ਪੰਜਾਬ

ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 19, 2025 09:34 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਪਾਵਨ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀ ਧੋਬੜੀ ਸਾਹਿਬ ਅਸਾਮ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਗੁਰਬਾਣੀ ਕੀਰਤਨ ਮਗਰੋਂ ਆਰੰਭਤਾ ਦੀ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਲਿਆ। ਜ਼ਿਕਰਯੋਗ ਹੈ ਕਿ 20 ਅਗਸਤ ਰਾਤ ਨੂੰ ਗੁਰਦੁਆਰਾ ਧੋਬੜੀ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ ਅਤੇ 21 ਅਗਸਤ ਨੂੰ ਸਵੇਰੇ ਸ਼ਹੀਦੀ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਗੁਰਦੁਆਰਾ ਧੋਬੜੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਅਸਥਾਨ ਹੈ, ਜਿਥੇ ਸ਼੍ਰੋਮਣੀ ਕਮੇਟੀ ਵੱਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਸਮੇਤ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਉਨ੍ਹਾਂ ਕਿਹਾ ਕਿ 21 ਅਗਸਤ ਨੂੰ ਸਵੇਰੇ ਸ਼ਹੀਦੀ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ, ਜੋ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਪੜਾਅ ਦਰ ਪੜਾਅ ਹੁੰਦਾ ਹੋਇਆ ਗੁਰਦੁਆਰਾ ਸੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਸੰਗਤਾਂ ਨੂੰ ਨਗਰ ਕੀਰਤਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਸ. ਸਤਿੰਦਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਬਲਦੇਵ ਸਿੰਘ ਓਗਰਾ ਆਦਿ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਗੁਰਮੀਤ ਸਿੰਘ ਖੁੱਡੀਆਂ ਵੱਲੋਂ "ਪੰਜਾਬ ਇਨ ਫਰੇਮਜ਼" ਫੋਟੋ ਪ੍ਰਦਰਸ਼ਨੀ ਦਾ ਉਦਘਾਟਨ

ਬਾਬਾ ਬਲਬੀਰ ਸਿੰਘ ਨਗਰ ਕੀਰਤਨ ਚ ਸ਼ਾਮਿਲ ਹੋਣ ਲਈ ਔਰੰਗਾਬਾਦ ਤੋਂ ਅਸਾਮ ਪੁਜੇ

ਮੰਡੀ ਮਜ਼ਦੂਰਾਂ ਨੂੰ ਰਾਹਤ: ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਨੇ ਕੀਤੇ ਕੁਝ ਅਹਿਮ ਫੈਸਲੇ

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸਬੰਧੀ ਬਣੀ ਸਿਲੈਕਟ ਕਮੇਟੀ ਵੱਲੋਂ ਰਿਟਾਇਰਡ ਜੱਜਾਂ ਨੂੰ ਆਪਣੇ ਵਿਚਾਰ ਲਿਖਤੀ  ਦੇਣ ਲਈ ਕੀਤੀ ਬੇਨਤੀ 

ਚਿੱਟੀਸਿੰਘਪੁਰਾ ’ਚ ਸ਼ਹੀਦ ਹੋਏ 35 ਸਿੱਖਾਂ ਦੇ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ਵਿੱਚ- ਜਥੇਦਾਰ ਸ੍ਰੀ ਅਕਾਲ ਤਖ਼ਤ

ਯੂਨਾਈਟਿਡ ਸਿੱਖਜ਼ ਦੇ ਵਲੰਟੀਅਰ ਹੜ੍ਹ ਪੀੜਤਾ ਦੀ ਸਹਾਇਤਾ ਲਈ ਆਏ ਅੱਗੇ

ਬੀ.ਕੇ.ਆਈ. ਟੈਰਰ ਮਾਡਿਊਲ ਦੇ ਦੋ ਹੋਰ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

ਵਿਜੀਲੈਂਸ ਨੇ ਠੋਸ ਸਬੂਤਾਂ ਨਾਲ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ: ਬਲਤੇਜ ਪੰਨੂ

ਹੁਣ ਸਾਡੇ ਨਿਵੇਸ਼ਕ ਦਫਤਰਾਂ ਦੇ ਚੱਕਰ ਨਹੀਂ ਖਾਣਗੇ, ਅਸੀਂ ਆਵਾਂਗੇ ਇਹਨਾਂ ਕੋਲ – ਅਰੋੜਾ