ਪੰਜਾਬ

ਪੰਜਾਬ ਭਰ ਵਿੱਚ ਸੁਤੰਤਰਤਾ ਦਿਵਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦਾ ਵਿਸ਼ੇਸ਼ ਸਨਮਾਨ

ਕੌਮੀ ਮਾਰਗ ਬਿਊਰੋ | August 15, 2025 07:07 PM

ਚੰਡੀਗੜ੍ਹ, - ਅੱਜ ਦੇਸ਼ ਦਾ 79ਵਾਂ ਸੁਤੰਤਰਤਾ ਦਿਵਸ ਸਾਰੇ ਪੰਜਾਬ ਵਿੱਚ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਜਿਲ੍ਹਿਆਂ ਵਿੱਚ ਰਾਜ ਪੱਧਰੀ ਸਮਾਗਮ ਆਯੋਜਿਤ ਕੀਤੇ ਗਏ। ਇਹਨਾਂ ਸਮਾਗਮਾਂ ਦੌਰਾਨ ਮੁੱਖ ਮੰਤਰੀ ਸਮੇਤ ਵੱਖ ਵੱਖ ਕੈਬਿਨਟ ਮੰਤਰੀਆਂ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ, ਗੈਲੈਂਟਰੀ ਅਵਾਰਡ ਜੇਤੂਆਂ ਅਤੇ ਉੱਘੇ ਸਾਬਕਾ ਸੈਨਿਕਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਰੱਖਿਆ ਸੇਵਾਵਾਂ ਭਲਾਈ, ਬਾਗ਼ਬਾਨੀ ਅਤੇ ਸੁਤੰਤਰਤਾ ਸੰਗਰਾਮੀ ਵਿਭਾਗਾਂ ਦੇ ਮੰਤਰੀ ਸ੍ਰੀ ਮੋਹਿੰਦਰ ਭਗਤ ਵੱਲੋਂ ਅੱਜ ਹੁਸ਼ਿਆਰਪੁਰ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ। ਸ੍ਰੀ ਭਗਤ ਵੱਲੋਂ ਪਹਿਲਾਂ ਹੀ ਵੱਖ ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਗਏ ਸਨ ਕਿ ਇਸ ਮਹੱਤਵਪੂਰਨ ਦਿਨ ‘ਤੇ ਦੇਸ਼ ਲਈ ਆਪਣੀ ਜਾਨ ਨਿਛਾਵਰ ਕਰਨ ਵਾਲਿਆਂ ਦੇ ਪਰਿਵਾਰਾਂ ਅਤੇ ਵੀਰਤਾ ਦੇ ਪ੍ਰਤੀਕ ਸਾਬਕਾ ਸੈਨਿਕਾਂ ਨੂੰ ਸਰਕਾਰ ਵਿਸ਼ੇਸ਼ ਸਨਮਾਨਿਤ ਕੀਤਾ ਜਾਵੇ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਬਹਾਦਰ ਸਾਬਕਾ ਸੈਨਿਕਾਂ ਦਾ ਸਨਮਾਨ ਕਰਨ ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਸਨਮਾਨ ਚਿੰਨ੍ਹ ਤਿਆਰ ਕੀਤੇ ਗਏ ਸਨ। ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਵਿਸ਼ੇਸ਼ ਸਨਮਾਨ ਚਿੰਨ੍ਹ ਮੁੱਖ ਮਹਿਮਾਨਾਂ ਵੱਲੋਂ ਸਮਾਰੋਹ ਦੌਰਾਨ ਉਨ੍ਹਾਂ ਨੂੰ ਭੇਂਟ ਕੀਤੇ ਗਏ।

ਪੰਜਾਬ ਦੇ ਸਮੂਹ ਜਿਲਿਆਂ ਵਿੱਚ ਆਯੋਜਿਤ ਇਨਾ ਸਮਾਗਮਾਂ ਵਿੱਚ ਸ਼ਹੀਦਾਂ ਦੇ ਪਰਿਵਾਰ ਅਤੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਬਹੁਤ ਹੀ ਉਤਸਾਹ ਨਾਲ ਹਿੱਸਾ ਲਿਆ ਅਤੇ ਇਸ ਇਤਿਹਾਸਕ ਦਿਨ ਨੂੰ ਯਾਦਗਾਰ ਬਣਾਇਆ। ਇਸ ਮੌਕੇ ਮੁੱਖ ਮਹਿਮਾਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ।

 

Have something to say? Post your comment

 
 
 

ਪੰਜਾਬ

ਪੰਜਾਬੀ ਅੱਜ ਵੀ 1947 ਦੀ ਵੰਡ ਦਾ ਸੰਤਾਪ ਹੰਢਾ ਰਹੇ ਹਨ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

79ਵੇਂ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੂਪਨਗਰ 'ਚ ਲਹਿਰਾਇਆ ਤਿਰੰਗਾ ਝੰਡਾ

ਮੁੱਖ ਮੰਤਰੀ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ

ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅਦਾ ਕੀਤੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਲਹਿਰਾਇਆ ਤਿਰੰਗਾ

ਬਠਿੰਡਾ ਵਿਖੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਤਿਰੰਗਾ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ, 1961 ਵਿੱਚ ਸੋਧਾਂ ਨੂੰ ਮਨਜ਼ੂਰੀ

ਪੁਲਿਸ ਟੀਮਾਂ ਨੇ ਲਗਾਤਾਰ ਦੂਜੇ ਦਿਨ ਵੀ ਸੰਵੇਦਨਸ਼ੀਲ ਥਾਵਾਂ 'ਤੇ ਚਲਾਈ ਤਲਾਸ਼ੀ ਮੁਹਿੰਮ