ਧਰਮ

ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਕਵੀ ਦਰਬਾਰ” 23 ਅਗਸਤ ਨੂੰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 22, 2025 09:11 PM

ਨਵੀਂ ਦਿੱਲੀ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਧਰਮ ਦੇ ਮਹਾਨ ਸ਼ਹੀਦੀ ਪ੍ਰੰਪਰਾ ਨੂੰ ਯਾਦਗਾਰ ਬਣਾਉਂਦਿਆਂ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਮੋਲ ਸਾਥੀ ਸ਼ਹੀਦਾਂ — ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ — ਦੀ 350ਵੀ ਸ਼ਹੀਦੀ ਬਰਸੀ ਨੂੰ ਸਮਰਪਿਤ “ਕਵੀ ਦਰਬਾਰ” ਦਾ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 23 ਅਗਸਤ ਨੂੰ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ
ਕਰਵਾਏ ਜਾ ਰਹੇ ਕਵੀ ਦਰਬਾਰ ਵਿੱਚ ਵਿੱਚ ਸਰਵਸ਼੍ਰੀ ਸ਼ੁਕਰਗੁਜ਼ਾਰ ਸਿੰਘ ਜੰਡਿਆਲਾ ਗੁਰੂ, ਗੁਰਚਚਨ ਸਿੰਘ ਚਰਨ, ਹਰੀ ਸਿੰਘ ਜਾਚਕ, ਦੀਪ ਸਿੰਘ ਲੁਧਿਆਣਾ , ਸ਼ੁਭਮ ਮੰਗਲਾ, ਕਰਮਜੀਤ ਸਿੰਘ ਨੂਰ, ਸ੍ਰੀ ਰਸ਼ਪਾਲ ਸਿੰਘ ਪਾਲ, ਬਲਵੀਰ ਸਿੰਘ ਬੱਲ, ਜਮੀਰ ਅਲੀ ਜਮੀਰ ਅਤੇ ਅਵਤਾਰ ਸਿੰਘ ਤਾਰੀ ਕਵੀ ਹਾਜ਼ਰ ਹੋ ਰਹੇ ਹਨ।

ਇਹ ਪਵਿੱਤਰ ਸਮਾਗਮ 23 ਅਗਸਤ 2025 ਨੂੰ ਰਾਤ 8 ਵਜੇ ਤੋਂ 10 ਵਜੇ ਤੱਕ ਗੁਰਦੁਆਰਾ ਮੋਤੀ ਬਾਗ ਸਾਹਿਬ, ਨਵੀਂ ਦਿੱਲੀ ਵਿਖੇ ਸੁਸ਼ੋਭਤ ਹੋਵੇਗਾ। ਇਸ ਕਵੀ ਦਰਬਾਰ ਵਿੱਚ ਪ੍ਰਸਿੱਧ ਕਵੀਆਂ ਅਤੇ ਸ਼ਾਇਰਾਂ ਵੱਲੋਂ ਆਪਣੇ ਰਚਨਾਤਮਕ ਸ਼ਬਦਾਂ ਰਾਹੀਂ ਗੁਰੂ ਸਾਹਿਬਾਨ ਅਤੇ ਸ਼ਹੀਦ ਗੁਰਸਿੱਖਾਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਰੂਹਾਨੀ ਅਤੇ ਚਿੰਤਨਸ਼ੀਲ ਕਾਵਿ ਰਚਨਾਵਾਂ ਪੇਸ਼ ਕੀਤੀਆਂ ਜਾਣਗੀਆਂ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬੇਮਿਸਾਲ ਕੁਰਬਾਨੀ ਨਾ ਸਿਰਫ਼ ਸਿੱਖ ਕੌਮ, ਸਗੋਂ ਸਮੂਹ ਮਨੁੱਖਤਾ ਲਈ ਦਿੱਤੀ ਕੁਰਬਾਨੀ ਪ੍ਰੇਰਣਾ ਸਰੋਤ ਹੈ। ਉਨ੍ਹਾਂ ਦੀ ਸ਼ਹੀਦੀ ਕੁਰਬਾਨੀ ਧਾਰਮਿਕ ਅਜ਼ਾਦੀ, ਮਨੁੱਖੀ ਅਧਿਕਾਰਾਂ ਅਤੇ ਆਤਮਿਕ ਸ਼ਕਤੀ ਦਾ ਅਮਰ ਪ੍ਰਤੀਕ ਹੈ।

ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਆਪਣੇ ਪਰਿਵਾਰਾਂ ਸਮੇਤ ਇਸ ਰੂਹਾਨੀ ਕਾਵਿ ਦਰਬਾਰ ਵਿੱਚ ਸ਼ਾਮਿਲ ਹੋ ਕੇ ਗੁਰੂ ਸਾਹਿਬਾਨ ਦੀ ਮਹਾਨ ਸ਼ਹੀਦੀ ਦਾ ਸਿਮਰਨ ਕਰਦਿਆਂ ਆਪਣੇ ਮਨਾਂ ਨੂੰ ਪਵਿਤ੍ਰ ਕਰਨ ਅਤੇ ਗੁਰੂ ਘਰ ਦੀ ਬਰਕਤਾਂ ਪ੍ਰਾਪਤ ਕਰਨ।

Have something to say? Post your comment

 
 
 

ਧਰਮ

ਹਰਿਆਣਾ ਵਿਧਾਨਸਭਾ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਨਮਾਨ ਵਿੱਚ ਸਰਬ ਸੰਮਤੀ ਨਾਲ ਮਤਾ ਪਾਸ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ ਐਡਵੋਕੇਟ ਧਾਮੀ ਨੇ

ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ ਆਸਾਮ ਤੋਂ 21 ਅਗਸਤ ਨੂੰ ਹੋਵੇਗਾ ਆਰੰਭ

ਡੀਐਸਜੀਐਮਸੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੀ ਯਾਦ ਵਿੱਚ ਕੀਰਤਨ ਸਮਾਗਮ ਆਯੋਜਿਤ ਕਰੇਗਾ- ਕਾਲਕਾ

ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭ ਦੁਖ ਜਾਇ

5 ਜੁਲਾਈ ਤੇ ਵਿਸ਼ੇਸ਼ - ਮੀਰੀ ਪੀਰੀ ਸਿਰਜਨਾ ਦਾ ਮੰਤਵ

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ 8 ਜੁਲਾਈ ਨੂੰ ਹੋਵੇਗੀ ਇਕੱਤਰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਪੰਜਾਬ ਦੇ ਰਾਜਪਾਲ ਨੇ ਲੋਕਾਂ ਨੂੰ ਕਬੀਰ ਜਯੰਤੀ ਦੀ ਵਧਾਈ ਦਿੱਤੀ

ਗੁਰੂ ਅਰਜਨ ਦੇਵ ਜੀ ਦੇ 419ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵੌਦਰੁਏ, ਡੋਰੀਓਣ ਕੈਨੇਡਾ ਵਿਖ਼ੇ 2 ਰੋਜ਼ਾ ਧਾਰਮਿਕ ਸਮਾਗਮ ਸੱਜਣਗੇ