ਪੰਜਾਬ

ਲਾਲਜੀਤ ਸਿੰਘ ਭੁੱਲਰ ਵੱਲੋਂ ਟਰਾਂਸਪੋਰਟ ਯੂਨੀਅਨਾਂ ਨਾਲ ਮੀਟਿੰਗ

ਕੌਮੀ ਮਾਰਗ ਬਿਊਰੋ | August 19, 2025 07:23 PM

ਚੰਡੀਗੜ੍ਹ- ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟਰ ਵਰਕਰਜ਼ ਯੁਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਚਰਚਾ ਕਰਨ ਲਈ ਮੀਟਿੰਗ ਕੀਤੀ।

ਦੋਵਾਂ ਯੂਨੀਅਨਾਂ ਦੇ ਨੁਮਾਇੰਦਿਆਂ ਸੂਬਾ ਪ੍ਰਧਾਨ ਸ੍ਰੀ ਰੇਸ਼ਮ ਸਿੰਘ ਗਿੱਲ, ਸੂਬਾ ਜਨਰਲ ਸਕੱਤਰ ਸ੍ਰੀ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਜਸਪਾਲ ਸਿੰਘ ਬਾਜਵਾ ਅਤੇ ਹੋਰਾਂ ਨਾਲ ਹੋਈ ਇਸ ਮੀਟਿੰਗ ਦੌਰਾਨ, ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਸਕੱਤਰ ਟਰਾਂਸਪੋਰਟ ਵਿਭਾਗ ਸ੍ਰੀ ਵਰੁਣ ਰੂਜ਼ਮ, ਮੈਨੇਜ਼ਿੰਗ ਡਾਇਰੈਕਟਰ ਪੀ.ਆਰ.ਟੀ.ਸੀ ਸ੍ਰੀ ਬੀ.ਐਸ. ਸ਼ੇਰਗਿੱਲ, ਡਾਇਰੈਕਟਰ ਸਟੇਟ ਟਰਾਂਸਪੋਰਟ ਸ੍ਰੀ ਰਾਜੀਵ ਕੁਮਾਰ ਗੁਪਤਾ, ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ।

ਟਰਾਂਸਪੋਰਟ ਮੰਤਰੀ ਨੇ ਯੂਨੀਅਨਾਂ ਮੈਂਬਰਾਂ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਭਾਗ ਵੱਲੋਂ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ।

ਕੈਬਨਿਟ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਮੰਗਾਂ ਸੰਬੰਧੀ ਇੱਕ ਤਜਵੀਜ਼ ਬਣਾ ਕੇ ਵਿੱਤ ਅਤੇ ਪ੍ਰਸੋਨਲ ਵਿਭਾਗ ਨਾਲ ਚਰਚਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਛੇਤੀ ਹੀ ਕਾਨੂੰਨੀ ਪ੍ਰਕਿਰਿਆ ਅਪਣਾ ਕੇ ਸਮੁੱਚੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇਗਾ

 

Have something to say? Post your comment

 
 
 

ਪੰਜਾਬ

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਨੇ ਕੀਤੇ ਕੁਝ ਅਹਿਮ ਫੈਸਲੇ

ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸਬੰਧੀ ਬਣੀ ਸਿਲੈਕਟ ਕਮੇਟੀ ਵੱਲੋਂ ਰਿਟਾਇਰਡ ਜੱਜਾਂ ਨੂੰ ਆਪਣੇ ਵਿਚਾਰ ਲਿਖਤੀ  ਦੇਣ ਲਈ ਕੀਤੀ ਬੇਨਤੀ 

ਚਿੱਟੀਸਿੰਘਪੁਰਾ ’ਚ ਸ਼ਹੀਦ ਹੋਏ 35 ਸਿੱਖਾਂ ਦੇ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ਵਿੱਚ- ਜਥੇਦਾਰ ਸ੍ਰੀ ਅਕਾਲ ਤਖ਼ਤ

ਯੂਨਾਈਟਿਡ ਸਿੱਖਜ਼ ਦੇ ਵਲੰਟੀਅਰ ਹੜ੍ਹ ਪੀੜਤਾ ਦੀ ਸਹਾਇਤਾ ਲਈ ਆਏ ਅੱਗੇ

ਬੀ.ਕੇ.ਆਈ. ਟੈਰਰ ਮਾਡਿਊਲ ਦੇ ਦੋ ਹੋਰ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

ਵਿਜੀਲੈਂਸ ਨੇ ਠੋਸ ਸਬੂਤਾਂ ਨਾਲ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ: ਬਲਤੇਜ ਪੰਨੂ

ਹੁਣ ਸਾਡੇ ਨਿਵੇਸ਼ਕ ਦਫਤਰਾਂ ਦੇ ਚੱਕਰ ਨਹੀਂ ਖਾਣਗੇ, ਅਸੀਂ ਆਵਾਂਗੇ ਇਹਨਾਂ ਕੋਲ – ਅਰੋੜਾ

ਦਰਿਆਵਾਂ ਦੇ ਕੰਢਿਆਂ 'ਤੇ ਦਿਨ-ਰਾਤ ਸਖ਼ਤ ਨਿਗਰਾਨੀ ਰੱਖੀ ਜਾਵੇ: ਬਰਿੰਦਰ ਕੁਮਾਰ ਗੋਇਲ

ਮੰਤਰੀ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੀਆਂ ਪਹਿਲਕਦਮੀਆਂ ਦੀ ਕੀਤੀ ਸਮੀਖਿਆ