ਨਵੀਂ ਦਿੱਲੀ -ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ 21 ਅਗਸਤ ਨੂੰ ਸਕੂਲ ਦੀ ਸਪੈਸ਼ਲ ਅਸੈਂਬਲੀ ਵਿੱਚ ਨਿਵੇਸ਼ਕ (ਇਨਵੇਸਟਰ) ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਮੌਕੇ ਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਨੇਤ੍ਰਿਤਵ ਗੁਣਾਂ ਦੇ ਆਧਾਰ 'ਤੇ ਵੱਖ-ਵੱਖ ਪਦਵੀਆਂ ਲਈ ਚੁਣਿਆ ਗਿਆ। ਇਸ ਸਮਾਰੋਹ ਦੌਰਾਨ ਚੁਣੇ ਗਏ ਵਿਦਿਆਰਥੀਆਂ ਨੂੰ ਬੈਜ, ਪੱਟੀਆਂ ਅਤੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨਪ੍ਰੀਤ ਕੌਰ ਅਤੇ ਵੱਖ ਵੱਖ ਹਾਊਸ ਦੀਆਂ ਹਾਊਸ ਵਾਰਡਨਾਂ ਨੇ ਵਿਦਿਅਰਥੀਆਂ ਨੂੰ ਸਟੇਜ ਤੇ ਬੈਜ ਅਤੇ ਪੱਟੀਆਂ ਦੇਕੇ ਜ਼ਿੰਮੇਵਾਰੀਆਂ ਨੂੰ ਸਫਲਤਾ ਪੂਰਵਕ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨਪ੍ਰੀਤ ਕੌਰ ਨੇ ਸਮਾਰੋਹ ਦੇ ਅਖ਼ੀਰ ਵਿੱਚ ਬੱਚਿਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਇਸ ਪ੍ਰਕਾਰ ਦੀਆਂ ਜ਼ਿੰਮੇਵਾਰੀਆਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਨੇਤ੍ਰਿਤਵ ਸਮਰਥਾ ਅਤੇ ਟੀਮਵਰਕ ਦੇ ਗੁਣ ਵਿਕਸਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰਦੀਆਂ ਹਨ। ਇਸ ਦੇ ਨਾਲ ਹੀ, ਇਹ ਉਨ੍ਹਾਂ ਨੂੰ ਆਪਣੇ ਸਕੂਲ ਅਤੇ ਸਮਾਜ ਦੀ ਸੇਵਾ ਕਰਨ ਅਤੇ ਭਵਿੱਖ ਵਿੱਚ ਜ਼ਿੰਮੇਵਾਰ ਨਾਗਰਿਕ ਬਣਨ ਲਈ ਤਿਆਰ ਕਰਦੀਆਂ ਹਨ।