ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਕਲਕੱਤਾ ਲਈ ਰਵਾਨਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 23, 2025 07:18 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਮਾਲਦਾ (ਪੱਛਮੀ ਬੰਗਾਲ) ਤੋਂ ਅਗਲੇ ਪੜਾਅ ਕਲਕੱਤਾ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸਜਾਏ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ।
ਇਸ ਮੌਕੇ ਬਾਬਾ ਗੁਰਮੇਲ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਅਜੈਬ ਸਿੰਘ ਅਭਿਆਸੀ, ਸ. ਜਗਸੀਰ ਸਿੰਘ ਮਾਂਗੇਆਣਾ, ਡਾ. ਸਤਨਾਮ ਸਿੰਘ ਆਹਲੂਵਾਲੀਆ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਰਵਾਨਗੀ ਤੋਂ ਪਹਿਲਾਂ ਬਾਬਾ ਗੁਰਮੇਲ ਸਿੰਘ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ।
ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਦੌਰਾਨ ਵਿਸ਼ੇਸ ਬੱਸ ਰਾਹੀਂ ਜਿਥੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਉਥੇ ਹੀ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਹਨ। ਦੂਰ ਦੂਰ ਤੋਂ ਸੰਗਤਾਂ ਰਸਤੇ ਵਿਚ ਵੱਖ ਵੱਖ ਪੜਾਵਾਂ ’ਤੇ ਪਹੁੰਚ ਕੇ ਉਤਸ਼ਾਹ ਨਾਲ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰ ਰਹੀਆਂ ਹਨ। ਜਿਥੇ ਰਸਤੇ ਵਿਚ ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ, ਉਥੇ ਜੰਗੀਪੁਰ ਵਿਖੇ ਪੰਜਾਬੀ ਢਾਬੇ ਦੇ ਮਾਲਕ ਭਾਈ ਮਨਜੀਤ ਸਿੰਘ ਅਤੇ ਪਰਿਵਾਰ ਵੱਲੋਂ ਸੰਗਤਾਂ ਲਈ ਲੰਗਰਾਂ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।
ਇਹ ਨਗਰ ਕੀਰਤਨ ਅੱਜ ਮਾਲਦਾ ਤੋਂ ਚੱਲ ਕੇ ਜੰਗੀਪੁਰ, ਬੈਰਲਪੁਰ ਸਮੇਤ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਕਲਕੱਤਾ ਪੁੱਜਾ, ਜਿਥੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। 24 ਅਗਸਤ ਨੂੰ ਇਹ ਸ਼ਹੀਦੀ ਨਗਰ ਕੀਰਤਨ ਕਲਕੱਤਾ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਰਾਮ ਸਿੰਘ ਰਾਠੌਰ ਮੁੰਬਈ, ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਸ. ਸਤਿੰਦਰ ਸਿੰਘ, ਭਾਈ ਜਗਦੇਵ ਸਿੰਘ, ਬਾਬਾ ਤਾਰਾ ਸਿੰਘ, ਬਾਬਾ ਭੋਲਾ ਸਿੰਘ, ਬਾਬਾ ਗੁਰਨਾਮ ਸਿੰਘ, ਸ. ਮੁਖਤਿਆਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਇਕਬਾਲ ਸਿੰਘ ਭੰਮਰਾ ਵੱਲੋ ਲਿਖਤ ਪੁਸਤਕ "ਗੁਰਬਾਣੀ ਗਾਇਨ" ਇੱਕ ਖੋਜ ਭਰਪੂਰ ਦਸਤਾਵੇਜ਼- ਇੰਦਰਜੀਤ ਸਿੰਘ ਮਕੱੜ

ਹਰਸਿਮਰਤ ਬਾਦਲ ਨੇ ਵਿਦੇਸ਼ ਮੰਤਰੀ ਨੂੰ ਅਮਰੀਕਾ ਸਰਕਾਰ ਵੱਲੋਂ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਾ ਮੁਅੱਤਲ ਕਰਨ ਦਾ ਮਾਮਲਾ ਚੁੱਕਣ ਦੀ ਕੀਤੀ ਅਪੀਲ

ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ: ਆਈ.ਟੀ.ਆਈਜ਼. ਵਿੱਚ 814 ਨਵੇਂ ਟਰੇਡ ਸ਼ੁਰੂ

ਪੰਜਾਬ ਵਿੱਚ ਲੋਕਾਂ ਦੀ ਭਲਾਈ ਲਈ ਲਾਏ ਜਾ ਰਹੇ ਬੀਜੇਪੀ ਦੇ ਕੈਂਪ ਜਾਰੀ ਰਹਿਣਗੇ

ਬੀਜੇਪੀ ਅਤੇ ਆਪ ਖੇਡ ਰਹੀਆਂ ਹਨ ਸਿਆਸੀ ਨੂਰਾ ਕੁਸ਼ਤੀ - ਗਿਆਨੀ ਹਰਪ੍ਰੀਤ ਸਿੰਘ

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਟ੍ਰੈਫਿਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ-ਮੁੱਖ ਮੰਤਰੀ

‘ਯੁੱਧ ਨਸ਼ਿਆਂ ਵਿਰੁੱਧ’: 175ਵੇਂ ਦਿਨ ਪੰਜਾਬ ਪੁਲਿਸ ਨੇ 470 ਥਾਵਾਂ ’ਤੇ ਕੀਤੀ ਛਾਪੇਮਾਰੀ; 134 ਨਸ਼ਾ ਤਸਕਰ ਕਾਬੂ

ਭਗਵੰਤ ਸਿੰਘ ਮਾਨ ਤਾਮਿਲਨਾਡੂ ਸਰਕਾਰ ਵੱਲੋਂ ਮੁੱਖ ਮੰਤਰੀ ਨਾਸ਼ਤਾ ਯੋਜਨਾ ਦੇ ਵਿਸਥਾਰ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ

ਯੂ.ਕੇ. ਦੇ ਸੰਸਦ ਮੈਂਬਰ ਢੇਸੀ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਤਾਬਦੀ ਪੁਰਬ ਮੌਕੇ ਪੰਜਾਬ ਦੇ ਹਵਾਬਾਜ਼ੀ ਖੇਤਰ ਢਾਂਚੇ ਨੂੰ ਮਜ਼ਬੂਤ ਕਰਨ ਦੀ ਵਕਾਲਤ