ਪੰਜਾਬ

ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਬੱਚੇ ਦਾ ਸਿਰ ਮਿਲਣ ਦੇ ਮਾਮਲੇ ‘ਚ ਸਿਹਤ ਮੰਤਰੀ ਵੱਲੋਂ ਜਾਂਚ ਦੇ ਹੁਕਮ

ਕੌਮੀ ਮਾਰਗ ਬਿਊਰੋ | August 26, 2025 10:23 PM

ਪਟਿਆਲਾ-ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ਼ਾਮ 5:30 ਵਜੇ ਦੇ ਕਰੀਬ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਵਾਰਡ ਨੰਬਰ 4 ਨੇੜੇ ਇੱਕ ਕੁੱਤੇ ਨੂੰ ਬੱਚੇ ਦਾ ਸਿਰ ਲੈ ਕੇ ਘੁੰਮਦਾ ਦਿਖਾਈ ਦੇਣ ਸਬੰਧੀ ਘਟਨਾ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ।

ਇਸ ਘਟਨਾ ਦੀ ਸੂਚਨਾ ਮਿਲਣ 'ਤੇ ਡਾ. ਬਲਬੀਰ ਸਿੰਘ ਨੇ ਹਸਪਤਾਲ ਦੇ ਅਧਿਕਾਰੀਆਂ ਅਤੇ ਸਥਾਨਕ ਪੁਲਿਸ ਨੂੰ ਸਾਰੇ ਪਹਿਲੂਆਂ ਤੋਂ ਇਸ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤਾ ਗਿਆ ਬੱਚੇ ਦਾ ਸਿਰ ਜਾਂਚ ਲਈ ਫੋਰੈਂਸਿਕ ਟੀਮ ਨੂੰ ਸੌਂਪ ਦਿੱਤਾ ਗਿਆ ਹੈ।

ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਦੀ ਮੁੱਢਲੀ ਰਿਪੋਰਟ ਮੁਤਾਬਕ ਹਾਲ ਹੀ ਵਿੱਚ ਜਨਮੇ ਸਾਰੇ ਬੱਚੇ ਵਾਰਡਾਂ ਵਿੱਚ ਮੌਜੂਦ ਹਨ ਅਤੇ ਹਸਪਤਾਲ ਵਿੱਚੋਂ ਕੋਈ ਵੀ ਨਵਜੰਮਿਆ ਬੱਚਾ ਗਾਇਬ ਨਹੀਂ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਹਾਲ ਹੀ ਵਿੱਚ ਹਸਪਤਾਲ ਵਿੱਚ ਤਿੰਨ ਬੱਚਿਆਂ ਦੀ ਮੌਤਾਂ ਰਿਪੋਰਟ ਕੀਤੀਆਂ ਗਈਆਂ ਸਨ, ਜਿਨ੍ਹਾਂ
ਦੀਆਂ ਲਾਸ਼ਾਂ ਸਾਰੀਆਂ ਜ਼ਰੂਰੀ ਦਸਤਾਵੇਜ਼ੀ ਕਾਰਵਾਈਆਂ, ਦਸਤਖਤਾਂ ਦੇ ਰਿਕਾਰਡ ਸਮੇਤ, ਪੂਰੀਆਂ ਕਰਨ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ ਸਨ।

ਡਾ. ਚੋਪੜਾ ਨੇ ਕਿਹਾ ਕਿ ਸ਼ੁਰੂਆਤੀ ਤੌਰ 'ਤੇ ਇਹ ਘਟਨਾ ਹਸਪਤਾਲ ਦੇ ਅੰਦਰ ਵਾਪਰੀ ਨਹੀਂ ਜਾਪਦੀ ਅਤੇ ਪਹਿਲੀ ਨਜ਼ਰੇ ਦੇਖਣ ਤੋਂ ਇੰਜ ਲਗਦਾ ਹੈ ਕਿ ਕਿਸੇ ਨੇ ਬਾਹਰੋਂ ਬੱਚੇ ਦੇ ਅਵਸ਼ੇਸ਼ ਹਸਪਤਾਲ ਵਿੱਚ ਸੁੱਟੇ ਹੋ ਸਕਦੇ ਹਨ।

ਜ਼ਿਕਰਯੋਗ ਹੈ ਕਿ ਹਸਪਤਾਲ ਦੇ ਅਧਿਕਾਰੀਆਂ ਵੱਲੋਂ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੇ ਤੱਥਾਂ ਦਾ ਪਤਾ ਲਗਾਉਣ ਲਈ ਘਟਨਾ ਦੀ ਵਿਆਪਕ ਜਾਂਚ ਚੱਲ ਰਹੀ ਹੈ।

ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਰਾਜ ਸਰਕਾਰ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਹ ਯਕੀਨੀ ਬਣਾਏਗੀ ਕਿ ਕੇਸ ਦੀ ਜਾਂਚ ਪੂਰੀ ਬਾਰੀਕੀ ਨਾਲ ਹੋਵੇ।

Have something to say? Post your comment

 
 
 

ਪੰਜਾਬ

ਮਾਨ ਸਰਕਾਰ ਵੱਲੋਂ ਜਾਨਾਂ ਬਚਾਉਣ ਅਤੇ ਜਾਇਦਾਦਾਂ ਦੀ ਰੱਖਿਆ ਲਈ ਪੂਰੀ ਕੈਬਨਿਟ ਤਾਇਨਾਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ

ਪੰਜਾਬ ਸਰਕਾਰ ਨੇ ਜਲਵਾਯੂ ਅਨੁਕੂਲ ਅਤੇ ਟਿਕਾਊ ਬਾਗਬਾਨੀ ਬਾਰੇ ਤਕਨਾਲੋਜੀ ਐਕਸਚੇਂਜ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ

ਸ੍ਰੀ ਕਰਤਾਰਪੁਰ ਸਾਹਿਬ ਹੜ੍ਹ ਦਾ ਪਾਣੀ ਵੜਣਾ ਗਹਿਰੀ ਚਿੰਤਾ ਦਾ ਵਿਸ਼ਾ- ਜਥੇਦਾਰ ਗੜਗੱਜ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜਮਸ਼ੇਦਪੁਰ ਟਾਟਾ ਨਗਰ ਤੋਂ ਰਾਂਚੀ ਲਈ ਰਵਾਨਾ

ਹੜ੍ਹ ਪ੍ਰਭਾਵਿਤ ਲੋਕ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਨਾਲ ਕਰਨ ਸੰਪਰਕ- ਐਡਵੋਕੇਟ ਧਾਮੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਗੁਰਿੰਦਰ ਦੀ ਅਦਾਲਤ ਵੱਲੋ ਅਪੀਲ ਖ਼ਾਰਜ

ਮੁੱਖ ਮੰਤਰੀ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤੂਫਾਨੀ ਦੌਰਾ

ਸੰਤ ਸਮਾਗਮ 'ਚ ਪੰਥ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ, ਸੰਤ ਮਹਾਪੁਰਸ਼ਾਂ ,ਨਿਹੰਗ ਸਿੰਘਾਂ ਨੇ ਭਰੀਆਂ ਹਾਜ਼ਰੀਆਂ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਾਰੇ ਅਫਸਰਾਂ/ਕਰਮਚਾਰੀਆਂ ਦੀਆਂ ਸਭ ਛੁੱਟੀਆਂ ਰੱਦ ਕਰਨ ਦੇ ਨਿਰਦੇਸ਼ ਪੰਜਾਬ ਸਰਕਾਰ ਵੱਲੋਂ