ਨੈਸ਼ਨਲ

ਨਾਇਬ ਸਰਕਾਰ ਵੱਲੋਂ 84 ਦੇ ਸਿੱਖ ਕਤਲੇਆਮ ਪੀੜਤ 121 ਪਰਿਵਾਰਾਂ ਦੇ ਜੀਆਂ ਨੂੰ ਨੌਕਰੀਆਂ ਦੇਣ ਦੇ ਫੈਸਲੇ ਦਾ ਸਵਾਗਤ: ਦਿੱਲੀ ਗੁਰਦੁਆਰਾ ਕਮੇਟੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 26, 2025 06:44 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਸੂਬੇ ਵਿਚ 1984 ਦੇ ਸਿੱਖ ਕਤਲੇਆਮ ਵੇਲੇ ਸ਼ਹੀਦ ਹੋਏ 121 ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਹ ਭਾਵੇਂ ਦੇਰ ਨਾਲ ਲਿਆ ਫੈਸਲਾ ਹੈ ਪਰ ਇਹ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਵਾਲਾ ਫੈਸਲਾ ਹੈ।
ਜਾਰੀ ਕੀਤੇ ਇਕ ਬਿਆਨ ਵਿਚ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸਮੇਂ ਦੀਆਂ ਕਾਂਗਰਸ ਦੀਆਂ ਕੇਂਦਰ ਸਰਕਾਰਾਂ ਨੇ 1984 ਦੇ ਸਿੱਖ ਕਤਲੇਆਮ ਤੋਂ ਬਾਅਦ 40 ਸਾਲਾਂ ਤੱਕ ਸਿੱਖਾਂ ਨੂੰ ਇਨਸਾਫ ਨਹੀਂ ਮਿਲਣ ਦਿੱਤਾ। ਉਹਨਾਂ ਕਿਹਾ ਕਿ ਇਹ ਸ੍ਰੀ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਵੇਂ ਸਿਰੇ ਤੋਂ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਗਠਿਤ ਕਰਨ ਦੀ ਗੱਲ ਸੀ ਕਿ ਸੱਜਣ ਕੁਮਾਰ ਤੇ ਹੋਰ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਜਾਣਾ ਪਿਆ ਹੈ ਜਦੋਂ ਕਿ ਜਗਦੀਸ਼ ਟਾਈਟਲਰ ਤੇ ਕਮਲਨਾਥ ਵਰਗੇ ਦੋਸ਼ੀਆਂ ਖਿਲਾਫ ਮੁਕੱਦਮੇ ਸੁਣਵਾਈ ਅਧੀਨ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਕ ਫੈਸਲੇ ਰਾਹੀਂ ਦਿੱਲੀ ਵਿਚ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਨੌਕਰੀਆਂ ਦੇਣ ਦਾ ਫੈਸਲਾ ਲਿਆ ਤੇ ਇਸ ਵਾਸਤੇ ਉਮਰ ਹੱਦ ਤੇ ਹੋਰ ਸ਼ਰਤਾਂ ਵਿਚ ਨਰਮੀ ਦਿੱਤੀ ਹੈ ਤੇ ਹੁਣ ਇਸੇ ਤਰਜ਼ ’ਤੇ ਹਰਿਆਣਾ ਦੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਸੂਬੇ ਵਿਚ ਸ਼ਹੀਦ ਹੋਏ 121 ਸਿੱਖਾਂ ਦੇ ਪਰਿਵਾਰਾਂ ਦੇ ਸਰਕਾਰੀ ਨੌਕਰੀਆਂ ਦੇਣ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਇਸ ਫੈਸਲੇ ਦਾ ਸਵਾਗਤ ਕਰਦੀ ਹੈ ਤੇ ਨਾਲ ਹੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦਾ ਧੰਨਵਾਦ ਵੀ ਕਰਦੀ ਹੈ ਜਿਹਨਾਂ ਨੇ ਸੂਬਾ ਸਰਕਾਰ ਨੂੰ ਇਹ ਫੈਸਲਾ ਲੈਣ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਬੇਸ਼ੱਕ 40 ਸਾਲ ਤੋਂ ਵੱਧ ਸਮੇਂ ਬਾਅਦ ਇਹ ਫੈਸਲਾ ਆਇਆ ਹੈ ਜਿਸ ਨਾਲ ਗਏ ਜੀਅ ਵਾਪਸ ਤਾਂ ਨਹੀਂ ਪਰਤਣਗੇ ਪਰ ਪਰਿਵਾਰਾਂ ਦੇ ਜ਼ਖ਼ਮਾਂ ’ਤੇ ਮੱਲ੍ਹਮ ਜ਼ਰੂਰ ਲੱਗੇਗੀ। ਉਹਨਾਂ ਨੇ ਪੀੜਤ ਪਰਿਵਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਮੇਂ ਸਿਰ ਸਰਕਾਰ ਕੋਲ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਉਣ ਤਾਂ ਜੋ ਉਹਨਾਂ ਦੇ ਜੀਆਂ ਨੂੰ ਸਰਕਾਰੀ ਨੌਕਰੀਆਂ ਮਿਲ ਸਕਣ।

Have something to say? Post your comment

 
 
 

ਨੈਸ਼ਨਲ

ਸਦਰ ਬਾਜ਼ਾਰ ਦੇ ਵਪਾਰੀ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਭੇਜਣਗੇ ਰਾਹਤ ਸਮੱਗਰੀ- ਪੰਮਾ ਅਤੇ ਰਾਕੇਸ਼ ਯਾਦਵ

ਕੇਂਦਰ ਅਤੇ ਰਾਜ ਸਰਕਾਰ ਪੰਜਾਬ ਦੇ ਹੜ੍ਹ ਪੀੜਤਾਂ ਲਈ ਤੁਰੰਤ ਵਿਸ਼ੇਸ਼ ਪੈਕਜ ਦਾ ਕਰੇ ਐਲਾਨ: ਇੰਦਰਜੀਤ ਸਿੰਘ ਵਿਕਾਸਪੁਰੀ

ਕੈਨੇਡੀਅਨ ਪਾਰਲੀਮੈਂਟ ਵਿੱਚ 1984 ਸਿੱਖ ਕਤਲੇਆਮ ਦਾ ਮੱਤਾ ਪਾਸ ਕਰਵਾਉਣ ਦੇ ਸੰਬੰਧੀ ਲਸਾਲ ਗੁਰੂਘਰ ਵਿਖ਼ੇ ਡੂੰਘੀ ਵਿਚਾਰ ਚਰਚਾ

ਸਿੱਖ ਐਡਵੋਕੇਟਸ ਕਲਬ ਦਿੱਲੀ ਹਾਈ ਕੋਰਟ ਦੇ ਵਕੀਲ ਪੰਜਾਬ ਦੇ ਹੜ ਪੀੜੀਤਾਂ ਦੀ ਮਦਦ ਲਈ ਅੱਗੇ ਆਏ

ਮਾਂ ਬੋਲੀ ਨੂੰ ਸਮਰਪਿਤ ਵਿਸ਼ਾਲ ਅੰਤਰ-ਸਕੂਲੀ ਮੁਕਾਬਲੇ 9 ਸਤੰਬਰ ਨੂੰ: ਹਰਮੀਤ ਸਿੰਘ ਕਾਲਕਾ 

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ - ਹਰਮੀਤ ਸਿੰਘ ਕਾਲਕਾ

ਅਮਰੀਕਾ ਦੀ ਟੈਰਿਫ ਨੀਤੀ ਦੇ ਵਿਰੋਧ ਵਿਚ ਵਪਾਰੀਆਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਪੰਜਾਬ ਅੰਦਰ ਭਿਆਨਕ ਹੜ੍ਹਾਂ ’ਚ ਫਸੇ ਪੰਜਾਬੀਆਂ ਦੀ ਮਦਦ ਲਈ ਦਿੱਲੀ ਕਮੇਟੀ ਨੇ ਲਗਾਇਆ ਵਿਸ਼ੇਸ਼ ਸਹਾਇਤਾ ਕੈਂਪ: ਕਾਲਕਾ, ਕਾਹਲੋਂ

ਤਖਤ ਪਟਨਾ ਸਾਹਿਬ ਕਮੇਟੀ ਦੀ ਰੇਲ ਰਾਜ ਮੰਤਰੀ ਨਾਲ ਮੁਲਾਕਾਤ, ਰੇਲ ਪ੍ਰਚਾਲਨ ਨੂੰ ਆਧੁਨਿਕ ਬਣਾਉਣ ਦੀ ਮੰਗ

ਘੱਟ ਗਿਣਤੀਆਂ ਲਈ ਟਿਊਸ਼ਨ ਫੀਸ ਸਕੀਮ ਦੀ ਆਖਰੀ ਮਿਤੀ ਵਧਾਉਣ ਲਈ ਮੁੱਖਮੰਤਰੀ ਰੇਖਾ ਗੁਪਤਾ ਨੂੰ ਲਿਖਿਆ ਪੱਤਰ: ਜਸਵਿੰਦਰ ਸਿੰਘ ਜੌਲੀ