ਪੰਜਾਬ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਫ਼ਸਲਾਂ ਦੇ ਖ਼ਰਾਬੇ ਦਾ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਕੌਮੀ ਮਾਰਗ ਬਿਊਰੋ | August 22, 2025 09:07 PM

ਚੰਡੀਗੜ੍ਹ- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ ਤਾਂ ਜੋ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਖ਼ਰਾਬੇ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ।

ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਨਿਰਦੇਸ਼ਾਂ ਵਿੱਚ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਹੈ ਪਾਣੀ ਘਟਦੇ ਸਾਰ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕੀਤੀ ਜਾਵੇ। ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਸਰਟੀਫਿਕੇਟਾਂ ਸਮੇਤ ਨਿਰਧਾਰਤ ਪ੍ਰੋਫਾਰਮੇ ਵਿੱਚ ਮੁਆਵਜ਼ਾ ਕੇਸ ਤਿਆਰ ਕਰ ਕੇ ਬਿਨਾਂ ਕਿਸੇ ਦੇਰੀ ਤੋਂ ਸਰਕਾਰ ਨੂੰ ਜਮ੍ਹਾਂ ਕਰਾਉਣ ਲਈ ਕਿਹਾ ਗਿਆ ਹੈ।

ਸ. ਹਰਦੀਪ ਸਿੰਘ ਮੁੰਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਗਿਰਦਾਵਰੀ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਢੰਗ ਨਾਲ ਕੀਤੀ ਜਾਵੇਗੀ ਅਤੇ ਇਸ ਦੌਰਾਨ ਸਖ਼ਤ ਨਿਗਰਾਨੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਕੋਈ ਵੀ ਪ੍ਰਭਾਵਿਤ ਕਿਸਾਨ ਮੁਆਵਜ਼ੇ ਤੋਂ ਵਾਂਝਾ ਨਾ ਰਹੇ।

ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੇ ਪੰਜਾਬ ਸਰਕਾਰ ਦੇ ਅਹਿਦ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਮੇਂ ਸਿਰ ਮੁਆਵਜ਼ਾ ਦੇਣ ਅਤੇ ਕਾਸ਼ਤਕਾਰਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਘਟਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।

 

Have something to say? Post your comment

 
 
 

ਪੰਜਾਬ

ਪੰਜਾਬ ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਮਜੀਠੀਆ ਵਿਰੁੱਧ 40,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ

ਪੰਜਾਬ ਸਰਕਾਰ ‘ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ’ ਤਹਿਤ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਮਲਾਰ ਰਾਗ ਕੀਰਤਨ ਦਰਬਾਰ ਆਯੋਜਿਤ

ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਯੂਕੇ ਦੇ ਸੰਸਦ ਮੈਂਬਰ ਢੇਸੀ ਨੇ ਪ੍ਰਵਾਸੀ ਪੰਜਾਬੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ 'ਤੇ ਐਨਆਰਆਈ ਮੰਤਰੀ ਅਰੋੜਾ ਨਾਲ ਕੀਤੀ ਮੁਲਾਕਾਤ

ਮੋਦੀ ਸਰਕਾਰ ਦੀਆਂ ਜਨਕਲਿਆਣ ਯੋਜਨਾਵਾਂ ਤੋਂ ਪੰਜਾਬੀਆਂ ਨੂੰ ਵਾਂਝਾ ਰੱਖ ਰਹੀ ਹੈ ਆਪ ਪਾਰਟੀ – ਭਾਜਪਾ

ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਨੂੰ ਮਜ਼ਬੂਤ ਕਰਨ ਲਈ ਬੀਬੀ ਜਗੀਰ ਕੌਰ ਦੀ ਰਹਿਨੁਮਾਈ ਹੇਠ ਮੀਟਿੰਗ

ਜੱਥੇਦਾਰ ਸਾਹਿਬਾਨ ਨੂੰ ਸਰਕਾਰੀ ਰਿਹਾਇਸ਼ ਤੇ ਤਲਬ ਕਰਨ ਵਾਲਿਆਂ ਨੂੰ ਪੰਥ ਨਕਾਰ ਚੁੱਕਾ ਹੈ - ਰੱਖੜਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਸਤਲੁਜ ਕ੍ਰੀਕ ਨੇੜਲੇ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ