ਪੰਜਾਬ

ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲੇ ਵਿਅਕਤੀਆਂ ਨੂੰ ਚੇਤਾਵਨੀ

ਕੌਮੀ ਮਾਰਗ ਬਿਊਰੋ | August 20, 2025 09:22 PM

ਚੰਡੀਗੜ੍ਹ-ਪੰਜਾਬ ਸਰਕਾਰ ਨੂੰ ਕੁਝ ਨਿੱਜੀ ਆਪਰੇਟਰਾਂ ਵੱਲੋਂ ਕਥਿਤ ਤੌਰ 'ਤੇ ਸਿਆਸੀ ਪਾਰਟੀਆਂ ਤਰਫੋਂ ਗੈਰ-ਕਾਨੂੰਨੀ ਤੌਰ 'ਤੇ ਸਥਾਨਕ ਨਿਵਾਸੀਆਂ ਦੀ ਨਿੱਜੀ ਜਾਣਕਾਰੀ ਇਕੱਤਰ ਕਰਨ ਬਾਰੇ ਭਰੋਸੇਯੋਗ ਰਿਪੋਰਟਾਂ ਮਿਲੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ, 2023 (ਡੀ.ਪੀ.ਡੀ.ਪੀ. ਐਕਟ) ਤਹਿਤ ਸਹਿਮਤੀ ਤੋਂ ਬਿਨਾਂ ਨਿੱਜੀ ਜਾਣਕਾਰੀ ਇਕੱਤਰ ਕਰਨਾ ਜਾਂ ਵਰਤੋਂ ਕਰਨਾ ਸਜ਼ਾਯੋਗ ਅਪਰਾਧ ਹੈ। ਇਸ ਲਈ ਸਥਾਨਕ ਪੁਲਿਸ ਨੂੰ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਸਜ਼ਾਯੋਗ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਧਿਆਨ ਵਿੱਚ ਆਇਆ ਹੈ ਕਿ ਆਪਣੀ ਜਾਣਕਾਰੀ ਸਾਂਝੀ ਕਰਨ ਵਾਲੇ ਕਈ ਵਿਅਕਤੀਆਂ ਨੂੰ ਪੈਸਿਆਂ ਦੀ ਹੇਰਫੇਰ ਲਈ ਫ਼ੋਨ ਨੰਬਰਾਂ ਅਤੇ ਓ.ਟੀ.ਪੀ. ਦੀ ਦੁਰਵਰਤੋਂ ਵਰਗੇ ਮਾਮਲਿਆਂ ਸਮੇਤ ਘੁਟਾਲਿਆਂ ਅਤੇ ਬੈਂਕਿੰਗ ਧੋਖਾਧੜੀਆਂ ਦਾ ਸ਼ਿਕਾਰ ਬਣਾਇਆ ਗਿਆ ਹੈ।

ਇਸ ਲਈ ਸਰਕਾਰ ਵੱਲੋਂ ਨਾਗਰਿਕਾਂ ਨੂੰ ਆਪਣੀ ਨਿੱਜੀ ਜਾਣਕਾਰੀ ਅਣਅਧਿਕਾਰਤ ਵਿਅਕਤੀਆਂ ਜਾਂ ਏਜੰਸੀਆਂ ਨਾਲ ਸਾਂਝੀ ਨਾ ਕਰਨ ਦੀ ਅਪੀਲ ਕੀਤੀ ਗਈ ਹੈ ਕਿਉਂਕਿ ਉਨ੍ਹਾਂ ਦੀ ਜਾਣਕਾਰੀ ਦੀ ਕਿਸੇ ਵੀ ਪੜਾਅ 'ਤੇ ਦੁਰਵਰਤੋਂ ਹੋ ਸਕਦੀ ਹੈ। ਨਾਗਰਿਕਾਂ ਨੂੰ ਸੁਚੇਤ ਰਹਿਣ ਅਤੇ ਅਜਿਹੀ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਬਾਰੇ ਤੁਰੰਤ ਅਧਿਕਾਰੀਆਂ ਨੂੰ ਰਿਪੋਰਟ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

Have something to say? Post your comment

 
 
 

ਪੰਜਾਬ

ਪੰਜਾਬ ਸਰਕਾਰ ਪਾਣੀ ਨਾਲ ਪ੍ਰਭਾਵਿਤ ਲੋਕਾਂ ਦੇ ਹਰ ਨੁਕਸਾਨ ਦੀ ਕਰੇਗੀ ਭਰਪਾਈ: ਬਰਿੰਦਰ ਕੁਮਾਰ ਗੋਇਲ

ਨਵਾਂ ਚੁੱਲ੍ਹਾ ਦਲ ਵਾਸਤੇ ਗੈਸ ਮੁਫਤ ਵਿਚ ਕੇਂਦਰ ਵੱਲੋਂ ਦਿੱਤੀ ਜਾ ਰਹੀ ਹੈ-ਸੁਖਬੀਰ ਸਿੰਘ ਬਾਦਲ

ਖਾਲਸਾ ਕਾਲਜ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਦੇ ਸਬੰਧ ’ਚ ਗੈਸਟ ਲੈਕਚਰ ਕਰਵਾਇਆ ਗਿਆ

ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼ਾਮਿਲ ਹੋਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ, ਜਥੇਦਾਰ ਅਕਾਲ ਤਖ਼ਤ ਸਾਹਿਬ ਤੇ ਸਿੱਖ ਜਥੇਬੰਦੀਆਂ ਦੇ ਮੁੱਖੀ ਪੁੱਜੇ ਆਸਾਮ

ਗੁਰਮੀਤ ਸਿੰਘ ਖੁੱਡੀਆਂ ਵੱਲੋਂ "ਪੰਜਾਬ ਇਨ ਫਰੇਮਜ਼" ਫੋਟੋ ਪ੍ਰਦਰਸ਼ਨੀ ਦਾ ਉਦਘਾਟਨ

ਬਾਬਾ ਬਲਬੀਰ ਸਿੰਘ ਨਗਰ ਕੀਰਤਨ ਚ ਸ਼ਾਮਿਲ ਹੋਣ ਲਈ ਔਰੰਗਾਬਾਦ ਤੋਂ ਅਸਾਮ ਪੁਜੇ

ਮੰਡੀ ਮਜ਼ਦੂਰਾਂ ਨੂੰ ਰਾਹਤ: ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਨੇ ਕੀਤੇ ਕੁਝ ਅਹਿਮ ਫੈਸਲੇ

ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ