ਪੰਜਾਬ

ਅੰਮ੍ਰਿਤਧਾਰੀ ਸਰਪੰਚ ਨੂੰ ਕਿਰਪਾਨ ਕਾਰਨ ਲਾਲ ਕਿਲ੍ਹੇ ਤੇ ਜਾਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 17, 2025 06:59 PM
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 15 ਅਗਸਤ ਨੂੰ ਲਾਲ ਕਿਲ੍ਹੇ ’ਤੇ ਹੋ ਰਹੇ ਸਮਾਗਮ ਵਿੱਚ ਵਿਸ਼ੇਸ਼ ਸੱਦੇ ’ਤੇ ਗਏ ਨਾਭਾ ਨੇੜਲੇ ਪਿੰਡ ਦੇ ਅੰਮ੍ਰਿਤਧਾਰੀ ਗੁਰਸਿੱਖ ਸਰਪੰਚ ਸ. ਗੁਰਧਿਆਨ ਸਿੰਘ ਨੂੰ ਕਿਰਪਾਨ ਕਾਰਨ ਦਾਖ਼ਲ ਹੋਣ ਤੋਂ ਰੋਕਣ ਦੀ ਕਰੜੀ ਨਿੰਦਾ ਕਰਦਿਆਂ ਇਸ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇੱਕ ਬਿਆਨ ਵਿੱਚ ਆਖਿਆ ਕਿ ਸ. ਗੁਰਧਿਆਨ ਸਿੰਘ ਵਿਸ਼ੇਸ਼ ਸੱਦੇ ’ਤੇ ਬੁਲਾਇਆ ਹੋਣ ਦੇ ਬਾਵਜੂਦ ਵੀ ਧਾਰਮਿਕ ਚਿੰਨ੍ਹ ਕਿਰਪਾਨ ਕਾਰਨ ਅੰਦਰ ਜਾਣ ਤੋਂ ਰੋਕਣਾ ਆਪਣੇ ਹੀ ਦੇਸ਼ ਅੰਦਰ ਬੇਗਾਨਗੀ ਵਾਲਾ ਵਿਹਾਰ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਅਜ਼ਾਦੀ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਪ੍ਰੰਤੂ ਦੇਸ਼ ਅਜ਼ਾਦ ਹੋਣ ਤੋਂ ਲੈ ਕੇ ਹੁਣ ਤੱਕ ਸਿੱਖਾਂ ਨਾਲ ਹਮੇਸ਼ਾ ਵਿਤਕਰੇ ਹੋ ਰਹੇ ਹਨ। ਦੇਸ਼ ਦੇ ਸੰਵਿਧਾਨ ਵਿੱਚ ਮਿਲੇ ਹੱਕਾਂ ਤੋਂ ਵੀ ਸਿੱਖਾਂ ਨੂੰ ਵਾਂਝਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਿਹੋ ਜਿਹਾ ਅਜ਼ਾਦੀ ਦਿਹਾੜਾ ਹੈ, ਜਿਸ ਵਿਚ ਦੇਸ਼ ਦੇ ਬਸ਼ਿੰਦਿਆਂ ਨੂੰ ਆਪਣੀਆਂ ਧਾਰਮਿਕ ਪਰੰਪਰਾਵਾਂ ਨਿਭਾਉਣ ਤੋਂ ਵੀ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਜਿਸ ਨੂੰ ਸਿੱਖ ਕਦੇ ਵੀ ਜੁਦਾ ਨਹੀਂ ਕਰ ਸਕਦਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਿੱਖਾਂ ਨੂੰ ਉਨ੍ਹਾਂ ਦੇ ਧਾਰਮਿਕ ਅਧਿਕਾਰਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ।
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹੀ ਹਰਕਤ ਨਾ ਕਰੇ।

Have something to say? Post your comment

 
 
 

ਪੰਜਾਬ

ਪੰਜਾਬ ਸਰਕਾਰ ਨੇ ਉਦਯੋਗ ਜਗਤ ਨੂੰ ਸਸ਼ਕਤ ਬਣਾਉਣ ਲਈ “ਰਾਈਜ਼ਿੰਗ ਪੰਜਾਬ ਸਜੈਸ਼ਨਜ਼ ਟੂ ਸੌਲੂਸ਼ਨਜ਼’’ ਲੜੀ ਦੀ ਕੀਤੀ ਸ਼ੁਰੂਆਤ

ਪੰਜਾਬ ਹੜ੍ਹ ਸਬੰਧੀ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਡਾ. ਬਲਬੀਰ ਸਿੰਘ

ਡਿਪਟੀ ਕਮਿਸ਼ਨਰਾਂ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਰਾਹਤ ਕੈਂਪ ਸਥਾਪਤ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਦੀ ਤਾਰੀਖ਼ 31 ਅਗਸਤ ਤੱਕ ਵਧਾਈ: ਡਾ. ਰਵਜੋਤ ਸਿੰਘ

ਅੰਮ੍ਰਿਤਧਾਰੀ ਸਰਪੰਚ ਨੂੰ ਸੁਰੱਖਿਆ ਅਧਿਕਾਰੀਆਂ ਵੱਲੋ ਆਪਣੀ ਸ੍ਰੀ ਸਾਹਿਬ ਨੂੰ ਉਤਾਰਨ ਲਈ ਮਜ਼ਬੂਰ ਕਰਨ ਦਾ ਕੀਤੀ ਨਿੰਦਾ

'ਯੁੱਧ ਨਸ਼ਿਆਂ ਵਿਰੁੱਧ’ ਦੇ 169ਵੇਂ ਦਿਨ ਪੰਜਾਬ ਪੁਲਿਸ ਵੱਲੋਂ 286 ਥਾਵਾਂ 'ਤੇ ਛਾਪੇਮਾਰੀ; 57 ਨਸ਼ਾ ਤਸਕਰ ਕਾਬੂ

ਪ੍ਰਧਾਨ ਮੰਤਰੀ ਮੋਦੀ ਵੱਲੋਂ ਅਮਰੀਕਾ ਅੱਗੇ ਕਿਸਾਨਾਂ ਦੇ ਹੱਕ ਵਿੱਚ ਲਏ ਸਟੈਂਡ ਲਈ ਅੱਜ ਉਹਨਾਂ ਦੇ ਨਾਲ ਖੜਨ ਦਾ ਵੇਲਾ -ਸੁਨੀਲ ਜਾਖੜ

ਆਜ਼ਾਦੀ ਦਿਵਸ: ਪੰਜਾਬ ਦੇ ਮੁੱਖ ਮੰਤਰੀ ਨੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਨੂੰ ਯਾਦ ਕੀਤਾ

ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ

ਸ੍ਰੀ ਦਰਬਾਰ ਸਾਹਿਬ ਵਿਖੇ ਨਤਸਮਤਕ ਹੋਣ ਪੁੱਜੇ ਡਾਕਟਰ ਮਨਦੀਪ ਸਿੰਘ ਦਾ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਨਮਾਨ