ਪੰਜਾਬ

ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ: ਆਈ.ਟੀ.ਆਈਜ਼. ਵਿੱਚ 814 ਨਵੇਂ ਟਰੇਡ ਸ਼ੁਰੂ

ਕੌਮੀ ਮਾਰਗ ਬਿਊਰੋ | August 23, 2025 09:09 PM

ਚੰਡੀਗੜ੍ਹ-ਸੂਬੇ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼.) ਦੀ ਸਮਰੱਥਾ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਨਾਲ ਇਨ੍ਹਾਂ ਸੰਸਥਾਵਾਂ ਵਿੱਚ ਸੀਟਾਂ ਦੀ ਗਿਣਤੀ 35, 000 ਤੋਂ ਵਧਾ ਕੇ 52, 000 ਕਰ ਦਿੱਤੀ ਹੈ, ਜੋ ਨੌਜਵਾਨਾਂ ਨੂੰ ਵਧੇਰੇ ਹੁਨਰਮੰਦ ਅਤੇ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਅਹਿਮ ਸਿੱਧ ਹੋਵੇਗਾ।

ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਵਿੱਚ ਆਈ.ਟੀ.ਆਈ. ਸੀਟਾਂ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ। ਸਾਲ 2023 ਵਿੱਚ 25, 000 ਸੀਟਾਂ ਸਨ ਤੇ ਅਗਲੇ ਸਾਲ ਇਨ੍ਹਾਂ ਦੀ ਗਿਣਤੀ ਵਧਾ ਕੇ 35, 000 ਕਰ ਦਿੱਤੀ ਅਤੇ ਹੁਣ ਸੀਟਾਂ 52, 000 ਹੋ ਗਈਆਂ ਹਨ, ਜੋ ਕਿ ਸੀਟਾਂ ਵਿੱਚ 50% ਦਾ ਅਹਿਮ ਵਾਧਾ ਦਰਸਾਉਂਦਾ ਹੈ। ਇਸ ਵਿਸਥਾਰ ਤਹਿਤ ਇਨ੍ਹਾਂ ਸੰਸਥਾਵਾਂ ਵਿੱਚ 814 ਨਵੇਂ ਟਰੇਡ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਨੂੰ ਉਦਯੋਗ ਦੀਆਂ ਲੋੜਾਂ ਅਤੇ ਬਾਜ਼ਾਰ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਡਿਜ਼ਾਈਨ ਕੀਤਾ ਗਿਆ ਹੈ। ਇਹ ਟਰੇਡ ਉਦਯੋਗ ਭਾਈਵਾਲਾਂ, ਉਦਯੋਗਿਕ ਪ੍ਰਬੰਧਨ ਕਮੇਟੀਆਂ (ਆਈ.ਐਮ.ਸੀਜ਼.) ਅਤੇ ਪੰਜਾਬ ਵਿਕਾਸ ਕਮਿਸ਼ਨ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਡਿਜ਼ਾਈਨ ਕੀਤੇ ਗਏ ਹਨ, ਜਿਨ੍ਹਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਲੋੜੀਂਦੇ ਹੁਨਰਾਂ ਨਾਲ ਲੈਸ ਕਰਕੇ ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣਾ ਹੈ।

ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨਵੇਂ ਟਰੇਡ ਅਤੇ ਕੋਰਸ ਆਧੁਨਿਕ ਤਕਨਾਲੋਜੀਆਂ ਅਤੇ ਰੋਜ਼ਗਾਰ ਸਮਰੱਥਾ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਹੁਨਰਾਂ ਅਤੇ ਗਿਆਨ ਨਾਲ ਲੈਸ ਕਰਨ ਲਈ ਤਿਆਰ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਅੱਜ ਦੇ ਸਖਤ ਮੁਕਾਬਲੇ ਵਾਲੇ ਦੌਰ ਵਿੱਚ ਰੋਜ਼ਗਾਰ ਹਾਸਿਲ ਕਰਨ ਦੇ ਕਾਬਿਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਤਾਰ ਕਰਨਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੀਟਾਂ ਵਿੱਚ ਵਾਧਾ ਅਤੇ ਨਵੇਂ ਟ੍ਰੇਡ ਪੰਜਾਬ ਵਿੱਚ ਹੁਨਰ ਤੇ ਉਦਯੋਗ ਦੀ ਮੰਗ ਵਿਚਾਲੇ ਦੇ ਪਾੜੇ ਨੂੰ ਪੂਰਦਿਆਂ ਉਨ੍ਹਾਂ ਦੀ ਰੁਜ਼ਗਾਰ ਸਮਰੱਥਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਅੱਗੇ ਚੱਲ ਕੇ ਆਪਣੇ ਕਰੀਅਰ ਦੇ ਸਫ਼ਰ ਵਿੱਚ ਸਫ਼ਲਤਾਪੂਰਵਕ ਸਥਾਪਤ ਕਰਨ ਲਈ ਵਿਸ਼ਵ ਪੱਧਰੀ ਸਿਖਲਾਈ ਅਤੇ ਸਕਿੱਲ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਵਿਸਥਾਰ ਤਕਨੀਕੀ ਸਿੱਖਿਆ ਅਤੇ ਕਿੱਤਾਮੁਖੀ ਸਿਖਲਾਈ ਪ੍ਰਤੀ ਪੰਜਾਬ ਸਰਕਾਰ ਦੇ ਸਮਰਪਣ ਨੂੰ ਦਰਸਾਉਂਦਾ ਹੈ, ਜਿਸਦਾ ਪੰਜਾਬ ਦੇ ਸਿੱਖਿਆ ਖੇਤਰ ਅਤੇ ਆਰਥਿਕਤਾ 'ਤੇ ਸਕਾਰਾਤਮਕ ਪ੍ਰਭਾਵ ਪਵੇਗਾ।

Have something to say? Post your comment

 
 
 

ਪੰਜਾਬ

ਇਕਬਾਲ ਸਿੰਘ ਭੰਮਰਾ ਵੱਲੋ ਲਿਖਤ ਪੁਸਤਕ "ਗੁਰਬਾਣੀ ਗਾਇਨ" ਇੱਕ ਖੋਜ ਭਰਪੂਰ ਦਸਤਾਵੇਜ਼- ਇੰਦਰਜੀਤ ਸਿੰਘ ਮਕੱੜ

ਹਰਸਿਮਰਤ ਬਾਦਲ ਨੇ ਵਿਦੇਸ਼ ਮੰਤਰੀ ਨੂੰ ਅਮਰੀਕਾ ਸਰਕਾਰ ਵੱਲੋਂ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਾ ਮੁਅੱਤਲ ਕਰਨ ਦਾ ਮਾਮਲਾ ਚੁੱਕਣ ਦੀ ਕੀਤੀ ਅਪੀਲ

ਪੰਜਾਬ ਵਿੱਚ ਲੋਕਾਂ ਦੀ ਭਲਾਈ ਲਈ ਲਾਏ ਜਾ ਰਹੇ ਬੀਜੇਪੀ ਦੇ ਕੈਂਪ ਜਾਰੀ ਰਹਿਣਗੇ

ਬੀਜੇਪੀ ਅਤੇ ਆਪ ਖੇਡ ਰਹੀਆਂ ਹਨ ਸਿਆਸੀ ਨੂਰਾ ਕੁਸ਼ਤੀ - ਗਿਆਨੀ ਹਰਪ੍ਰੀਤ ਸਿੰਘ

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਟ੍ਰੈਫਿਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ-ਮੁੱਖ ਮੰਤਰੀ

‘ਯੁੱਧ ਨਸ਼ਿਆਂ ਵਿਰੁੱਧ’: 175ਵੇਂ ਦਿਨ ਪੰਜਾਬ ਪੁਲਿਸ ਨੇ 470 ਥਾਵਾਂ ’ਤੇ ਕੀਤੀ ਛਾਪੇਮਾਰੀ; 134 ਨਸ਼ਾ ਤਸਕਰ ਕਾਬੂ

ਭਗਵੰਤ ਸਿੰਘ ਮਾਨ ਤਾਮਿਲਨਾਡੂ ਸਰਕਾਰ ਵੱਲੋਂ ਮੁੱਖ ਮੰਤਰੀ ਨਾਸ਼ਤਾ ਯੋਜਨਾ ਦੇ ਵਿਸਥਾਰ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ

ਯੂ.ਕੇ. ਦੇ ਸੰਸਦ ਮੈਂਬਰ ਢੇਸੀ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਤਾਬਦੀ ਪੁਰਬ ਮੌਕੇ ਪੰਜਾਬ ਦੇ ਹਵਾਬਾਜ਼ੀ ਖੇਤਰ ਢਾਂਚੇ ਨੂੰ ਮਜ਼ਬੂਤ ਕਰਨ ਦੀ ਵਕਾਲਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਕਲਕੱਤਾ ਲਈ ਰਵਾਨਾ