ਮਨੋਰੰਜਨ

ਲੁਧਿਆਣਾ 'ਚ ''ਆਈ.ਟੀ. ਇੰਡੀਆ ਐਕਸਪੋ-2025'' ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਕੌਮੀ ਮਾਰਗ ਬਿਊਰੋ | August 22, 2025 07:05 PM

 

ਲੁਧਿਆਣਾ- ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਜਿਸ ਸਬੰਧੀ ਕਾਫੀ ਸਾਰੀ ਭੂਮੀ ਰਿਜਰਵ ਕੀਤੀ ਗਈ ਹੈ ਜਿੱਥੇ ਆਈ.ਟੀ. ਸੈਕਟਰ ਨੂੰ ਹੋਰ ਡਿਵੈਲਪ ਕੀਤਾ ਜਾਵੇਗਾ।

ਇਨ੍ਹਾਂ ਸ਼ਬਕਦਾ ਦਾ ਪ੍ਰਗਟਾਵਾ, ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਥਾਨਕ ਹੋਟਲ ਰੀਜੈਂਟਾ ਸੈਂਟਰਲ ਕਲਾਸਿਕ ਵਿਖੇ ''ਆਈ.ਟੀ. ਇੰਡੀਆ ਐਕਸਪੋ - 2025'' ਮੌਂਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਆਈ.ਟੀ. ਸੈਕਟਰ ਨੂੰ ਕਾਫੀ ਸ਼ਹਿਰਾਂ ਵਿੱਚ ਅੱਗੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਵੱਲੋਂ ਕਰੀਬ ਇੱਕ ਲੱਖ ਕਰੋੜ ਰੁਪਏ ਤੋਂ ਵੱਧ ਦੀ ਇਨਵੈਸਟਮੈਂਟ ਕੀਤੀ ਜਾ ਚੁੱਕੀ ਹੈ ਅਤੇ ਆਈ.ਟੀ. ਖੇਤਰ ਵਿੱਚ ਵੀ ਵੱਡੇ ਪੱਧਰ 'ਤੇ ਇਨਵੈਸਟਮੈਂਟ ਆ ਰਹੀ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਈ.ਟੀ. ਐਕਸਪੋ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਇੱਕ ਚੰਗਾ ਉਪਰਾਲਾ ਹੈ। ਉਨ੍ਹਾਂ ਇਸ ਐਗਜੀਬਿਸ਼ਨ ਦਾ ਆਯੋਜਨ ਕਰਨ ਵਾਲੀ ਸਾਰੀ ਟੀਮ ਨੂੰ ਵੀ ਮੁਬਾਰਕਬਾਦ ਦਿੱਤੀ ਜਿਨ੍ਹਾਂ ਲੁਧਿਆਣਾ ਸ਼ਹਿਰ ਦੇ ਵਸਨੀਕਾਂ ਖਾਸ ਕਰਕੇ ਆਈ.ਟੀ. ਸੈਕਟਰ ਨਾਲ ਜੁੜੇ ਵਿਦਿਆਰਥੀਆਂ ਨੂੰ ਨਵੀਂ ਤਕਨੀਕ ਬਾਰੇ ਜਾਣੂੰ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਨਾਮੀ ਕੰਪਨੀਆਂ ਦੀ ਇਸ ਐਗਜੀਬਿਸ਼ਨ ਵਿੱਚ ਲੁਧਿਆਣਾ ਤੋਂ ਇਲਾਵਾ ਹੋਰਨਾਂ ਸ਼ਹਿਰਾਂ ਦੇ ਲੋਕਾਂ ਵੱਲੋਂ ਵੀ ਸ਼ਮੂਲੀਅਤ ਕਰਕੇ ਨਵੇਂ ਪ੍ਰੋਡਕਟਾਂ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਆਪਣਾ ਤਜ਼ਰਬਾ ਸਾਂਝਾ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਇਹ ਪੰਜਾਬ ਸੂਬੇ ਦੀ ਹੀ ਨਹੀਂ ਸਗੋਂ ਭਾਰਤ ਦੀ ਸਭ ਤੋਂ ਵੱਡੀ ਐਗਜੀਬਿਸ਼ਨ ਹੈ ਜਿਸਦੀ ਤਿਆਰੀ ਪਿਛਲੇ ਕਰੀਬ 3 ਸਾਲਾਂ ਤੋਂ ਕੀਤੀ ਜਾ ਰਹੀ ਸੀ, ਜਿਸਦਾ ਨਤੀਜਾ ਸਾਹਮਣੇ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਕੰਪਨੀਆਂ ਦੇ ਕਰੀਬ 1000 ਤੋਂ ਵੱਧ ਡੀਲਰਾਂ ਵੱਲੋਂ ਸ਼ਿਰਕਤ ਕੀਤੀ ਜਾ ਚੁੱਕੀ ਹੈ ਅਤੇ ਆਈ.ਟੀ. ਸੈਕਟਰ ਨਾਲ ਜੁੜੇ ਕਰੀਬ 22 ਹਜ਼ਾਰ ਵਿਦਿਆਰਥੀਆਂ ਵੱਲੋਂ ਰਜਿਸਟਰੇਸ਼ਨ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਐਗਜੀਬਿਸ਼ਨ ਰਾਹੀਂ ਵਿਦਿਆਰਥੀ ਨਵੀਂ ਤਕਨੀਕ ਬਾਰੇ ਜਾਣਕਾਰੀ ਹਾਸਲ ਕਰਨ ਵਿੱਚ ਸਫਲ ਹੋਣਗੇ ਜਿਹੜੀ ਕਿ ਆਨਲਾਈਨ ਉਪਲੱਬਧ ਨਹੀਂ ਹੁੰਦੀ ਹੈ।

ਉਨ੍ਹਾਂ ਪੱਤਰਕਾਰਾਂ ਦੇ ਸੁਆਲ ਦਾ ਜੁਆਬ ਦਿੰਦਿਆਂ ਕਿਹਾ ਕਿ ਮੌਜੂਦਾ ਹੜ੍ਹ ਵਰਗੇ ਨਾਜੁਕ ਹਾਲਾਤਾਂ ਦੌਰਾਨ, ਕੇਂਦਰ ਸਰਕਾਰ ਨੂੰ ਪੰਜਾਬ ਸੂਬੇ ਦੀ ਸਾਰ ਲੈਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸੂਬੇ ਦੀ ਕਰੀਬ 50 ਹਜ਼ਾਰ ਕਰੋੜ ਰੁਪਏ ਜੀ.ਐਸ.ਟੀ. ਦੇ ਨੁਕਸਾਨ ਦੀ ਭਰਪਾਈ ਦੇ ਨਾਲ ਕਰੀਬ 10 ਹਜ਼ਾਰ ਕਰੋੜ ਰੁਪਏ ਰੂਰਲ ਡਿਵੈਲਪਮੈਂਟ ਫੰਡ (ਆਰ.ਡੀ.ਐਫ.) ਨੂੰ ਵੀ ਜਾਰੀ ਕੀਤਾ ਜਾਵੇ।

ਉਨ੍ਹਾਂ ਇਹ ਵੀ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੰਤਰੀ ਸਹਿਬਾਨਾਂ ਦੇ ਨਾਲ ਪ੍ਰਸ਼ਾਸ਼ਨ ਵੀ ਪੂਰੀ ਤਰ੍ਹਾਂ ਮੂਸਤੈਦ ਹੈ ਅਤੇ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਆਪਣਾ ਪੂਰਾ ਜ਼ੋਰ ਲਾ ਰਹੀ ਹੈ।

ਉਨ੍ਹਾ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ ਇਸ ਸਮੇਂ ਪੰਜਾਬ ਸੂਬੇ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਹੜ੍ਹ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਸਪੈਸ਼ਲ ਗਰਾਂਟ ਜਾਰੀ ਕਰਨੀ ਚਾਹੀਦੀ ਹੈ।

ਇਸ ਮੌਕੇ ਉਨ੍ਹਾਂ ਉੱਘੇ ਕਮੇਡੀਅਨ ਜਸਵਿੰਦਰ ਸਿੰਘ ਭੱਲਾ ਜੀ ਦੇ ਪਰਿਵਾਰ ਪ੍ਰਤੀ ਵੀ ਆਪਣੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾ ਕਿਹਾ ਕਿ ਭੱਲਾ ਜੀ ਨੇ ਪੂਰੀ ਪੰਜਾਬੀਅਤ ਹੀ ਨਹੀਂ ਸਗੋਂ ਦੁਨੀਆਂ ਭਰ ਦੇ ਲੋਕਾਂ ਨੂੰ ਹਸਾਇਆ ਤੇ ਲੋਕਾਂ ਦਾ ਸੱਭਿਆਚਾਰਕ ਮਨੋਰੰਜਨ ਕੀਤਾ। ਉਨ੍ਹਾਂ ਜਸਵਿੰਦਰ ਭੱਲਾ ਜੀ ਦੇ ਵਿਛੋੜੇ ਨੂੰ ਪੰਜਾਬੀ ਫਿਲਮ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।

 

Have something to say? Post your comment

 
 
 

ਮਨੋਰੰਜਨ

ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ  ਦੁੱਖ ਸਾਂਝਾ ਕੀਤਾ

ਪਾਣੀ ਦਾ ਸਤਿਕਾਰ ਕਰੋ-ਗਾਇਕ ਕ੍ਰਿਸ਼ਨ ਰਾਹੀ

ਪੰਜਾਬੀ ਕਾਮੇਡੀ ਕਿੰਗ ਜਸਵਿੰਦਰ ਭੱਲਾ ਦਾ 65 ਸਾਲ ਦੀ ਉਮਰ ਵਿੱਚ ਦੇਹਾਂਤ

ਪੰਜਾਬ ਦੀਆਂ ਉਪ-ਬੋਲੀਆਂ ਦੀ ਸਥਿਤੀ ਅਤੇ ਸੰਭਾਲ ਬਾਰੇ ਹੋਈ ਸਾਰਥਕ ਵਿਚਾਰ ਚਰਚਾ

ਬਰਫੀ ਲਈ ਜੁਆਇਨ ਕੀਤੀ ਸੀ ਵਰਕਸ਼ਾਪ ਡਾਰੈਕਟਰ ਨੂੰ ਦਿੱਤੀਆਂ ਸਨ ਗਾਲਾਂ- ਪ੍ਰਿਯੰਕਾ ਚੋਪੜਾ

5 ਅਗਸਤ ਨੂੰ ਹੋਵੇਗਾ ਰਿਲੀਜ਼ ਫਰਹਾਨ ਅਖਤਰ ਦੀ ਫਿਲਮ 120 ਬਹਾਦਰ ਦਾ ਟੀਜ਼ਰ

ਸਿਤਾਰੇ ਜ਼ਮੀਨ ਪਰ ਦੀ ਵਿਸ਼ੇਸ਼ ਸਕ੍ਰੀਨਿੰਗ ਭੁਜ ਦੇ ਕੁਨਾਰੀਆ ਪਿੰਡ ਵਿੱਚ

ਪੁਰਾਣੀਆਂ ਗੱਲਾਂ ਪੁਰਾਣੀਆਂ ਬਾਤਾਂ ਨਾਲ ਸਰਬੰਸ ਪ੍ਰਤੀਕ ਦੇ 4 ਗੀਤਾਂ ਦਾ ਈ.ਪੀ. ਰਿਕਾਰਡ ਹੋਵੇਗਾ 27 ਨੂੰ ਰਲੀਜ਼

ਅਦਾਕਾਰ, ਲੇਖਕ ਅਤੇ ਨਿਰਦੇਸ਼ਕ ਵੀਰੇਂਦਰ ਦੀ ਯਾਦ ਵਿੱਚ ਲਘੂ ਫਿਲਮਾਂ ਦਾ 3 ਦਿਨਾਂ ਫੈਸਟੀਵਲ ਕੀਤਾ ਆਯੋਜਿਤ ਪਫਟਾ ਨੇ

ਪੰਜਾਬੀ ਸਿਨੇਮਾ ਦੀ ਸਮਾਜਿਕ ਸਾਰਥਿਕਤਾ ਵਿਸ਼ੇ ਤੇ ਹੋਈ ਭਰਵੀਂ ਵਿਚਾਰ ਚਰਚਾ