ਪੰਜਾਬ

‘ਯੁੱਧ ਨਸ਼ਿਆਂ ਵਿਰੁੱਧ’: 175ਵੇਂ ਦਿਨ ਪੰਜਾਬ ਪੁਲਿਸ ਨੇ 470 ਥਾਵਾਂ ’ਤੇ ਕੀਤੀ ਛਾਪੇਮਾਰੀ; 134 ਨਸ਼ਾ ਤਸਕਰ ਕਾਬੂ

ਕੌਮੀ ਮਾਰਗ ਬਿਊਰੋ | August 23, 2025 08:33 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 175ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 470 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 134 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 95 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਦੇ ਨਾਲ 175 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 27, 039 ਹੋ ਗਈ ਹੈ।


ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 2.9 ਕਿਲੋ ਹੈਰੋਇਨ, 9 ਕਿਲੋ ਭੁੱਕੀ, 963 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12, 420 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 82 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 490 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 70 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Have something to say? Post your comment

 
 
 

ਪੰਜਾਬ

ਇਕਬਾਲ ਸਿੰਘ ਭੰਮਰਾ ਵੱਲੋ ਲਿਖਤ ਪੁਸਤਕ "ਗੁਰਬਾਣੀ ਗਾਇਨ" ਇੱਕ ਖੋਜ ਭਰਪੂਰ ਦਸਤਾਵੇਜ਼- ਇੰਦਰਜੀਤ ਸਿੰਘ ਮਕੱੜ

ਹਰਸਿਮਰਤ ਬਾਦਲ ਨੇ ਵਿਦੇਸ਼ ਮੰਤਰੀ ਨੂੰ ਅਮਰੀਕਾ ਸਰਕਾਰ ਵੱਲੋਂ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਾ ਮੁਅੱਤਲ ਕਰਨ ਦਾ ਮਾਮਲਾ ਚੁੱਕਣ ਦੀ ਕੀਤੀ ਅਪੀਲ

ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ: ਆਈ.ਟੀ.ਆਈਜ਼. ਵਿੱਚ 814 ਨਵੇਂ ਟਰੇਡ ਸ਼ੁਰੂ

ਪੰਜਾਬ ਵਿੱਚ ਲੋਕਾਂ ਦੀ ਭਲਾਈ ਲਈ ਲਾਏ ਜਾ ਰਹੇ ਬੀਜੇਪੀ ਦੇ ਕੈਂਪ ਜਾਰੀ ਰਹਿਣਗੇ

ਬੀਜੇਪੀ ਅਤੇ ਆਪ ਖੇਡ ਰਹੀਆਂ ਹਨ ਸਿਆਸੀ ਨੂਰਾ ਕੁਸ਼ਤੀ - ਗਿਆਨੀ ਹਰਪ੍ਰੀਤ ਸਿੰਘ

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਟ੍ਰੈਫਿਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ-ਮੁੱਖ ਮੰਤਰੀ

ਭਗਵੰਤ ਸਿੰਘ ਮਾਨ ਤਾਮਿਲਨਾਡੂ ਸਰਕਾਰ ਵੱਲੋਂ ਮੁੱਖ ਮੰਤਰੀ ਨਾਸ਼ਤਾ ਯੋਜਨਾ ਦੇ ਵਿਸਥਾਰ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ

ਯੂ.ਕੇ. ਦੇ ਸੰਸਦ ਮੈਂਬਰ ਢੇਸੀ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਤਾਬਦੀ ਪੁਰਬ ਮੌਕੇ ਪੰਜਾਬ ਦੇ ਹਵਾਬਾਜ਼ੀ ਖੇਤਰ ਢਾਂਚੇ ਨੂੰ ਮਜ਼ਬੂਤ ਕਰਨ ਦੀ ਵਕਾਲਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਕਲਕੱਤਾ ਲਈ ਰਵਾਨਾ