ਪੰਜਾਬ

ਅੰਮ੍ਰਿਤਧਾਰੀ ਸਰਪੰਚ ਨੂੰ ਸੁਰੱਖਿਆ ਅਧਿਕਾਰੀਆਂ ਵੱਲੋ ਆਪਣੀ ਸ੍ਰੀ ਸਾਹਿਬ ਨੂੰ ਉਤਾਰਨ ਲਈ ਮਜ਼ਬੂਰ ਕਰਨ ਦਾ ਕੀਤੀ ਨਿੰਦਾ

ਕੌਮੀ ਮਾਰਗ ਬਿਊਰੋ | August 17, 2025 06:38 PM

ਲੁਧਿਆਣਾ- ਯੂਨਾਈਟਿਡ ਸਿੱਖਜ਼ ਨੇ ਬੀਤੇ ਦਿਨੀ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਸਥਿਤ ਇਤਿਹਾਸਕ ਲਾਲ ਕਿਲ੍ਹੇ ਵਿਖੇ ਸਰਕਾਰ ਵੱਲੋ ਮਨਾਏ ਗਏ 79ਵੇਂ ਸੁਤੰਰਤਾ ਦਿਵਸ ਸਮਾਗਮ ਦੌਰਾਨ ਸੁਰੱਖਿਆ ਅਧਿਕਾਰੀਆਂ ਵੱਲੋ ਪੰਜਾਬ ਤੋ ਆਏ ਇੱਕ ਅੰਮ੍ਰਿਤਧਾਰੀ ਸਰਪੰਚ ਨੂੰ ਆਪਣੀ ਪਹਿਨੀ ਕਿਰਪਾਨ (ਸ੍ਰੀ ਸਾਹਿਬ) ਨੂੰ ਉਤਰਾਨ ਲਈ ਮਜ਼ਬੂਰ ਕਰਨ ਦੀ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ!ਉਕਤ ਮੁੱਦੇ ਤੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਯੂਨਾਈਟਿਡ ਸਿੱਖਜ਼ ਪੰਜਾਬ ਦੇ ਡਾਇਰੈਕਟਰ ਸ. ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਅੰਮ੍ਰਿਤਧਾਰੀ ਸਿੱਖ ਸਰਪੰਚ ਨੂੰ ਕਿਰਪਾਨ ਨਾਲ ਦਿੱਲੀ ਦੇ ਲਾਲ ਕਿਲ੍ਹੇ ਵਿੱਚ ਆਯੋਜਿਤ ਸੁਤੰਤਰਤਾ ਦਿਵਸ ਸਮਾਗਮ ਅੰਦਰ ਸੁਰੱਖਿਆ ਅਧਿਕਾਰੀਆਂ ਵੱਲੋ ਦਾਖਲ ਹੋਣ ਤੋਂ ਰੋਕਣ ਦੀ ਘਟਨਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਅਜਿਹਾ ਕਰਨ ਵਾਲੇ ਸੁਰੱਖਿਆ ਕਰਮਚਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੇ ਮਾਮਲੇ ਵਾਰ-ਵਾਰ ਸਾਹਮਣੇ ਆ ਰਹੇ ਹਨ। ਜੋ ਕਿ ਸਿੱਧੇ ਰੂਪ ਵਿੱਚ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਣ ਤੇ ਜਲੀਲ ਕਰਨ ਵਾਲੀਆਂ ਫਿਰਕਾਪ੍ਰਸਤੀ ਵਾਲੀਆਂ ਕਾਰਵਾਈਆਂ ਹਨ ਪਰ ਦੁੱਖ ਦੀ ਗੱਲ ਹੈ ਕਿ ਦੇਸ਼ ਦੀ ਸਰਕਾਰ ਅਜਿਹਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਨਹੀਂ ਕਰ ਰਹੀ। ਸ. ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਭਾਰਤੀ ਸੰਵਿਧਾਨ ਵਿੱਚ ਧਾਰਮਿਕ ਮਾਨਤਾਵਾਂ ਦੀ ਰਾਖੀ ਕਰਨ ਦੀ ਆਜ਼ਾਦੀ ਹੈ। ਪਰ ਇਸ ਦੇ ਬਾਵਜੂਦ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ‘ਤੇ ਸਵਾਲ ਉਠਾਏ ਜਾ ਰਹੇ ਹਨ।ਉਨ੍ਹਾਂ ਨੇ ਕਿਹਾ ਕਿ
ਸਾਡੀ ਸੰਸਥਾ ਦਿੱਲੀ ਵਿਖੇ ਵਾਪਰੇ ਸਮੁੱਚੇ ਉਕਤ ਸ਼ਰਮਨਾਕ ਵਰਤਾਰੇ ਦੀ ਨਿਖੇਧੀ ਕਰਦੀ ਹੈ। ਉਹ ਜਲਦੀ ਹੀ ਇਸ ਸਬੰਧੀ ਦੇਸ਼ ਦੀ ਸਰਕਾਰ ਅਤੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖੇਗੀ ।ਉਨ੍ਹਾਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਵਿੱਚ ਧਾਰਮਿਕ ਮਾਨਤਾਵਾਂ ਦੀ ਰਾਖੀ ਕਰਨ ਦੀ ਆਜ਼ਾਦੀ ਹੈ। ਇਸ ਦੇ ਬਾਵਜੂਦ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ‘ਤੇ ਸਵਾਲ ਉਠਾਏ ਜਾ ਰਹੇ ਹਨ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਿੱਖ ਧਰਮ ਦੇ ਪ੍ਰਤੀਕ ਕਿਰਪਾਨ ਨੂੰ ਲੈ ਕੇ ਵਿਵਾਦ ਖੜ੍ਹਾ ਹੋਇਆ ਹੈ। ਕੁਝ ਸਮਾਂ ਪਹਿਲਾਂ ਹਵਾਬਾਜ਼ੀ ਮੰਤਰਾਲੇ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।
ਜਿਸ ਵਿਚ ਭਾਰਤੀ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਸਿੱਖਾਂ ਨੂੰ ਕਿਰਪਾਨ ਪਹਿਨਣ ਦੀ ਮਨਾਹੀ ਕੀਤੀ ਗਈ ਸੀ ।
ਪਰ ਸ਼੍ਰੋਮਣੀ ਕਮੇਟੀ ਦੇ ਦਖਲ ਤੋਂ ਬਾਅਦ ਊਕਤ ਮਸਲੇ ਨੂੰ ਪੂਰੀ ਸੁਹਿਰਦਤਾ ਨਾਲ ਸੁਲਝਾ ਲਿਆ ਗਿਆ ਸੀ।
ਪਰ ਜਿਸ ਢੰਗ ਨਾਲ ਦੇਸ਼ ਦੇ ਅਜਾਦੀ ਸਮਾਗਮ ਅੰਦਰ ਸਰਕਾਰੀ ਸੱਦਾ ਪੱਤਰ ਮਿਲਣ ਤੇ ਸਾਮਲ ਹੋਣ ਲਈ ਪੰਜਾਬ ਤੋ ਆਏ ਅੰਮ੍ਰਿਤਧਾਰੀ ਸਰਪੰਚ ਨੂੰ ਆਪਣੀ ਕਿਰਪਾਨ ਉਤਾਰਕੇ ਸਮਾਗਮ ਵਿੱਚ ਜਾਣ ਦੀ ਸ਼ਰਤ ਸੁਰੱਖਿਆ ਅਧਿਕਾਰੀਆਂ ਵੱਲੋ ਲਗਾਉਣੀ ਸਿੱਧੇ ਰੂਪ ਵਿੱਚ ਗੈਰ ਇਖਲਾਕੀ ਕਰਵਾਈ ਹੈ।
ਜੋ ਕਿ ਸਿੱਧੇ ਰੂਪ ਵਿੱਚ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਤੇ ਪਬੰਦੀ ਲਗਾਉਣ ਦੇ ਬਰਾਬਰ ਹੈ। ਜਿਸ ਤੋ ਸਮੁੱਚੀ ਸਿੱਖ ਕੌਮ ਨੂੰ ਜਾਗਰੂਕ ਹੋਣ ਦੀ ਲੋੜ ਹੈ।

Have something to say? Post your comment

 
 
 

ਪੰਜਾਬ

ਪੰਜਾਬ ਸਰਕਾਰ ਨੇ ਉਦਯੋਗ ਜਗਤ ਨੂੰ ਸਸ਼ਕਤ ਬਣਾਉਣ ਲਈ “ਰਾਈਜ਼ਿੰਗ ਪੰਜਾਬ ਸਜੈਸ਼ਨਜ਼ ਟੂ ਸੌਲੂਸ਼ਨਜ਼’’ ਲੜੀ ਦੀ ਕੀਤੀ ਸ਼ੁਰੂਆਤ

ਪੰਜਾਬ ਹੜ੍ਹ ਸਬੰਧੀ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਡਾ. ਬਲਬੀਰ ਸਿੰਘ

ਡਿਪਟੀ ਕਮਿਸ਼ਨਰਾਂ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਰਾਹਤ ਕੈਂਪ ਸਥਾਪਤ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਦੀ ਤਾਰੀਖ਼ 31 ਅਗਸਤ ਤੱਕ ਵਧਾਈ: ਡਾ. ਰਵਜੋਤ ਸਿੰਘ

'ਯੁੱਧ ਨਸ਼ਿਆਂ ਵਿਰੁੱਧ’ ਦੇ 169ਵੇਂ ਦਿਨ ਪੰਜਾਬ ਪੁਲਿਸ ਵੱਲੋਂ 286 ਥਾਵਾਂ 'ਤੇ ਛਾਪੇਮਾਰੀ; 57 ਨਸ਼ਾ ਤਸਕਰ ਕਾਬੂ

ਪ੍ਰਧਾਨ ਮੰਤਰੀ ਮੋਦੀ ਵੱਲੋਂ ਅਮਰੀਕਾ ਅੱਗੇ ਕਿਸਾਨਾਂ ਦੇ ਹੱਕ ਵਿੱਚ ਲਏ ਸਟੈਂਡ ਲਈ ਅੱਜ ਉਹਨਾਂ ਦੇ ਨਾਲ ਖੜਨ ਦਾ ਵੇਲਾ -ਸੁਨੀਲ ਜਾਖੜ

ਅੰਮ੍ਰਿਤਧਾਰੀ ਸਰਪੰਚ ਨੂੰ ਕਿਰਪਾਨ ਕਾਰਨ ਲਾਲ ਕਿਲ੍ਹੇ ਤੇ ਜਾਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਆਜ਼ਾਦੀ ਦਿਵਸ: ਪੰਜਾਬ ਦੇ ਮੁੱਖ ਮੰਤਰੀ ਨੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਨੂੰ ਯਾਦ ਕੀਤਾ

ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ

ਸ੍ਰੀ ਦਰਬਾਰ ਸਾਹਿਬ ਵਿਖੇ ਨਤਸਮਤਕ ਹੋਣ ਪੁੱਜੇ ਡਾਕਟਰ ਮਨਦੀਪ ਸਿੰਘ ਦਾ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਨਮਾਨ