ਪੰਜਾਬ

ਮੰਤਰੀ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੀਆਂ ਪਹਿਲਕਦਮੀਆਂ ਦੀ ਕੀਤੀ ਸਮੀਖਿਆ

ਕੌਮੀ ਮਾਰਗ ਬਿਊਰੋ | August 19, 2025 07:20 PM

ਚੰਡੀਗੜ੍ਹ- ਪੰਜਾਬ ਦੇ ਭੋਜਨ ਨੂੰ ਵਿਸ਼ਵ ਪੱਧਰ 'ਤੇ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਸਰਕਾਰੀ ਮਾਲਕੀ ਵਾਲੇ ਬ੍ਰਾਂਡ 'ਪੰਜਾਬ ਮਾਰਟ' ਦੇ ਵਿਕਾਸ ਦੀ ਜ਼ੋਰਦਾਰ ਵਕਾਲਤ ਕੀਤੀ ਹੈ I ਇਸ ਸਬੰਧੀ ਪ੍ਰਸਤਾਵ ਪੰਜਾਬ ਸਰਕਾਰ ਨੂੰ ਸੌਂਪਿਆ ਜਾ ਚੁੱਕਿਆ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੂੰ ਕਮਿਸ਼ਨ ਦੀਆਂ ਪਹਿਲਕਦਮੀਆਂ ਬਾਰੇ ਜਾਣੂੰ ਕਰਵਾਉਂਦੇ ਹੋਏ, ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਇਹ ਪਹਿਲਕਦਮੀ ਪੰਜਾਬ ਦੇ ਭੋਜਨ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਉਤਸ਼ਾਹਿਤ ਕਰਨ ਵਿੱਚ ਬਹੁਤ ਮਦਦ ਕਰੇਗੀ।

ਸਹਿਕਾਰੀ ਖੇਤਰ ਦੀ ਮਜ਼ਬੂਤੀ ਰਾਹੀਂ ਰਾਜ ਵਿੱਚ ਪੇਂਡੂ ਰੁਜ਼ਗਾਰ ਦੇ ਵੱਧ ਤੋੰ ਵੱਧ ਮੌਕੇ ਯਕੀਨੀ ਬਣਾਉਣ ਦੀ ਮਹੱਤਤਾ ਨੂੰ ਵੀ ਸ੍ਰੀ ਕਟਾਰੂਚੱਕ ਦੇ ਧਿਆਨ ਵਿੱਚ ਲਿਆਂਦਾ ਗਿਆ। ਇਸ ਵਿੱਚ ਖੇਤੀਬਾੜੀ, ਪਸ਼ੂ ਪਾਲਣ, ਪੇਂਡੂ ਵਿਕਾਸ, ਸਹਿਕਾਰਤਾ, ਰੁਜ਼ਗਾਰ ਉਤਪੱਤੀ ਵਿਭਾਗਾਂ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦਾ ਤਾਲਮੇਲ ਅਹਿਮ ਹੋਵੇਗਾ।

ਮੰਤਰੀ ਨੇ ਇਸ ਸਬੰਧ ਵਿੱਚ ਕਮਿਸ਼ਨ ਨੂੰ ਹੋਰਨਾਂ ਸੂਬਿਆਂ ਵੱਲੋਂ ਅਪਣਾਏ ਗਏ ਵਧੀਆ ਤੇ ਕਾਰਗਰ ਅਭਿਆਸਾਂ ਤੋਂ ਸਿੱਖਣ ਲਈ ਕਿਹਾ।

ਮੰਤਰੀ ਦੇ ਸਾਹਮਣੇ ਇਹ ਤੱਥ ਵੀ ਉਜਾਗਰ ਕੀਤਾ ਗਿਆ ਕਿ ਰਾਜ ਦੀ ਪੋਸ਼ਣ ਸੁਰੱਖਿਆ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ, ਸਕੂਲਾਂ ਵਿੱਚ ਫਲਾਂ ਦੇ ਪੌਦਿਆਂ, ਸਬਜ਼ੀਆਂ ਅਤੇ ਜੜੀ-ਬੂਟੀਆਂ ਦੇ ਪੌਦਿਆਂ 'ਤੇ ਆਧਾਰਿਤ ਪੋਸ਼ਣ ਬਾਗ ਵਿਕਸਿਤ ਕੀਤੇ ਗਏ ਹਨ।

ਮੰਤਰੀ ਨੇ ਸਕੂਲ ਜਾਣ ਵਾਲੇ ਵਿਦਿਆਰਥੀਆਂ ਨੂੰ ਭੋਜਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮਿਡ ਡੇ ਮੀਲ ਯੋਜਨਾ ਦੀ ਵੀ ਸਮੀਖਿਆ ਕੀਤੀ। ਮੰਤਰੀ ਵੱਲੋਂ ਆਂਗਣਵਾੜੀ ਕੇਂਦਰਾਂ ਦੀ ਸਮੀਖਿਆ ਲਈ ਏਕੀਕ੍ਰਿਤ ਬਾਲ ਵਿਕਾਸ ਸੇਵਾਵਾਂ (ਆਈਸੀਡੀਐਸ), ਜੋ 6 ਸਾਲ ਦੀ ਉਮਰ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਵਿਕਾਸ ਲਈ ਏਕੀਕ੍ਰਿਤ ਸੇਵਾਵਾਂ ਪ੍ਰਦਾਨ ਕਰਦੀ ਹੈ, ਦਾ ਵੀ ਜਾਇਜ਼ਾ ਲਿਆ ਗਿਆ। ਪੋਸ਼ਣ ਅਭਿਆਨ ਤਹਿਤ ਪੋਸ਼ਣ ਵਾਟੀਕਾ ਪਹਿਲਕਦਮੀ ਦੀ ਵੀ ਸਮੀਖਿਆ ਕੀਤੀ ਗਈI ਜ਼ਿਕਰਯੋਗ ਹੈ ਕਿ ਪੋਸ਼ਣ ਵਾਟੀਕਾ - ਆਂਗਣਵਾੜੀ ਕੇਂਦਰ ਦੇ ਨੇੜੇ ਬਣੇ ਛੋਟੇ ਜਿਹੇ ਬਾਗ ਹਨ , ਜਿੱਥੇ ਫਲ, ਸਬਜ਼ੀਆਂ ਅਤੇ ਲਾਭਕਾਰੀ ਪੌਦੇ ਉਗਾਏ ਜਾਂਦੇ ਹਨ।

ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਭਾਰਤ ਦੇ ਸੰਵਿਧਾਨ ਦੇ ਆਰਟੀਕਲ 21 ਦੀ ਪ੍ਰਮਾਣਿਕਤਾ ਲਈ ਜ਼ਰੂਰੀ ਭੋਜਨ ਦੇ ਅਧਿਕਾਰ ਦੇ ਹਿੱਸੇ ਵਜੋਂ, ਖਾਸ ਕਰਕੇ ਸੋਕੇ ਦੀਆਂ ਸਥਿਤੀਆਂ ਵਿੱਚ ਲੋਕਾਂ ਨੂੰ ਗੁਣਵੱਤਾ ਵਾਲੇ ਭੋਜਨ ਯਕੀਨੀ ਬਣਾਉਣ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਆਰਟੀਕਲ 21 ਸਨਮਾਨ ਨਾਲ ਜੀਵਨ ਜਿਊਣ ਦੇ ਮੌਲਿਕ ਅਧਿਕਾਰ ਦੀ ਗਰੰਟੀ ਦਿੰਦਾ ਹੈ।

ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਕਮਿਸ਼ਨ ਦੀਆਂ ਗਤੀਵਿਧੀਆਂ ਦੀ ਕੇਂਦਰੀਕ੍ਰਿਤ ਨਿਗਰਾਨੀ ਲਈ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਇੱਕ ਵਾਰ ਰੂਮ ਬਣਾਉਣ 'ਤੇ ਵੀ ਜ਼ੋਰ ਦਿੱਤਾ।

ਇਸ ਮੌਕੇ 'ਤੇ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ, ਮੈਂਬਰ ਸਕੱਤਰ ਕਨੂੰ ਥਿੰਦ ਅਤੇ ਮੇਂਬਰ ਜਸਵੀਰ ਸਿੰਘ ਸੇਖੋਂ, ਵਿਜੇ ਦੱਤ ਤੇ ਚੇਤਨ ਪ੍ਰਕਾਸ਼ ਧਾਲੀਵਾਲ ਮੌਜੂਦ ਸਨ।

 

Have something to say? Post your comment

 
 
 

ਪੰਜਾਬ

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਨੇ ਕੀਤੇ ਕੁਝ ਅਹਿਮ ਫੈਸਲੇ

ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸਬੰਧੀ ਬਣੀ ਸਿਲੈਕਟ ਕਮੇਟੀ ਵੱਲੋਂ ਰਿਟਾਇਰਡ ਜੱਜਾਂ ਨੂੰ ਆਪਣੇ ਵਿਚਾਰ ਲਿਖਤੀ  ਦੇਣ ਲਈ ਕੀਤੀ ਬੇਨਤੀ 

ਚਿੱਟੀਸਿੰਘਪੁਰਾ ’ਚ ਸ਼ਹੀਦ ਹੋਏ 35 ਸਿੱਖਾਂ ਦੇ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ਵਿੱਚ- ਜਥੇਦਾਰ ਸ੍ਰੀ ਅਕਾਲ ਤਖ਼ਤ

ਯੂਨਾਈਟਿਡ ਸਿੱਖਜ਼ ਦੇ ਵਲੰਟੀਅਰ ਹੜ੍ਹ ਪੀੜਤਾ ਦੀ ਸਹਾਇਤਾ ਲਈ ਆਏ ਅੱਗੇ

ਬੀ.ਕੇ.ਆਈ. ਟੈਰਰ ਮਾਡਿਊਲ ਦੇ ਦੋ ਹੋਰ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

ਵਿਜੀਲੈਂਸ ਨੇ ਠੋਸ ਸਬੂਤਾਂ ਨਾਲ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ: ਬਲਤੇਜ ਪੰਨੂ

ਹੁਣ ਸਾਡੇ ਨਿਵੇਸ਼ਕ ਦਫਤਰਾਂ ਦੇ ਚੱਕਰ ਨਹੀਂ ਖਾਣਗੇ, ਅਸੀਂ ਆਵਾਂਗੇ ਇਹਨਾਂ ਕੋਲ – ਅਰੋੜਾ

ਦਰਿਆਵਾਂ ਦੇ ਕੰਢਿਆਂ 'ਤੇ ਦਿਨ-ਰਾਤ ਸਖ਼ਤ ਨਿਗਰਾਨੀ ਰੱਖੀ ਜਾਵੇ: ਬਰਿੰਦਰ ਕੁਮਾਰ ਗੋਇਲ

ਲਾਲਜੀਤ ਸਿੰਘ ਭੁੱਲਰ ਵੱਲੋਂ ਟਰਾਂਸਪੋਰਟ ਯੂਨੀਅਨਾਂ ਨਾਲ ਮੀਟਿੰਗ