ਪੰਜਾਬ

ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼ਾਮਿਲ ਹੋਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ, ਜਥੇਦਾਰ ਅਕਾਲ ਤਖ਼ਤ ਸਾਹਿਬ ਤੇ ਸਿੱਖ ਜਥੇਬੰਦੀਆਂ ਦੇ ਮੁੱਖੀ ਪੁੱਜੇ ਆਸਾਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 20, 2025 08:36 PM

ਅੰਮ੍ਰਿਤਸਰ- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਧੋਬੜੀ ਸਾਹਿਬ ਤੋਂ ਇਤਿਹਾਸਕ ਸ਼ਹੀਦੀ ਨਗਰ ਕੀਰਤਨ ਦੀ ਅਰੰਭਤਾ ਲਈ ਅਸਾਮ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਬੁੱਢਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਪਦਮਸ਼੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਅਜੈਬ ਸਿੰਘ ਅਭਿਆਸੀ, ਸ. ਜਗਸੀਰ ਸਿੰਘ ਮਾਂਗੇਆਣਾ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸਮੇਤ ਸਮੂਹ ਪੰਥਕ ਸ਼ਖ਼ਸੀਅਤਾਂ ਦਾ ਸਥਾਨਕ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਇਹ ਇਤਿਹਾਸਕ ਨਗਰ ਕੀਰਤਨ ਭਲਕੇ 21 ਅਗਸਤ ਨੂੰ ਗੁਰਦੁਆਰਾ ਧੋਬੜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਆਰੰਭ ਹੋਵੇਗਾ, ਜੋ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਨਵੰਬਰ ਮਹੀਨੇ ਵਿੱਚ ਸ਼ਤਾਬਦੀ ਸਮਾਗਮਾਂ ਮੌਕੇ ਗੁਰਦੁਆਰਾ ਸੀਸਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਪੰਥਕ ਸ਼ਖ਼ਸੀਅਤਾਂ ਸੰਗਤਾਂ ਨੂੰ ਸੰਬੋਧਨ ਕਰਨਗੀਆਂ।
ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਏ ਗਏ। ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਸੰਗਤਾਂ ਨੂੰ ਬਾਬਾ ਜੀਵਨ ਸਿੰਘ ਦੇ ਇਤਿਹਾਸ ਤੋਂ ਪ੍ਰੇਰਨਾ ਲੈ ਕੇ ਗੁਰਮਤਿ ਦੇ ਧਾਰਨੀ ਹੋਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਚਾਰਕ ਤੇ ਢਾਡੀ ਜਥਿਆਂ ਨੇ ਵੀ ਹਾਜ਼ਰੀ ਭਰੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਰਾਮ ਸਿੰਘ ਰਾਠੌਰ ਮੁੰਬਈ, ਸਥਾਨਕ ਸਿੱਖ ਆਗੂ ਸ. ਹਰਚਰਨ ਸਿੰਘ ਬਾਵਾ, ਸ. ਚਰਨਜੀਤ ਸਿੰਘ ਗਾਂਧੀ, ਸ. ਰਵਿੰਦਰ ਸਿੰਘ ਉਬਰਾਏ, ਸ. ਤੇਜਪਾਲ ਸਿੰਘ, ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਸ. ਸਤਿੰਦਰ ਸਿੰਘ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਸੁਖਜੀਤ ਸਿੰਘ ਘਨੱਈਆ, ਸ. ਜਸਕਰਨ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਬੰਧਕ ਕਮੇਟੀ ਗੁਰਦੁਆਰਾ ਧੋਬੜੀ ਸਾਹਿਬ ਦੇ ਪ੍ਰਧਾਨ ਸ. ਦਲਜੀਤ ਸਿੰਘ ਸੇਠੀ, ਸਕੱਤਰ ਸ. ਭੁਪਿੰਦਰ ਸਿੰਘ, ਸ. ਰਵਿੰਦਰਪਾਲ ਸਿੰਘ ਤੇ ਸ. ਭੁਪਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਪੰਜਾਬ ਸਰਕਾਰ ਪਾਣੀ ਨਾਲ ਪ੍ਰਭਾਵਿਤ ਲੋਕਾਂ ਦੇ ਹਰ ਨੁਕਸਾਨ ਦੀ ਕਰੇਗੀ ਭਰਪਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲੇ ਵਿਅਕਤੀਆਂ ਨੂੰ ਚੇਤਾਵਨੀ

ਨਵਾਂ ਚੁੱਲ੍ਹਾ ਦਲ ਵਾਸਤੇ ਗੈਸ ਮੁਫਤ ਵਿਚ ਕੇਂਦਰ ਵੱਲੋਂ ਦਿੱਤੀ ਜਾ ਰਹੀ ਹੈ-ਸੁਖਬੀਰ ਸਿੰਘ ਬਾਦਲ

ਖਾਲਸਾ ਕਾਲਜ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਦੇ ਸਬੰਧ ’ਚ ਗੈਸਟ ਲੈਕਚਰ ਕਰਵਾਇਆ ਗਿਆ

ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

ਗੁਰਮੀਤ ਸਿੰਘ ਖੁੱਡੀਆਂ ਵੱਲੋਂ "ਪੰਜਾਬ ਇਨ ਫਰੇਮਜ਼" ਫੋਟੋ ਪ੍ਰਦਰਸ਼ਨੀ ਦਾ ਉਦਘਾਟਨ

ਬਾਬਾ ਬਲਬੀਰ ਸਿੰਘ ਨਗਰ ਕੀਰਤਨ ਚ ਸ਼ਾਮਿਲ ਹੋਣ ਲਈ ਔਰੰਗਾਬਾਦ ਤੋਂ ਅਸਾਮ ਪੁਜੇ

ਮੰਡੀ ਮਜ਼ਦੂਰਾਂ ਨੂੰ ਰਾਹਤ: ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਨੇ ਕੀਤੇ ਕੁਝ ਅਹਿਮ ਫੈਸਲੇ

ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ