ਪੰਜਾਬ

'ਯੁੱਧ ਨਸ਼ਿਆਂ ਵਿਰੁੱਧ’ ਦੇ 169ਵੇਂ ਦਿਨ ਪੰਜਾਬ ਪੁਲਿਸ ਵੱਲੋਂ 286 ਥਾਵਾਂ 'ਤੇ ਛਾਪੇਮਾਰੀ; 57 ਨਸ਼ਾ ਤਸਕਰ ਕਾਬੂ

ਕੌਮੀ ਮਾਰਗ ਬਿਊਰੋ | August 17, 2025 06:59 PM

ਚੰਡੀਗੜ੍ਹ- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 169ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 286 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 42 ਐਫਆਈਆਰਜ਼ ਦਰਜ ਕਰਕੇ 57 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 169 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 26, 023 ਹੋ ਗਈ ਹੈ।

ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 461 ਗ੍ਰਾਮ ਹੈਰੋਇਨ, 415 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 31, 550 ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 59 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 335 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 45 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

 

Have something to say? Post your comment

 
 
 

ਪੰਜਾਬ

ਪੰਜਾਬ ਸਰਕਾਰ ਨੇ ਉਦਯੋਗ ਜਗਤ ਨੂੰ ਸਸ਼ਕਤ ਬਣਾਉਣ ਲਈ “ਰਾਈਜ਼ਿੰਗ ਪੰਜਾਬ ਸਜੈਸ਼ਨਜ਼ ਟੂ ਸੌਲੂਸ਼ਨਜ਼’’ ਲੜੀ ਦੀ ਕੀਤੀ ਸ਼ੁਰੂਆਤ

ਪੰਜਾਬ ਹੜ੍ਹ ਸਬੰਧੀ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਡਾ. ਬਲਬੀਰ ਸਿੰਘ

ਡਿਪਟੀ ਕਮਿਸ਼ਨਰਾਂ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਰਾਹਤ ਕੈਂਪ ਸਥਾਪਤ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਦੀ ਤਾਰੀਖ਼ 31 ਅਗਸਤ ਤੱਕ ਵਧਾਈ: ਡਾ. ਰਵਜੋਤ ਸਿੰਘ

ਅੰਮ੍ਰਿਤਧਾਰੀ ਸਰਪੰਚ ਨੂੰ ਸੁਰੱਖਿਆ ਅਧਿਕਾਰੀਆਂ ਵੱਲੋ ਆਪਣੀ ਸ੍ਰੀ ਸਾਹਿਬ ਨੂੰ ਉਤਾਰਨ ਲਈ ਮਜ਼ਬੂਰ ਕਰਨ ਦਾ ਕੀਤੀ ਨਿੰਦਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਅਮਰੀਕਾ ਅੱਗੇ ਕਿਸਾਨਾਂ ਦੇ ਹੱਕ ਵਿੱਚ ਲਏ ਸਟੈਂਡ ਲਈ ਅੱਜ ਉਹਨਾਂ ਦੇ ਨਾਲ ਖੜਨ ਦਾ ਵੇਲਾ -ਸੁਨੀਲ ਜਾਖੜ

ਅੰਮ੍ਰਿਤਧਾਰੀ ਸਰਪੰਚ ਨੂੰ ਕਿਰਪਾਨ ਕਾਰਨ ਲਾਲ ਕਿਲ੍ਹੇ ਤੇ ਜਾਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਆਜ਼ਾਦੀ ਦਿਵਸ: ਪੰਜਾਬ ਦੇ ਮੁੱਖ ਮੰਤਰੀ ਨੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਨੂੰ ਯਾਦ ਕੀਤਾ

ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ

ਸ੍ਰੀ ਦਰਬਾਰ ਸਾਹਿਬ ਵਿਖੇ ਨਤਸਮਤਕ ਹੋਣ ਪੁੱਜੇ ਡਾਕਟਰ ਮਨਦੀਪ ਸਿੰਘ ਦਾ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਨਮਾਨ