ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਮਲਾਰ ਰਾਗ ਕੀਰਤਨ ਦਰਬਾਰ ਆਯੋਜਿਤ

ਕੌਮੀ ਮਾਰਗ ਬਿਊਰੋ | August 22, 2025 09:04 PM

ਲੁਧਿਆਣਾ-ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਕੂਲ ਆਫ਼ ਮਿਊਜ਼ਿਕ ਲੁਧਿਆਣਾ ਵੱਲੋ ਬੀਤੀ ਰਾਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਤੰਤੀ ਸਾਜਾਂ ਦੇ ਨਾਲ ਪਹਿਲੇ ਮਲਾਰ ਰਾਗ ਕੀਰਤਨ ਦਰਬਾਰ ਅੰਦਰ
ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮਕੱੜ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋ ਬਖਸ਼ੀ ਗੁਰਮਤਿ ਸੰਗੀਤ ਕਲਾ ਅਤੇ ਵਿਰਾਸਤੀ ਤੰਤੀ ਸਾਜ਼ਾਂ ਦੇ ਰਾਹੀਂ ਨਿਰਧਾਰਿਤ ਰਾਗਾਂ ਵਿੱਚ ਗੁਰਬਾਣੀ ਕੀਰਤਨ ਕਰਨ ਦੀ ਪੱਧਤੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਗੁਰਮਤਿ ਸੰਗੀਤ ਕਲਾ ਨੂੰ ਸੰਸਾਰ ਪੱਧਰ ਤੇ ਹੋਰ ਉਤਸਾਹਿਤ ਕਰਨ ਦੀ ਵੱਡੀ ਲੋੜ ਹੈ, ਤਾਂ ਹੀ ਅਸੀ ਆਪਣੀ ਰਵਾਇਤੀ ਪੁਰਾਤਨ ਕੀਰਤਨ ਸ਼ੈਲੀ ਦੀ ਕਲਾ ਨੂੰ ਬਣਦਾ ਮਾਣ ਸਤਿਕਾਰਦਿਵਾਉਣ ਵਿੱਚ ਸਫਲਤਾ ਪ੍ਰਾਪਤ ਕਰ ਸਕਾਂਗੇ।ਉਨ੍ਹਾਂ ਨੇ ਕਿਹਾ ਕਿ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਕੂਲ ਆਫ਼ ਮਊਜਿਕ ਲੁਧਿਆਣਾ ਵੱਲੋ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਆਯੋਜਿਤ ਕੀਤਾ ਗਿਆ ਤੰਤੀ ਸਾਜਾਂ
ਨਾਲ ਗੁਰਬਾਣੀ ਕੀਰਤਨ ਦੀਆਂ
ਛਹਿਬਰਾਂ ਲਾਉਣ ਵਾਲਾ ਪਹਿਲਾ ਮਲਹਾਰ ਰਾਗ ਕੀਰਤਨ ਦਰਬਾਰ ਆਪਣੇ ਵਿੱਚ ਇੱਕ ਵਿਲੱਖਣ ਤੇ ਮਿਸਾਲੀ ਕਾਰਜ ਹੈ।ਜੋ ਕੀ ਸੰਗਤਾਂ ਅਤੇ ਗੁਰਮਤਿ ਸੰਗੀਤ ਪ੍ਰੇਮੀਆਂ ਲਈ ਇੱਕ ਯਾਦਗਾਰੀ ਕੀਰਤਨ ਦਰਬਾਰ ਹੋ ਨਿਬੜਿਆ ਹੈ।ਜਿਸ ਦੇ ਲਈ ਮੈ ਪ੍ਰੋ ਗੁਰਸ਼ਰਨ ਸਿੰਘ ਜਵੱਦੀ ਤੇ ਗਿਆਨੀ ਦਵਿੰਦਰਪਾਲ ਸਿੰਘ ਦਾ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ, ਜਿੰਨਾਂ ਨੇ ਤੰਤੀ ਸਾਜਾਂ ਰਾਹੀਂ ਨਿਰਧਾਰਤ ਰਾਗ ਵਿੱਚ ਕੀਰਤਨ ਦਰਬਾਰ ਕਰਵਾਉਣ ਵਿੱਚ ਆਪਣੀ ਮੋਹਰੀ ਸੇਵਾ ਨਿਭਾਈ।
ਇਸ ਤੋ ਪਹਿਲਾਂ ਆਯੋਜਿਤ ਕੀਤੇ ਗਏ ਪਹਿਲੇ ਮਲਾਰ ਰਾਗ ਕੀਰਤਨ ਦਰਬਾਰ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਿੰਦਰ ਸਿੰਘ ਬਟਾਲਾ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਕਮਲਜੀਤ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,
ਭਾਈ ਸਿਮਰਨਜੀਤ ਸਿੰਘ ਸਾਊਥ ਅਮਰੀਕਾ ਵਾਲੇ, ਭਾਈ ਗੁਰਸ਼ਰਨ ਸਿੰਘ ਜਵੱਦੀ, ਬੀਬੀ ਦਵਨੀਤ ਕੌਰ ਤੇ ਬੀਬੀ ਗੁਰਸਿਮਰਨ ਕੌਰ ਲੁਧਿਆਣੇ ਵਾਲੇ, ਬੀਬੀ ਕਿਰਪਾ ਕੌਰ ਤੇ ਬੀਬੀ ਹਰਮਨਪ੍ਰੀਤ ਕੌਰ ਦੇ ਕੀਰਤਨੀ ਜੱਥਿਆਂ ਸਮੇਤ ਸਿੱਖ ਸਕੂਲ ਆਫ਼ ਮਿਊਜ਼ਿਕ ਦੇ ਵਿਦਿਆਰਥੀਆਂ ਦੇ ਕੀਰਤਨੀ ਜੱਥੇ ਨੇ ਆਪਣੀ ਹਾਜ਼ਰੀਆਂ ਭਰਕੇ ਤੰਤ ਸਾਜਾਂ ਰਾਹੀਂ ਨਿਰਧਾਰਤ ਮਲਾਰ ਰਾਗ ਵਿੱਚ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਮੰਤਰ ਮੁੰਗਧ ਕੀਤਾ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮਕੱੜ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ ਉਪਰੰਤ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ।ਕੀਰਤਨ ਦਰਬਾਰ ਦੌਰਾਨ ਸਟੇਜ ਸੈਕਟਰੀ ਦੀ ਸੇਵਾ ਗਿਆਨੀ ਦਵਿੰਦਰਪਾਲ ਸਿੰਘ ਨੇ ਬੜੀ ਬਾਖੂਬੀ ਨਾਲ ਨਿਭਾਈ ਤੇ ਆਪਣੇ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਕਰਦਿਆਂ ਹੋਇਆ ਕਿਹਾ ਕਿ ਤੰਤੀ ਸਾਜਾਂ ਰਾਹੀ ਨਿਰਧਾਰਤ ਰਾਗਾਂ ਵਿੱਚ ਕੀਰਤਨ ਕਰਨ ਦੀ ਆਰੰਭੀ ਗਈ ਕੀਰਤਨ ਦਰਬਾਰਾਂ ਦੀ ਲੜੀ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗੀ।ਉਨ੍ਹਾਂ ਨੇ
ਪਹਿਲੇ ਮਲਾਰ ਰਾਗ ਕੀਰਤਨ ਦਰਬਾਰ ਨੂੰ ਸਫਲ ਬਣਾਉਣ ਤੇ ਸਹਿਯੋਗ ਕਰਨ ਵਾਲੀਆਂ ਸਮੂਹ ਸ਼ਖਸੀਅਤਾਂ, ਸੰਗਤਾਂ, ਗੁਰਮਤਿ ਸੰਗੀਤ ਪ੍ਰੇਮੀਆਂ ਦਾ ਦਿਲ ਦੀਆਂ ਗਹਿਰਾਈਆਂ ਤੋ ਧੰਨਵਾਦ ਪ੍ਰਗਟ ਕੀਤਾ।ਇਸ ਸਮੇ ਆਯੋਜਿਤ ਕੀਤੇ ਗਏ ਕੀਰਤਨ ਦਰਬਾਰ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਭੁਪਿੰਦਰ ਸਿੰਘ ਅਰੋੜਾ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਗੁਰਦੀਪ ਸਿੰਘ ਡੀਮਾਰਟੇ, ਨਰਿੰਦਰਪਾਲ ਸਿੰਘ ਕਥੂਰੀਆਂ, ਸੁਰਿੰਦਰਪਾਲ ਸਿੰਘ ਭੁਟੀਆਨੀ, ਭੂਪਿੰਦਰ ਸਿੰਘ ਜੁਨੇਜਾ, ਹਰਮਿੰਦਰ ਸਿੰਘ ਕੋਹਲੀ, ਰਾਣਾ ਇੰਦਰਜੀਤ ਸਿੰਘ, ਇੰਦਰਜੀਤ ਸਿੰਘ ਖੁਰਾਣਾ, ਪਰਮਜੀਤ ਸਿੰਘ ਸੇਠੀ, ਅਵਤਾਰ ਸਿੰਘ ਬੀ. ਕੇ, ਹਰਮੀਤ ਸਿੰਘ ਡੰਗ, ਅਵਤਾਰ ਸਿੰਘ ਮਿੱਡਾ ਵਿਸੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਪੰਜਾਬ ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਮਜੀਠੀਆ ਵਿਰੁੱਧ 40,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ

ਪੰਜਾਬ ਸਰਕਾਰ ‘ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ’ ਤਹਿਤ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਯੂਕੇ ਦੇ ਸੰਸਦ ਮੈਂਬਰ ਢੇਸੀ ਨੇ ਪ੍ਰਵਾਸੀ ਪੰਜਾਬੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ 'ਤੇ ਐਨਆਰਆਈ ਮੰਤਰੀ ਅਰੋੜਾ ਨਾਲ ਕੀਤੀ ਮੁਲਾਕਾਤ

ਮੋਦੀ ਸਰਕਾਰ ਦੀਆਂ ਜਨਕਲਿਆਣ ਯੋਜਨਾਵਾਂ ਤੋਂ ਪੰਜਾਬੀਆਂ ਨੂੰ ਵਾਂਝਾ ਰੱਖ ਰਹੀ ਹੈ ਆਪ ਪਾਰਟੀ – ਭਾਜਪਾ

ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਨੂੰ ਮਜ਼ਬੂਤ ਕਰਨ ਲਈ ਬੀਬੀ ਜਗੀਰ ਕੌਰ ਦੀ ਰਹਿਨੁਮਾਈ ਹੇਠ ਮੀਟਿੰਗ

ਜੱਥੇਦਾਰ ਸਾਹਿਬਾਨ ਨੂੰ ਸਰਕਾਰੀ ਰਿਹਾਇਸ਼ ਤੇ ਤਲਬ ਕਰਨ ਵਾਲਿਆਂ ਨੂੰ ਪੰਥ ਨਕਾਰ ਚੁੱਕਾ ਹੈ - ਰੱਖੜਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਸਤਲੁਜ ਕ੍ਰੀਕ ਨੇੜਲੇ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਗੁਰੂ ਗੋਬਿੰਦ ਸਿੰਘ ਕਾਲਜ ਫਾਰ ਵੂਮੈਨ ਵਿੱਚ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਸਹਿਜ ਪਾਠ ਅਤੇ ਗੁਰਬਾਣੀ ਕੀਰਤਨ ਨਾਲ ਹੋਈ