ਸ੍ਰਿਸ਼ਟੀ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350ਸਾਲਾ ਸ਼ਹੀਦੀ ਦਿਹਾੜਾ 25 ਨਵੰਬਰ ਨੂੰ ਸੰਸਾਰ ਭਰ ਵਿੱਚ ਸਿੱਖ ਸੰਗਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੱਖ ਜਥੇਬੰਦੀਆਂ ਅਤੇ ਸਰਕਾਰਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ 350ਸਾਲਾ ਸ਼ਹੀਦੀ ਦਿਹਾੜੇ ਨੂੰ ਸ੍ਰੀ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਹਰਿਆਣਾ ਸਰਕਾਰ ਵੱਲੋਂ ਰਾਸ਼ਟਰੀ ਪੱਧਰ ਤੇ ਮਨਾਉਣਾ ਇੱਕ ਸਲਾਘਾਯੋਗ ਕਾਰਜ ਹੈ । ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋੰ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕੀਤਾ । ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕੇ ਪਹਿਲਾਂ ਵੀ ਹਰਿਆਣਾ ਸਰਕਾਰ ਵੱਲੋਂ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਕੇਂਦਰੀ ਮੰਤਰੀ ਸ਼੍ਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਵਿੱਚ ਸ਼ਤਾਬਦੀਆਂ ਬਹੁਤ ਵੱਡੀ ਪੱਧਰ ਤੇ ਹਰਿਆਣਾ ਦੇ ਯਮੁਨਾਨਗਰ ਸਿਰਸਾ ਪਾਣੀਪਤ ਵਿੱਚ ਮਨਾਈਆਂ ਗਈਆਂ ਹਨ । ਇਸ ਵਾਰ ਇਹ ਸ਼ਤਾਬਦੀ ਧਰਮ ਨਗਰੀ ਕੁਰੂਕਸ਼ੇਤਰ ਵਿਖੇ ਮਨਾਈ ਜਾ ਰਹੀ ਹੈ ਜਿਸ ਵਿਚ ਧਾਰਮਿਕ ਰਾਜਨੀਤਿਕ ਆਗੂਆਂ ਤੋਂ ਇਲਾਵਾ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸ਼ਤਾਬਦੀ ਸਮਾਗਮ ਵਿੱਚ ਪੁੱਜ ਰਹੇ ਹਨ ਆਸ ਹੈ ਕੇ ਹਰਿਆਣਾ ਅਤੇ ਸਿੱਖਾਂ ਦੀ ਭਲਾਈ ਵਾਸਤੇ ਵੱਡੇ ਐਲਾਨ ਹੋਣਗੇ । ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕੇ ਸ਼ਤਾਬਦੀ ਸਮਾਗਮਾਂ ਪ੍ਰਬੰਧਾਂ ਲਈ ਡਾਕਟਰ ਪ੍ਰਭਲੀਨ ਸਿੰਘ ਓ ਐਸ ਡੀ ਹਰਿਆਣਾ ਸਰਕਾਰ ਦੀ ਡਿਊਟੀ ਲਗਾਈ ਗਈ ਹੈ ਜੋ ਇੱਕ ਤਜ਼ੁਰਬੇਕਾਰ ਅਤੇ ਮਿਹਨਤੀ ਵਿਅਕਤੀ ਹੈ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕੇ ਸ਼ਤਾਬਦੀ ਸਮਾਗਮਾਂ ਵਿੱਚ ਵੱਖ-ਵੱਖ ਧਾਰਮਿਕ ਸੰਸਥਾਵਾਂ ਸੰਤ ਮਹਾਂਪੁਰਸ਼ਾਂ ਵੱਲੋਂ ਗੁਰੂ ਕੇ ਲੰਗਰਾਂ ਤੇ ਪ੍ਰਬੰਧਾਂ ਚ ਵੀ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ । ਸ਼ਤਾਬਦੀ ਸਮਾਗਮ ਤੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਪੁੱਜਣ ਨਾਲ ਪਹਿਲੀਆਂ ਸ਼ਤਾਬਦੀਆਂ ਵਿੱਚ ਹੋਏ ਐਲਾਨਾਂ ਦੇ ਵੀ ਪੂਰਾ ਹੋਣ ਦੀ ਆਸ ਬੱਝੀ ਹੈ ਉਮੀਦ ਕੀਤੀ ਜਾ ਸਕਦੀ ਹੈ ਕਿ ਹੁਣ ਉਹ ਐਲਾਨ ਜਰੂਰ ਪੂਰੇ ਹੋਣਗੇ ਜਥੇਦਾਰ ਦਾਦੂਵਾਲ ਜੀ ਨੇ ਸਿੱਖ ਸੰਗਤਾਂ ਨੂੰ ਅਪੀਲ ਕਰਦੇ ਹੋਏ ਕਿਹਾ ਕੇ ਸਰਬੱਤ ਸੰਗਤਾਂ ਪੂਰੇ ਉਤਸ਼ਾਹ ਨਾਲ ਇਨਾਂ ਸ਼ਤਾਬਦੀ ਸਮਾਗਮਾਂ ਵਿੱਚ ਸਮੂਲੀਅਤ ਕਰਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ।