ਪੰਜਾਬ

ਡਾ. ਬਲਜੀਤ ਕੌਰ ਵੱਲੋਂ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤਾਂ; ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ

ਕੌਮੀ ਮਾਰਗ ਬਿਊਰੋ | August 23, 2025 07:06 PM

ਚੰਡੀਗੜ੍ਹ-  ਪੰਜਾਬ ਸਰਕਾਰ ਵੱਲੋਂ ਦਿਵਿਆਂਗ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਤੇ ਉਨ੍ਹਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹੁਣ ਸਾਰੇ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੂੰ ਸਪਸ਼ਟ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਨੇਤਰਹੀਣ ਅਤੇ ਚੱਲਣ ਫਿਰਨ ਤੋਂ ਅਸਮਰੱਥ ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ ਦਿੱਤੀ ਜਾਵੇ ਅਤੇ ਕਿਸੇ ਵੀ ਦਿਵਿਆਂਗ ਕਰਮਚਾਰੀ ਦੀ ਰਾਤ ਦੀ ਡਿਊਟੀ ਨਾ ਲਗਾਈ ਜਾਵੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਿਛਲੇ ਦਿਨੀਂ ਦਿਵਿਆਂਗ ਕਰਮਚਾਰੀਆਂ ਨਾਲ ਹੋਈਆਂ ਮੀਟਿੰਗਾਂ ਦੌਰਾਨ ਦਿਵਿਆਂਗ ਕਰਮਚਾਰੀਆਂ ਦੀਆਂ ਐਸੋਸੀਏਸ਼ਨਾਂ ਵੱਲੋਂ ਇਹ ਮੁੱਦਾ ਉਠਾਇਆ ਗਿਆ ਸੀ ਕਿ ਨੇਤਰਹੀਣ ਅਤੇ ਚਲਣ-ਫਿਰਨ ਤੋਂ ਅਸਮਰੱਥ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਰਾਤ ਦੀ ਡਿਊਟੀ ਦੌਰਾਨ ਸੁਰੱਖਿਆ ਅਤੇ ਸਫ਼ਰ ਸੰਬੰਧੀ ਚੁਣੌਤੀਆਂ ਦੇ ਮੱਦੇਨਜ਼ਰ, ਇਹ ਕਦਮ ਮਨੁੱਖੀ ਹਮਦਰਦੀ ਅਤੇ ਕਰਮਚਾਰੀਆਂ ਦੀ ਭਲਾਈ ਦੇ ਨਜ਼ਰੀਏ ਨਾਲ ਲਿਆ ਗਿਆ ਹੈ।

ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਦਿਵਿਆਂਗ ਅਧਿਕਾਰ ਐਕਟ, 2016 ਦੀ ਧਾਰਾ 3 ਅਤੇ ਧਾਰਾ 20 ਅਨੁਸਾਰ ਬੈਰੀਅਰ-ਫਰੀ ਮਾਹੌਲ ਬਣਾਉਣ ਦੀਆਂ ਹਦਾਇਤਾਂ ਪਹਿਲਾਂ ਵੀ ਕੀਤੀਆਂ ਹੋਈਆਂ ਹਨ, ਤਾਂ ਜੋ ਦਿਵਿਆਂਗ ਕਰਮਚਾਰੀਆਂ ਲਈ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਨ ਲਈ ਸੁਵਿਧਾਜਨਕ ਤੇ ਆਸਾਨ ਵਾਤਾਵਰਣ ਤਿਆਰ ਕੀਤਾ ਜਾ ਸਕੇ।


ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਮੇਸ਼ਾ ਦਿਵਿਆਂਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ। ਸਰਕਾਰ ਵੱਲੋਂ ਦਿਵਿਆਂਗ ਕਰਮਚਾਰੀਆਂ ਨੂੰ ਸਰਕਾਰੀ ਨੌਕਰੀ ਵਿੱਚ ਸਭ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਨਿਰੰਤਰ ਯਤਨ ਜਾਰੀ ਹਨ।


ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਸਰਕਾਰੀ ਸੇਵਾਵਾਂ ਵਿੱਚ ਦਿਵਿਆਂਗ ਕਰਮਚਾਰੀਆਂ ਨੂੰ ਹੋਰ ਹੌਸਲਾ ਮਿਲੇਗਾ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਸੁਰੱਖਿਆ ਹੋਵੇਗੀ।

 

Have something to say? Post your comment

 
 
 

ਪੰਜਾਬ

ਇਕਬਾਲ ਸਿੰਘ ਭੰਮਰਾ ਵੱਲੋ ਲਿਖਤ ਪੁਸਤਕ "ਗੁਰਬਾਣੀ ਗਾਇਨ" ਇੱਕ ਖੋਜ ਭਰਪੂਰ ਦਸਤਾਵੇਜ਼- ਇੰਦਰਜੀਤ ਸਿੰਘ ਮਕੱੜ

ਹਰਸਿਮਰਤ ਬਾਦਲ ਨੇ ਵਿਦੇਸ਼ ਮੰਤਰੀ ਨੂੰ ਅਮਰੀਕਾ ਸਰਕਾਰ ਵੱਲੋਂ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਾ ਮੁਅੱਤਲ ਕਰਨ ਦਾ ਮਾਮਲਾ ਚੁੱਕਣ ਦੀ ਕੀਤੀ ਅਪੀਲ

ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ: ਆਈ.ਟੀ.ਆਈਜ਼. ਵਿੱਚ 814 ਨਵੇਂ ਟਰੇਡ ਸ਼ੁਰੂ

ਪੰਜਾਬ ਵਿੱਚ ਲੋਕਾਂ ਦੀ ਭਲਾਈ ਲਈ ਲਾਏ ਜਾ ਰਹੇ ਬੀਜੇਪੀ ਦੇ ਕੈਂਪ ਜਾਰੀ ਰਹਿਣਗੇ

ਬੀਜੇਪੀ ਅਤੇ ਆਪ ਖੇਡ ਰਹੀਆਂ ਹਨ ਸਿਆਸੀ ਨੂਰਾ ਕੁਸ਼ਤੀ - ਗਿਆਨੀ ਹਰਪ੍ਰੀਤ ਸਿੰਘ

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਟ੍ਰੈਫਿਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ-ਮੁੱਖ ਮੰਤਰੀ

‘ਯੁੱਧ ਨਸ਼ਿਆਂ ਵਿਰੁੱਧ’: 175ਵੇਂ ਦਿਨ ਪੰਜਾਬ ਪੁਲਿਸ ਨੇ 470 ਥਾਵਾਂ ’ਤੇ ਕੀਤੀ ਛਾਪੇਮਾਰੀ; 134 ਨਸ਼ਾ ਤਸਕਰ ਕਾਬੂ

ਭਗਵੰਤ ਸਿੰਘ ਮਾਨ ਤਾਮਿਲਨਾਡੂ ਸਰਕਾਰ ਵੱਲੋਂ ਮੁੱਖ ਮੰਤਰੀ ਨਾਸ਼ਤਾ ਯੋਜਨਾ ਦੇ ਵਿਸਥਾਰ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ

ਯੂ.ਕੇ. ਦੇ ਸੰਸਦ ਮੈਂਬਰ ਢੇਸੀ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਤਾਬਦੀ ਪੁਰਬ ਮੌਕੇ ਪੰਜਾਬ ਦੇ ਹਵਾਬਾਜ਼ੀ ਖੇਤਰ ਢਾਂਚੇ ਨੂੰ ਮਜ਼ਬੂਤ ਕਰਨ ਦੀ ਵਕਾਲਤ