ਪੰਜਾਬ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 5 ਗਲੌਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | August 26, 2025 07:03 PM

ਅੰਮ੍ਰਿਤਸਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਮੁਲਜ਼ਮ ਨੂੰ ਪੰਜ ਅਤਿ-ਆਧੁਨਿਕ 9 ਐਮਐਮ ਗਲੌਕ ਪਿਸਤੌਲਾਂ ਅਤੇ ਚਾਰ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਮਿਤ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦੇ ਗੁਰੂ ਕੀ ਵਡਾਲੀ, ਛੇਹਰਟਾ ਦਾ ਰਹਿਣ ਵਾਲਾ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਆਪਣੇ ਸਾਥੀ ਗੁਰਪ੍ਰੀਤ ਸਿੰਘ ਉਰਫ਼ ਗਿੰਨੀ ਜ਼ਰੀਏ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਹਥਿਆਰਾਂ ਦੀਆਂ ਖੇਪਾਂ ਭੇਜਦੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਗ੍ਰਿਫ਼ਤਾਰੀ ਅਤੇ ਬਰਾਮਦਗੀ ਨੇ ਹਥਿਆਰਾਂ ਦੀ ਤਸਕਰੀ ਦੇ ਵੱਡੇ ਰੈਕੇਟ ਦਾ ਪਰਦਾਫਾਸ਼ ਕਰਨ ਅਤੇ ਖੇਤਰ ਵਿੱਚ ਇੱਕ ਵੱਡੇ ਅਪਰਾਧ ਨੂੰ ਟਾਲਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਡੀਸੀਪੀ ਡਿਟੈਕਟਿਵ ਰਵਿੰਦਰਪਾਲ ਸਿੰਘ, ਏਡੀਸੀਪੀ-2 ਹਰਪਾਲ ਸਿੰਘ ਅਤੇ ਏਸੀਪੀ ਪੱਛਮੀ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਥਾਣਾ ਛੇਹਰਟਾ ਦੀ ਪੁਲਿਸ ਟੀਮ ਨੇ ਖੁਫੀਆ ਕਾਰਵਾਈ ਕਰਦਿਆਂ ਸ਼ੱਕੀ ਅਮਿਤ ਸਿੰਘ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਕਿਸੇ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।

ਸੀਪੀ ਨੇ ਅੱਗੇ ਕਿਹਾ ਕਿ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰੋਂ ਆਪਣੇ ਸੰਚਾਲਕਾਂ ਦੁਆਰਾ ਦੱਸੇ ਟਿਕਾਣਿਆਂ ਤੋਂ ਡਰੋਨ ਰਾਹੀਂ ਸੁੱਟੀਆਂ ਹਥਿਆਰਾਂ ਦੀਆਂ ਖੇਪਾਂ ਹਾਸਲ ਕਰਦੇ ਸਨ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਇਸਦੇ ਨਾਲ ਹੀ ਉਕਤ ਮੁਲਜ਼ਮ ਜਿਸਨੂੰ ਖੇਪ ਪਹੁੰਚਾਉਣ ਜਾ ਰਿਹਾ ਸੀ, ਉਸ ਵਿਅਕਤੀ ਦੀ ਪਛਾਣ ਦੀ ਕੋਸ਼ਿਸ਼ ਵੀ ਜਾਰੀ ਹੈ।

ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 165 ਮਿਤੀ 24.08.2025 ਦਰਜ ਕੀਤੀ ਗਈ ਹੈ।

 

Have something to say? Post your comment

 
 
 

ਪੰਜਾਬ

ਮਾਨ ਸਰਕਾਰ ਵੱਲੋਂ ਜਾਨਾਂ ਬਚਾਉਣ ਅਤੇ ਜਾਇਦਾਦਾਂ ਦੀ ਰੱਖਿਆ ਲਈ ਪੂਰੀ ਕੈਬਨਿਟ ਤਾਇਨਾਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ

ਪੰਜਾਬ ਸਰਕਾਰ ਨੇ ਜਲਵਾਯੂ ਅਨੁਕੂਲ ਅਤੇ ਟਿਕਾਊ ਬਾਗਬਾਨੀ ਬਾਰੇ ਤਕਨਾਲੋਜੀ ਐਕਸਚੇਂਜ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ

ਸ੍ਰੀ ਕਰਤਾਰਪੁਰ ਸਾਹਿਬ ਹੜ੍ਹ ਦਾ ਪਾਣੀ ਵੜਣਾ ਗਹਿਰੀ ਚਿੰਤਾ ਦਾ ਵਿਸ਼ਾ- ਜਥੇਦਾਰ ਗੜਗੱਜ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜਮਸ਼ੇਦਪੁਰ ਟਾਟਾ ਨਗਰ ਤੋਂ ਰਾਂਚੀ ਲਈ ਰਵਾਨਾ

ਹੜ੍ਹ ਪ੍ਰਭਾਵਿਤ ਲੋਕ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਨਾਲ ਕਰਨ ਸੰਪਰਕ- ਐਡਵੋਕੇਟ ਧਾਮੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਗੁਰਿੰਦਰ ਦੀ ਅਦਾਲਤ ਵੱਲੋ ਅਪੀਲ ਖ਼ਾਰਜ

ਮੁੱਖ ਮੰਤਰੀ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤੂਫਾਨੀ ਦੌਰਾ

ਸੰਤ ਸਮਾਗਮ 'ਚ ਪੰਥ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ, ਸੰਤ ਮਹਾਪੁਰਸ਼ਾਂ ,ਨਿਹੰਗ ਸਿੰਘਾਂ ਨੇ ਭਰੀਆਂ ਹਾਜ਼ਰੀਆਂ

ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਬੱਚੇ ਦਾ ਸਿਰ ਮਿਲਣ ਦੇ ਮਾਮਲੇ ‘ਚ ਸਿਹਤ ਮੰਤਰੀ ਵੱਲੋਂ ਜਾਂਚ ਦੇ ਹੁਕਮ