ਪੰਜਾਬ

ਮੰਡੀ ਮਜ਼ਦੂਰਾਂ ਨੂੰ ਰਾਹਤ: ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ

ਕੌਮੀ ਮਾਰਗ ਬਿਊਰੋ | August 20, 2025 07:18 PM

ਚੰਡੀਗੜ੍ਹ- ਮਜ਼ਦੂਰ ਭਲਾਈ ਵੱਲ ਇੱਕ ਹੋਰ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਪ੍ਰਧਾਨਗੀ ਹੇਠ ਹੋਈ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਦੌਰਾਨ ਲਿਆ ਗਿਆ।

ਜ਼ਿਕਰਯੋਗ ਹੈ ਕਿ ਝੋਨੇ ਦਾ ਮੰਡੀ ਲੇਬਰ ਰੇਟ 17.50 ਰੁਪਏ ਤੋਂ ਵਧਾ ਕੇ 19.26 ਰੁਪਏ ਪ੍ਰਤੀ ਬੈਗ (37.5 ਕਿਲੋਗ੍ਰਾਮ) ਕਰ ਦਿੱਤਾ ਗਿਆ ਹੈ, ਜਿਸ ਨਾਲ ਪ੍ਰਤੀ ਬੈਗ 1.76 ਰੁਪਏ ਦਾ ਵਾਧਾ ਹੋਇਆ ਹੈ।

ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ ਮਜ਼ਦੂਰ ਯੂਨੀਅਨਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਕੀਤਾ ਗਿਆ ਹੈ, ਜੋ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਦੂਰ ਭਲਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸੋਧੀਆਂ ਦਰਾਂ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਤਿ ਲੋੜੀਂਦੀ ਰਾਹਤ ਪ੍ਰਦਾਨ ਕਰਨ ਤੋਂ ਇਲਾਵਾ ਨਿਰਪੱਖ ਕਿਰਤ ਅਭਿਆਸਾਂ ਨੂੰ ਉਤਸ਼ਾਹਿਤ ਕਰਨਗੀਆਂ ਅਤੇ ਖੇਤੀਬਾੜੀ ਸਪਲਾਈ ਲੜੀ ਵਿੱਚ ਸ਼ਾਮਲ ਲੋਕਾਂ ਦੇ ਜੀਵਨ ਵਿੱਚ ਸੁਧਾਰ ਲਿਆਉਣਗੀਆਂ।

ਇਸ ਮੀਟਿੰਗ ਦੌਰਾਨ ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਆਪਕ ਚਰਚਾ ਵੀ ਕੀਤੀ ਗਈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਬੋਰਡ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਬੜੇ ਉਤਸ਼ਾਹ ਨਾਲ ਕੰਮ ਕੀਤਾ ਜਾ ਰਿਹਾ ਹੈ। ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਖਾਲੀ ਪਲਾਟਾਂ ਦੀ ਈ-ਨਿਲਾਮੀ ਰਾਹੀਂ ਨਿਲਾਮੀ ਕੀਤੀ ਜਾ ਰਹੀ ਹੈ ਅਤੇ ਵੱਖ-ਵੱਖ ਮੰਡੀਆਂ ਵਿੱਚ ਏ.ਟੀ.ਐਮ. ਅਤੇ ਯੂਨੀਪੋਲ ਲਗਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਯਤਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਮੰਡੀਆਂ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਸਾਰਿਆਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਾਉਣੀ ਖਰੀਦ ਸੀਜ਼ਨ ਦੌਰਾਨ ਸਹੂਲਤਾਂ ਪ੍ਰਦਾਨ ਕਰਨ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਇਸ ਮੀਟਿੰਗ ਵਿੱਚ ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ, ਚੇਅਰਮੈਨ ਪੰਜਾਬ ਕਿਸਾਨ ਕਮਿਸ਼ਨ ਡਾ. ਸੁਖਪਾਲ ਸਿੰਘ, ਵਿਸ਼ੇਸ਼ ਸਕੱਤਰ ਖੇਤੀਬਾੜੀ ਸ੍ਰੀਮਤੀ ਬਲਦੀਪ ਕੌਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Have something to say? Post your comment

 
 
 

ਪੰਜਾਬ

ਪੰਜਾਬ ਸਰਕਾਰ ਪਾਣੀ ਨਾਲ ਪ੍ਰਭਾਵਿਤ ਲੋਕਾਂ ਦੇ ਹਰ ਨੁਕਸਾਨ ਦੀ ਕਰੇਗੀ ਭਰਪਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲੇ ਵਿਅਕਤੀਆਂ ਨੂੰ ਚੇਤਾਵਨੀ

ਨਵਾਂ ਚੁੱਲ੍ਹਾ ਦਲ ਵਾਸਤੇ ਗੈਸ ਮੁਫਤ ਵਿਚ ਕੇਂਦਰ ਵੱਲੋਂ ਦਿੱਤੀ ਜਾ ਰਹੀ ਹੈ-ਸੁਖਬੀਰ ਸਿੰਘ ਬਾਦਲ

ਖਾਲਸਾ ਕਾਲਜ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਦੇ ਸਬੰਧ ’ਚ ਗੈਸਟ ਲੈਕਚਰ ਕਰਵਾਇਆ ਗਿਆ

ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼ਾਮਿਲ ਹੋਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ, ਜਥੇਦਾਰ ਅਕਾਲ ਤਖ਼ਤ ਸਾਹਿਬ ਤੇ ਸਿੱਖ ਜਥੇਬੰਦੀਆਂ ਦੇ ਮੁੱਖੀ ਪੁੱਜੇ ਆਸਾਮ

ਗੁਰਮੀਤ ਸਿੰਘ ਖੁੱਡੀਆਂ ਵੱਲੋਂ "ਪੰਜਾਬ ਇਨ ਫਰੇਮਜ਼" ਫੋਟੋ ਪ੍ਰਦਰਸ਼ਨੀ ਦਾ ਉਦਘਾਟਨ

ਬਾਬਾ ਬਲਬੀਰ ਸਿੰਘ ਨਗਰ ਕੀਰਤਨ ਚ ਸ਼ਾਮਿਲ ਹੋਣ ਲਈ ਔਰੰਗਾਬਾਦ ਤੋਂ ਅਸਾਮ ਪੁਜੇ

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਨੇ ਕੀਤੇ ਕੁਝ ਅਹਿਮ ਫੈਸਲੇ

ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ