ਪੰਜਾਬ

ਚਿੱਟੀਸਿੰਘਪੁਰਾ ’ਚ ਸ਼ਹੀਦ ਹੋਏ 35 ਸਿੱਖਾਂ ਦੇ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ਵਿੱਚ- ਜਥੇਦਾਰ ਸ੍ਰੀ ਅਕਾਲ ਤਖ਼ਤ

ਕੌਮੀ ਮਾਰਗ ਬਿਊਰੋ | August 19, 2025 09:34 PM

ਅਨੰਤਨਾਗ- ਸ੍ਰੀ ਅਕਾਲ ਤਖ਼ਤ ਸਾਹਿਬ ਦੇ  ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਸ਼ਮੀਰ ਵਾਦੀ ਦੇ ਅਨੰਤਨਾਗ ਜ਼ਿਲ੍ਹੇ ਦੇ ਪਿੰਡ ਚਿੱਟੀਸਿੰਘਪੁਰਾ ਵਿਖੇ ਰਹਿੰਦੇ ਸਿੱਖਾਂ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਇਸ ਪਿੰਡ ਵਿੱਚ 20 ਮਾਰਚ 2000 ਨੂੰ ਕਤਲ ਕੀਤੇ ਗਏ 35 ਨਿਰਦੋਸ਼ ਸਿੱਖਾਂ ਦੀ ਸੰਗਤ ਵੱਲੋਂ ਬਣਾਈ ਗਈ ਯਾਦਗਾਰ ਤੇ ਤਸਵੀਰਾਂ ਵੀ ਦੇਖੀਆਂ ਅਤੇ ਉਹ ਕੰਧ ਵੀ ਦੇਖੀ ਜਿਸ ਨਾਲ ਲਗਾ ਕਿ ਇਨ੍ਹਾਂ ਸਿੱਖਾਂ ਨੂੰ ਗੋਲੀਆਂ ਦਾ ਸ਼ਿਕਾਰ ਬਣਾਇਆ ਗਿਆ ਸੀ। ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਦੁਖਦਾਈ ਹਾਦਸੇ ਨੇ ਨਾ ਸਿਰਫ਼ ਕਸ਼ਮੀਰ ਦੇ ਸਿੱਖਾਂ ਨੂੰ, ਸਗੋਂ ਪੂਰੀ ਕੌਮ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਕੀਤੇ ਗਏ ਸਿੱਖਾਂ ਦੇ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ ਅਤੇ ਇਸ ਘਟਨਾ ਦਾ ਸੱਚ ਅੱਜ ਤੱਕ ਸਾਹਮਣੇ ਨਹੀਂ ਆ ਸਕਿਆ ਹੈ, ਜੋ ਕਿ ਸਰਕਾਰ ਨੂੰ ਸਾਹਮਣੇ ਲਿਆਉਣਾ ਚਾਹੀਦਾ ਹੈ। ਦੁਖ ਦੀ ਗੱਲ ਹੈ ਕਿ ਅੱਜ ਤੱਕ ਇਸ ਕਤਲੇਆਮ ਦੇ ਦੋਸ਼ੀ ਬੇਨਕਾਬ ਨਹੀਂ ਕੀਤੇ ਗਏ ਅਤੇ ਨਾ ਹੀ ਸਜ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਗੋਲੀਆਂ ਦੇ ਨਿਸ਼ਾਨ ਅੱਜ ਵੀ ਗਵਾਹੀ ਦੇ ਰਹੇ ਹਨ ਕਿ ਸਿੱਖ ਕੌਮ ਘੱਟ ਗਿਣਤੀ ਵਿੱਚ ਹੋਣ ਦੇ ਬਾਵਜੂਦ ਕਿਵੇਂ ਵਾਰ-ਵਾਰ ਨਿਸ਼ਾਨਾ ਬਣਾਈ ਗਈ। ਉਨ੍ਹਾਂ ਕਿਹਾ ਕਿ ਕਸ਼ਮੀਰ ਦੇ ਸਿੱਖਾਂ ਨੇ ਇਤਨਾ ਤਸ਼ੱਦਦ ਝੱਲਣ ਦੇ ਬਾਵਜੂਦ ਵੀ ਆਪਣੀ ਜ਼ਮੀਨ ਨਹੀਂ ਛੱਡੀ ਅਤੇ ਅੱਜ ਵੀ ਸਿੱਖ ਇਸ ਧਰਤੀ ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਓਟ ਆਸਰੇ ਨਾਲ ਚੜ੍ਹਦੀ ਕਲਾ ਨਾਲ ਰਹਿ ਰਹੇ ਹਨ, ਲੇਕਿਨ ਸਰਕਾਰਾਂ ਇਨ੍ਹਾਂ ਦੇ ਹੱਕ ਹਕੂਕ ਦੱਬ ਰਹੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਚਿੱਟੀਸਿੰਘਪੁਰਾ ਦੀ ਘਟਨਾ ਸਾਨੂੰ ਇਹ ਸਿੱਖਿਆ ਦਿੰਦੀ ਹੈ ਕਿ ਜੇ ਸਿੱਖ ਕੌਮ ਏਕਤਾ ਨਾਲ ਖੜ੍ਹੇ ਤਾਂ ਕਿਸੇ ਵੀ ਚੁਣੌਤੀ ਦਾ ਮੁਕਾਬਲਾ ਕੀਤਾ ਜਾ ਸਕਦਾ ਹੈ। ਇਸ ਦੌਰਾਨ ਪਿੰਡ ਦੀ ਸੰਗਤ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਸੰਧਿਆ ਵੇਲੇ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੁਰਬਾਣੀ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਵਿਸ਼ੇਸ਼ ਤੌਰ ’ਤੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੇ ਦੁੱਖ-ਦਰਦ ਸਾਂਝਾ ਕੀਤਾ।
ਜਥੇਦਾਰ ਗੜਗੱਜ ਨੇ ਸ਼ਹੀਦਾਂ ਦੀ ਯਾਦ ਸੰਭਾਲਣ ਲਈ ਪਿੰਡ ਵਾਸੀ ਸਰਕਾਰੀ ਅਧਿਆਪਕ ਗਿਆਨੀ ਰਜਿੰਦਰ ਸਿੰਘ ਅਤੇ ਨੌਜਵਾਨ ਸਭਾ ਦੇ ਯੋਗਦਾਨ ਦੀ ਸ਼ਲਾਘਾ ਕੀਤੀ।

Have something to say? Post your comment

 
 
 

ਪੰਜਾਬ

ਗੁਰਮੀਤ ਸਿੰਘ ਖੁੱਡੀਆਂ ਵੱਲੋਂ "ਪੰਜਾਬ ਇਨ ਫਰੇਮਜ਼" ਫੋਟੋ ਪ੍ਰਦਰਸ਼ਨੀ ਦਾ ਉਦਘਾਟਨ

ਬਾਬਾ ਬਲਬੀਰ ਸਿੰਘ ਨਗਰ ਕੀਰਤਨ ਚ ਸ਼ਾਮਿਲ ਹੋਣ ਲਈ ਔਰੰਗਾਬਾਦ ਤੋਂ ਅਸਾਮ ਪੁਜੇ

ਮੰਡੀ ਮਜ਼ਦੂਰਾਂ ਨੂੰ ਰਾਹਤ: ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਨੇ ਕੀਤੇ ਕੁਝ ਅਹਿਮ ਫੈਸਲੇ

ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸਬੰਧੀ ਬਣੀ ਸਿਲੈਕਟ ਕਮੇਟੀ ਵੱਲੋਂ ਰਿਟਾਇਰਡ ਜੱਜਾਂ ਨੂੰ ਆਪਣੇ ਵਿਚਾਰ ਲਿਖਤੀ  ਦੇਣ ਲਈ ਕੀਤੀ ਬੇਨਤੀ 

ਯੂਨਾਈਟਿਡ ਸਿੱਖਜ਼ ਦੇ ਵਲੰਟੀਅਰ ਹੜ੍ਹ ਪੀੜਤਾ ਦੀ ਸਹਾਇਤਾ ਲਈ ਆਏ ਅੱਗੇ

ਬੀ.ਕੇ.ਆਈ. ਟੈਰਰ ਮਾਡਿਊਲ ਦੇ ਦੋ ਹੋਰ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

ਵਿਜੀਲੈਂਸ ਨੇ ਠੋਸ ਸਬੂਤਾਂ ਨਾਲ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ: ਬਲਤੇਜ ਪੰਨੂ

ਹੁਣ ਸਾਡੇ ਨਿਵੇਸ਼ਕ ਦਫਤਰਾਂ ਦੇ ਚੱਕਰ ਨਹੀਂ ਖਾਣਗੇ, ਅਸੀਂ ਆਵਾਂਗੇ ਇਹਨਾਂ ਕੋਲ – ਅਰੋੜਾ