀਆ ਵਿੱਚ ਸਿੱਖ ਬਜ਼ੁਰਗ ‘ਤੇ ਹਮਲੇ ਦੀ ਨਿਖੇਧੀ 

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 13, 2025 07:17 PM
ਨਵੀਂ ਦਿੱਲੀ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਉੱਤਰੀ ਕੈਲੀਫੋਰਨੀਆ ਵਿੱਚ 70 ਸਾਲਾਂ ਦੇ ਸ. ਹਰਪਾਲ ਸਿੰਘ ‘ਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਕੌਮ ਨੇ ਹਮੇਸ਼ਾਂ ਸਮੁੱਚੀ ਮਨੁੱਖਤਾ ਦੀ ਸੇਵਾ ਲਈ ਬਿਨਾਂ ਕਿਸੇ ਭੇਦ-ਭਾਵ ਦੇ ਵਧ-ਚੜ੍ਹ ਕੇ ਆਪਣਾ ਯੋਗਦਾਨ ਦਿੱਤਾ ਹੈ। ਉਨਾਂ ਕਿਹਾ ਕਿ  ਇਹ ਬਹੁਤ ਦੁੱਖ ਦੀ ਗੱਲ ਹੈ ਕਿ ਸਾਡੇ ਆਪਣੇ ਨਿਰਦੋਸ਼ ਬਜ਼ੁਰਗਾਂ ਨੂੰ ਵਿਦੇਸ਼ੀ ਧਰਤੀ ‘ਤੇ ਇਸ ਤਰ੍ਹਾਂ ਦੇ ਹਮਲਿਆਂ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ।
 
ਸ. ਕਾਲਕਾ ਨੇ ਕਿਹਾ ਕਿ ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਨਾ ਸਿਰਫ ਸਿੱਖ ਸੰਗਤ ਲਈ ਬਲਕਿ ਪੂਰੀ ਮਨੁੱਖਤਾ ਲਈ ਚਿੰਤਾ ਦਾ ਵਿਸ਼ਾ ਹੈ। ਹਰਮੀਤ ਸਿੰਘ ਕਾਲਕਾ ਨੇ ਸਾਰੀਆਂ ਸਿੱਖ ਸੰਸਥਾਵਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਕਠੇ ਹੋ ਕੇ ਇਸ ਅਤਿ ਨਿੰਦਣਯੋਗ ਘਟਨਾ ਦੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਨ।
 
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿਰਫ਼ ਨਿਆਂ ਹੀ ਨਹੀਂ ਬਲਕਿ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦੇਣ ਦੀ ਵੀ ਮੰਗ ਕੀਤੀ ਹੈ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੇ ਹਮਲੇ ਨਾ ਹੋ ਸਕਣ।

Have something to say? Post your comment

 
 
 

ਨੈਸ਼ਨਲ

ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਸਾਲਾਂ ਤੋਂ ਜੇਲ੍ਹਾਂ ਵਿੱਚ ਡੱਕੇ ਸਿੱਖ ਕੈਦੀਆਂ ਨੂੰ ਰਿਹਾ ਕਰੋ:  ਹਰਮੀਤ ਸਿੰਘ ਕਾਲਕਾ

ਮਹਾਰਾਸ਼ਟਰਾ ਵਿਖੇ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਜਥੇ ਦਾ ਨਿੱਘਾ ਸਵਾਗਤ

ਜਥੇਦਾਰ ਹਰਪ੍ਰੀਤ ਸਿੰਘ ਨੂੰ ਪਰਮਜੀਤ ਸਿੰਘ ਸਰਨਾ ਨੇ ਦਿੱਤਾ ਸਿਆਸੀ ਚੈਲੇੰਜ

ਆਜ਼ਾਦੀ ਦਿਵਸ 'ਤੇ ਵਪਾਰੀਆਂ ਨੇ ਸਰਕਾਰ ਤੋਂ ਸਦਰ ਬਾਜ਼ਾਰ ਦੀਆਂ ਸਮੱਸਿਆਵਾਂ ਤੋਂ ਛੁਟਕਾਰੇ ਦੀ ਮੰਗ ਕੀਤੀ

ਸ੍ਰੀ ਦਰਬਾਰ ਸਾਹਿਬ ਅਤੇ ਡਾ. ਮਨਮੋਹਨ ਸਿੰਘ ਦੀਆਂ ਏ ਆਈ ਨਾਲ ਗਲਤ ਤਸਵੀਰਾਂ ਬਣਾ ਕੇ ਵਾਇਰਲ ਕਰਨ ਦੀ ਦਿੱਲੀ ਕਮੇਟੀ ਵੱਲੋਂ ਸਾਈਬਰ ਕ੍ਰਾਈਮ ਸੈਲ ਨੂੰ ਸ਼ਿਕਾਇਤ

ਬੋਲੀਵੁੱਡ ਵੀ ਸ਼੍ਰੀ ਕ੍ਰਿਸ਼ਨ ਮਹਾਰਾਜ ਦੀ ਭਗਤੀ ਤੋਂ ਅਛੂਤਾ ਨਹੀਂ ਰਿਹਾ

ਵਪਾਰੀਆਂ ਨੇ ਜੀਐਸਟੀ ਸੁਧਾਰ ਦਾ ਸਵਾਗਤ ਕੀਤਾ, ਕਿਹਾ ਕਿ ਇਸ ਨਾਲ ਉਦਯੋਗਾਂ ਨੂੰ ਫਾਇਦਾ ਹੋਵੇਗਾ

ਲਾਲ ਕਿਲੇ ਦੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਾਸ਼ਣ ਇਤਿਹਾਸ ਨਾਲ ਤਰੋੜਿਆ ਮਰੋੜਿਆ ਸੀ- ਸੰਸਦ ਮੈਂਬਰ ਮਨੋਜ ਝਾਅ

ਬਿਹਾਰ ਦੀ ਵੋਟਰ ਸੂਚੀ ਵਿੱਚੋਂ ਹਟਾਏ ਗਏ 65 ਲੱਖ ਨਾਵਾਂ ਨੂੰ ਜਨਤਕ ਕਰੋ, ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਦਿੱਤੇ ਨਿਰਦੇਸ਼

ਸੁਪਰੀਮ ਕੋਰਟ ਦੇ ਫੈਸਲੇ ਦੀ ਰੋਸ਼ਨੀ ਵਿਚ ਬੰਦੀ ਸਿੰਘਾਂ ਨੂੰ ਵੀਂ ਕੀਤਾ ਜਾਏ ਰਿਹਾਅ: ਇੰਦਰਜੀਤ ਸਿੰਘ ਵਿਕਾਸਪੁਰੀ