ਪੰਜਾਬ

‘ਯੁੱਧ ਨਸ਼ਿਆਂ ਵਿਰੁੱਧ’: 177ਵੇਂ ਦਿਨ, ਪੰਜਾਬ ਪੁਲਿਸ ਨੇ 360 ਥਾਵਾਂ ’ਤੇ ਕੀਤੀ ਛਾਪੇਮਾਰੀ ; 76 ਨਸ਼ਾ ਤਸਕਰ ਕਾਬੂ

ਕੌਮੀ ਮਾਰਗ ਬਿਊਰੋ | August 25, 2025 08:44 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 177ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 360 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 76 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 61 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ 177 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 27, 163 ਹੋ ਗਈ ਹੈ।

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 525 ਗ੍ਰਾਮ ਹੈਰੋਇਨ, 2258 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2000 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 73 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 370 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਊ’ ਦੇ ਹਿੱਸੇ ਵਜੋਂ ਅੱਜ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Have something to say? Post your comment

 
 
 

ਪੰਜਾਬ

ਮਾਨ ਸਰਕਾਰ ਵੱਲੋਂ ਜਾਨਾਂ ਬਚਾਉਣ ਅਤੇ ਜਾਇਦਾਦਾਂ ਦੀ ਰੱਖਿਆ ਲਈ ਪੂਰੀ ਕੈਬਨਿਟ ਤਾਇਨਾਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ

ਪੰਜਾਬ ਸਰਕਾਰ ਨੇ ਜਲਵਾਯੂ ਅਨੁਕੂਲ ਅਤੇ ਟਿਕਾਊ ਬਾਗਬਾਨੀ ਬਾਰੇ ਤਕਨਾਲੋਜੀ ਐਕਸਚੇਂਜ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ

ਸ੍ਰੀ ਕਰਤਾਰਪੁਰ ਸਾਹਿਬ ਹੜ੍ਹ ਦਾ ਪਾਣੀ ਵੜਣਾ ਗਹਿਰੀ ਚਿੰਤਾ ਦਾ ਵਿਸ਼ਾ- ਜਥੇਦਾਰ ਗੜਗੱਜ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜਮਸ਼ੇਦਪੁਰ ਟਾਟਾ ਨਗਰ ਤੋਂ ਰਾਂਚੀ ਲਈ ਰਵਾਨਾ

ਹੜ੍ਹ ਪ੍ਰਭਾਵਿਤ ਲੋਕ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਨਾਲ ਕਰਨ ਸੰਪਰਕ- ਐਡਵੋਕੇਟ ਧਾਮੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਗੁਰਿੰਦਰ ਦੀ ਅਦਾਲਤ ਵੱਲੋ ਅਪੀਲ ਖ਼ਾਰਜ

ਮੁੱਖ ਮੰਤਰੀ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤੂਫਾਨੀ ਦੌਰਾ

ਸੰਤ ਸਮਾਗਮ 'ਚ ਪੰਥ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ, ਸੰਤ ਮਹਾਪੁਰਸ਼ਾਂ ,ਨਿਹੰਗ ਸਿੰਘਾਂ ਨੇ ਭਰੀਆਂ ਹਾਜ਼ਰੀਆਂ

ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਬੱਚੇ ਦਾ ਸਿਰ ਮਿਲਣ ਦੇ ਮਾਮਲੇ ‘ਚ ਸਿਹਤ ਮੰਤਰੀ ਵੱਲੋਂ ਜਾਂਚ ਦੇ ਹੁਕਮ