ਹਰਿਆਣਾ

1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਵਿੱਚ ਜਾਨ ਗਵਾਉਣ ਵਾਲੇ ਵਿਅਕਤੀ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਮਿਲੇਗੀ ਸਰਕਾਰੀ ਨੌਕਰੀ-ਮੁੱਖ ਮੰਤਰੀ ਨਾਇਬ ਸੈਣੀ

ਕੌਮੀ ਮਾਰਗ ਬਿਊਰੋ | August 25, 2025 08:56 PM

ਚੰਡੀਗਡ੍ਹ - ਹਰਿਆਣਾ ਸਰਕਾਰ ਵੱਲੋਂ 1984 ਵਿੱਚ ਸਿੱਖ ਵਿਰੋਧੀ ਦੰਗਿਆਂ ਦੌਰਾਨ ਸੂਬੇ ਦੇ ਅਜਿਹੇ ਸਾਰੇ 121 ਪਰਿਵਾਰਾਂ ਜਿਨ੍ਹਾਂ ਦੇ ਕਿਸੇ ਇੱਕ ਮੈਂਬਰ ਦੀ ਜਾਨ ਚਲੀ ਗਈ ਸੀ ਉਨ੍ਹਾਂ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਪ੍ਰਾਕਮਿਕਤਾ ਆਧਾਰ 'ਤੇ ਨੋਕਰੀ ਪ੍ਰਦਾਨ ਕੀਤੀ ਜਾਵੇਗੀ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਹਰਿਆਣਾ ਵਿਧਾਨਸਭਾ ਵਿੱਚ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਇਹ ਐਲਾਨ ਕੀਤਾ।

ਉਨ੍ਹਾਂ ਨੇ ਸਦਨ ਨੁੰ ਜਾਣੁ ਕਰਾਇਆ ਕਿ 1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਵਿੱਚ ਸੂਬੇ ਵਿੱਚ ਲਗਭਗ 20 ਗੁਰੂਦੁਆਰਿਆਂ, 221 ਮਕਾਨਾ, 154 ਦੁਕਾਨਾਂ, 57 ਫੈਕਟਰੀਆਂ, 3 ਰੇਲ ਡੱਬਿਆ ਅਤੇ 85 ਵਾਹਨਾਂ ਨੂੰ ਜਲਾ ਦਿੱਤਾ ਗਿਆ ਸੀ। ਇੰਨ੍ਹਾਂ ਦੰਗਿਆਂ ਵਿੱਚ 58 ਵਿਅਕਤੀ ਜਖਮੀ ਹੋਏ ਅਤੇ 121 ਲੋਕਾਂ ਦੀ ਮੌਤ ਹੋਈ ਸੀ।

ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ ਆਪਸੀ ਸਹਿਮਤੀ ਨਾਲ ਪਰਿਵਾਰ ਦੇ ਇੱਕ ਮੈਂਬਰ ਦਾ ਨਾਮ ਆਪਣੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਸਕੱਤਰ, ਹਰਿਆਣਾ ਸਰਕਾਰ ਨੂੰ ਭਿਜਵਾਉਣ ਦੀ ਅਪੀਲ ਕੀਤੀ। ਉਨ੍ਹਾ ਨੇ ਕਿਹਾ ਕਿ ਇਸ ਸਬੰਧ ਵਿੱਚ ਸਰਕਾਰ ਵੱਲੋਂ ਹਿਦਾਇਤਾਂ ਜਲਦੀ ਹੀ ਜਾਰੀ ਕਰ ਦਿੱਤੀਆਂ ਜਾਣਗੀਆਂ।

Have something to say? Post your comment

 
 
 

ਹਰਿਆਣਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਜਾਬੀ ਕਲਾਕਾਰ ਜਸਵਿੰਦਰ ਭੱਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮੁੱਖ ਮੰਤਰੀ, ਵਿਧਾਨਸਭਾ ਸਪੀਕਰ, ਮੰਤਰੀ ਅਤੇ ਵਿਧਾਇਕਾਂ ਦੇ ਨਾਲ ਸਾਈਕਲ ਤੋਂ ਵਿਧਾਨਸਭਾ ਪਹੁੰਚੇ, ਦਿੱਤਾ ਨਸ਼ਾਮੁਕਤੀ ਦਾ ਸੰਦੇਸ਼

ਹਰਿਆਣਾ ਵਿੱਚ ਅਪਰਾਧੀਆਂ ਦੀ ਹੈਸਿਅਤ ਨਹੀਂ, ਸਿਰਫ ਕਾਨੂੰਨ ਦੀ ਚੱਲੇਗੀ ਹਕੂਮਤ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

1984 ਸਿੱਖ ਕਤਲੇਆਮ ਹਰਿਆਣਾ ਦੇ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣਾ ਮੁੱਖ ਮੰਤਰੀ ਦੇ ਐਲਾਨ ਦਾ ਸੁਆਗਤ - ਜਥੇਦਾਰ ਦਾਦੂਵਾਲ

ਨੌਵੇਂ ਪਾਤਸ਼ਾਹ ਜੀ ਦੇ 350ਸਾਲਾ ਸ਼ਹੀਦੀ ਦਿਵਸ ਨੂੰ ਨੈਸ਼ਨਲ ਪੱਧਰ ਤੇ ਸ਼ਰਧਾ ਨਾਲ ਮਨਾਉਣਾ ਹਰਿਆਣਾ ਸਰਕਾਰ ਦਾ ਕਾਰਜ਼ ਸਲਾਘਾਯੋਗ - ਜਥੇਦਾਰ ਦਾਦੂਵਾਲ

ਰੋਹਤਕ ਵਿੱਚ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਮੁੱਖ ਮੰਤਰੀ ਨੇ ਲਹਿਰਾਇਆ ਝੰਡਾ

ਝੀਡਾ ਨੇ ਹਰਿਆਣਾ ਦੇ ਸਿੱਖਾਂ ਲਈ ਸਰਾਂ ਉਸਾਰਣ ਲਈ ਸ਼ੋ੍ਰਮਣੀ ਕਮੇਟੀ ਪਾਸੋ ਅੰਮ੍ਰਿਤਸਰ ਵਿਖੇ ਕੀਤੀ ਪਲਾਟ ਦੀ ਮੰਗ

40 ਦਿਨਾਂ ਦੀ ਪੈਰੋਲ 'ਤੇ ਹਰਿਆਣਾ ਜੇਲ੍ਹ ਤੋਂ ਬਾਹਰ ਆਇਆ ਸੌਦਾ ਸਾਧ ਰਾਮ ਰਹੀਮ

ਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀ

ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਲੈਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬਹੁਤ ਗੰਭੀਰ ਹਨ