ਨੈਸ਼ਨਲ

ਚੀਫ ਖਾਲਸਾ ਦੀਵਾਨ ਦੇ ਸਹਿਯੋਗ ਨਾਲ ਤਖ਼ਤ ਪਟਨਾ ਸਾਹਿਬ 'ਤੇ ਖੁਲਣਗੇ ਐਮਆਰਆਈ, ਸੀਟੀਸਕੈਨ ਸੈਂਟਰ ਅਤੇ ਦੋ ਨਵੇਂ ਸਕੂਲ: ਜਗਜੋਤ ਸਿੰਘ ਸੋਹੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 26, 2025 06:48 PM

ਨਵੀਂ ਦਿੱਲੀ- ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਸੰਗਤ ਨੂੰ ਤੋਹਫੇ ਵਜੋਂ ਚੀਫ ਖਾਲਸਾ ਦੀਵਾਨ ਵੱਲੋਂ ਐਮ.ਆਰ.ਆਈ., ਸੀ.ਟੀ. ਸਕੈਨ ਸੈਂਟਰ ਵਰਗੀਆਂ ਵੱਡੀਆਂ ਸਹੂਲਤਾਂ ਦੇ ਨਾਲ ਨਾਲ ਦੋ ਨਵੇਂ ਸਕੂਲ ਦਿੱਤੇ ਜਾ ਰਹੇ ਹਨ, ਜਿਸਦਾ ਪਟਨਾ ਦੀ ਸੰਗਤ ਨੂੰ ਕਾਫ਼ੀ ਲਾਭ ਮਿਲੇਗਾ। ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਾਰੇ ਕੰਮ ਤਖ਼ਤ ਸਾਹਿਬ ਕਮੇਟੀ ਅਤੇ ਚੀਫ ਖਾਲਸਾ ਦੀਵਾਨ ਵੱਲੋਂ ਨਵਾਂ ਨਿਯੁਕਤ ਕੀਤੇ ਗਏ ਮੈਂਬਰ ਸ. ਗੁਰਵਿੰਦਰ ਸਿੰਘ ਬਾਵਾ ਦੀ ਖ਼ਾਸ ਕੋਸ਼ਿਸ਼ਾਂ ਰਾਹੀਂ ਸੰਭਵ ਹੋ ਰਹੇ ਹਨ। ਇਸ ਤੋਂ ਪਹਿਲਾਂ ਮੁੰਬਈ ਵਿਚ ਵੀ ਸ. ਗੁਰਵਿੰਦਰ ਸਿੰਘ ਬਾਵਾ ਵੱਲੋਂ ਐਮ.ਆਰ.ਆਈ. ਤੇ ਸੀ.ਟੀ. ਸਕੈਨ ਸੈਂਟਰ ਖੁਲਵਾਇਆ ਗਿਆ ਸੀ, ਜਿੱਥੇ ਇਹ ਸਹੂਲਤ ਬਹੁਤ ਘੱਟ ਦਰਾਂ 'ਤੇ ਦਿੱਤੀ ਜਾ ਰਹੀ ਹੈ ਅਤੇ ਹੁਣ ਇਹ ਪਟਨਾ ਦੀ ਸੰਗਤ ਲਈ ਵੀ ਸ਼ੁਰੂ ਕੀਤੀ ਜਾਵੇਗੀ।
ਸ. ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਹਾਲ ਹੀ ਵਿੱਚ ਦਿੱਲੀ ਦੇ ਇੱਕ ਪੰਜ ਤਾਰਾ ਹੋਟਲ ਵਿੱਚ ਸ. ਗੁਰਵਿੰਦਰ ਸਿੰਘ ਬਾਵਾ ਵੱਲੋਂ ਚੀਫ ਖਾਲਸਾ ਦੀਵਾਨ ਅਤੇ ਤਖ਼ਤ ਪਟਨਾ ਸਾਹਿਬ ਕਮੇਟੀ ਦੀ ਇੱਕ ਮੀਟਿੰਗ ਕਰਵਾਈ ਗਈ, ਜਿਸ ਵਿੱਚ ਚੀਫ ਖਾਲਸਾ ਦੀਵਾਨ ਵੱਲੋਂ ਇਹ ਪ੍ਰਸਤਾਵ ਤਖ਼ਤ ਕਮੇਟੀ ਨੂੰ ਦਿੱਤਾ ਗਿਆ, ਜਿਸਨੂੰ ਤਖ਼ਤ ਕਮੇਟੀ ਨੇ ਤੁਰੰਤ ਮਨਜ਼ੂਰੀ ਦੇ ਦਿੱਤੀ। ਪ੍ਰਸਤਾਵ ਵਿੱਚ ਸਾਫ਼ ਕੀਤਾ ਗਿਆ ਹੈ ਕਿ ਕਮੇਟੀ ਵੱਲੋਂ ਥਾਂ ਉਪਲਬਧ ਕਰਵਾਈ ਜਾਵੇਗੀ ਅਤੇ ਮਸ਼ੀਨਰੀ ਤੇ ਹੋਰ ਸਾਮਾਨ ਚੀਫ ਖਾਲਸਾ ਦੀਵਾਨ ਵੱਲੋਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਉੱਤੇ ਲਗਭਗ 20 ਕਰੋੜ ਦੀ ਲਾਗਤ ਆਉਣੀ ਹੈ ਜਿਸਦਾ ਪੂਰਾ ਖਰਚਾ ਚੀਫ ਖਾਲਸਾ ਦੀਵਾਨ ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਤੇ ਜਨਰਲ ਸਕੱਤਰ ਇੰਦਰਜੀਤ ਸਿੰਘ, ਮੀਤ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਮੁੰਬਈ ਤੋਂ ਜਸਬੀਰ ਸਿੰਘ ਧਾਮ ਵੀ ਮੌਜੂਦ ਰਹੇ। ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਲਖਵਿੰਦਰ ਸਿੰਘ, ਸਚਿਵ ਹਰਬੰਸ ਸਿੰਘ, ਮੈਂਬਰ ਡਾ. ਗੁਰਮੀਤ ਸਿੰਘ, ਮਹਿੰਦਰਪਾਲ ਸਿੰਘ ਢਿੱਲੋਂ, ਰਾਜਾ ਸਿੰਘ, ਹਰਪਾਲ ਸਿੰਘ ਜੋਹਲ, ਗੋਬਿੰਦ ਸਿੰਘ ਲੋੰਗੋਵਾਲ, ਮੀਡੀਆ ਇੰਚਾਰਜ ਸੁਦੀਪ ਸਿੰਘ ਨੇ ਵੀ ਇਸ ਯਤਨ ਲਈ ਸ. ਗੁਰਵਿੰਦਰ ਸਿੰਘ ਬਾਵਾ ਸਹਿਤ ਚੀਫ ਖਾਲਸਾ ਦੀਵਾਨ ਦੀ ਪੂਰੀ ਟੀਮ ਦਾ ਧੰਨਵਾਦ ਕੀਤਾ।

Have something to say? Post your comment

 
 
 

ਨੈਸ਼ਨਲ

ਸਦਰ ਬਾਜ਼ਾਰ ਦੇ ਵਪਾਰੀ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਭੇਜਣਗੇ ਰਾਹਤ ਸਮੱਗਰੀ- ਪੰਮਾ ਅਤੇ ਰਾਕੇਸ਼ ਯਾਦਵ

ਕੇਂਦਰ ਅਤੇ ਰਾਜ ਸਰਕਾਰ ਪੰਜਾਬ ਦੇ ਹੜ੍ਹ ਪੀੜਤਾਂ ਲਈ ਤੁਰੰਤ ਵਿਸ਼ੇਸ਼ ਪੈਕਜ ਦਾ ਕਰੇ ਐਲਾਨ: ਇੰਦਰਜੀਤ ਸਿੰਘ ਵਿਕਾਸਪੁਰੀ

ਕੈਨੇਡੀਅਨ ਪਾਰਲੀਮੈਂਟ ਵਿੱਚ 1984 ਸਿੱਖ ਕਤਲੇਆਮ ਦਾ ਮੱਤਾ ਪਾਸ ਕਰਵਾਉਣ ਦੇ ਸੰਬੰਧੀ ਲਸਾਲ ਗੁਰੂਘਰ ਵਿਖ਼ੇ ਡੂੰਘੀ ਵਿਚਾਰ ਚਰਚਾ

ਸਿੱਖ ਐਡਵੋਕੇਟਸ ਕਲਬ ਦਿੱਲੀ ਹਾਈ ਕੋਰਟ ਦੇ ਵਕੀਲ ਪੰਜਾਬ ਦੇ ਹੜ ਪੀੜੀਤਾਂ ਦੀ ਮਦਦ ਲਈ ਅੱਗੇ ਆਏ

ਮਾਂ ਬੋਲੀ ਨੂੰ ਸਮਰਪਿਤ ਵਿਸ਼ਾਲ ਅੰਤਰ-ਸਕੂਲੀ ਮੁਕਾਬਲੇ 9 ਸਤੰਬਰ ਨੂੰ: ਹਰਮੀਤ ਸਿੰਘ ਕਾਲਕਾ 

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ - ਹਰਮੀਤ ਸਿੰਘ ਕਾਲਕਾ

ਅਮਰੀਕਾ ਦੀ ਟੈਰਿਫ ਨੀਤੀ ਦੇ ਵਿਰੋਧ ਵਿਚ ਵਪਾਰੀਆਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਪੰਜਾਬ ਅੰਦਰ ਭਿਆਨਕ ਹੜ੍ਹਾਂ ’ਚ ਫਸੇ ਪੰਜਾਬੀਆਂ ਦੀ ਮਦਦ ਲਈ ਦਿੱਲੀ ਕਮੇਟੀ ਨੇ ਲਗਾਇਆ ਵਿਸ਼ੇਸ਼ ਸਹਾਇਤਾ ਕੈਂਪ: ਕਾਲਕਾ, ਕਾਹਲੋਂ

ਤਖਤ ਪਟਨਾ ਸਾਹਿਬ ਕਮੇਟੀ ਦੀ ਰੇਲ ਰਾਜ ਮੰਤਰੀ ਨਾਲ ਮੁਲਾਕਾਤ, ਰੇਲ ਪ੍ਰਚਾਲਨ ਨੂੰ ਆਧੁਨਿਕ ਬਣਾਉਣ ਦੀ ਮੰਗ

ਘੱਟ ਗਿਣਤੀਆਂ ਲਈ ਟਿਊਸ਼ਨ ਫੀਸ ਸਕੀਮ ਦੀ ਆਖਰੀ ਮਿਤੀ ਵਧਾਉਣ ਲਈ ਮੁੱਖਮੰਤਰੀ ਰੇਖਾ ਗੁਪਤਾ ਨੂੰ ਲਿਖਿਆ ਪੱਤਰ: ਜਸਵਿੰਦਰ ਸਿੰਘ ਜੌਲੀ