ਪੰਜਾਬ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜਮਸ਼ੇਦਪੁਰ ਟਾਟਾ ਨਗਰ ਤੋਂ ਰਾਂਚੀ ਲਈ ਰਵਾਨਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 27, 2025 08:33 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਜਮਸ਼ੇਦਪੁਰ ਟਾਟਾ ਨਗਰ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਂਚੀ ਝਾਰਖੰਡ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।
ਅੱਜ ਇਹ ਨਗਰ ਕੀਰਤਨ ਗੁਰਦੁਆਰਾ ਨਾਨਕਸਰ ਸਾਹਿਬ ਟੈਲਕੋ ਜਮਸ਼ੇਦਪੁਰ ਤੋਂ ਆਰੰਭ ਹੋ ਕੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਰਾਂਚੀ ਪੁੱਜਾ। ਰਸਤੇ ਵਿਚ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ। ਸਥਾਨਕ ਸੰਗਤਾਂ ਸ਼ਬਦ ਕੀਰਤਨ ਕਰਦਿਆਂ ਅੱਗੇ ਤੋਂ ਨਗਰ ਕੀਰਤਨ ਦੇ ਸਵਾਗਤ ਲਈ ਆਈਆਂ। ਇਸ ਦੌਰਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਰਘੁਬਰ ਦਾਸ ਨੇ ਵੀ ਵਿਸ਼ੇਸ਼ ਤੌਰ ਤੇ ਪਹੁੰਚ ਕੇ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਰਸਤੇ ਵਿਚ ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ।
ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਅਤੇ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਪ੍ਰਤੀ ਵੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ।
ਇਹ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਂਚੀ ਵਿਖੇ ਰੁਕੇਗਾ, ਜਿਥੋਂ 28 ਅਗਸਤ ਨੂੰ ਅਗਲੇ ਪੜਾਅ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਰਵਾਨਾ ਹੋਵੇਗਾ।
ਇਸ ਮੌਕੇ ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਰਾਮ ਸਿੰਘ ਰਾਠੌਰ ਮੁੰਬਈ, ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਸ. ਸਤਿੰਦਰ ਸਿੰਘ, ਭਾਈ ਜਗਦੇਵ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਬਲਵਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਮਾਨ ਸਰਕਾਰ ਵੱਲੋਂ ਜਾਨਾਂ ਬਚਾਉਣ ਅਤੇ ਜਾਇਦਾਦਾਂ ਦੀ ਰੱਖਿਆ ਲਈ ਪੂਰੀ ਕੈਬਨਿਟ ਤਾਇਨਾਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ

ਪੰਜਾਬ ਸਰਕਾਰ ਨੇ ਜਲਵਾਯੂ ਅਨੁਕੂਲ ਅਤੇ ਟਿਕਾਊ ਬਾਗਬਾਨੀ ਬਾਰੇ ਤਕਨਾਲੋਜੀ ਐਕਸਚੇਂਜ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ

ਸ੍ਰੀ ਕਰਤਾਰਪੁਰ ਸਾਹਿਬ ਹੜ੍ਹ ਦਾ ਪਾਣੀ ਵੜਣਾ ਗਹਿਰੀ ਚਿੰਤਾ ਦਾ ਵਿਸ਼ਾ- ਜਥੇਦਾਰ ਗੜਗੱਜ

ਹੜ੍ਹ ਪ੍ਰਭਾਵਿਤ ਲੋਕ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਨਾਲ ਕਰਨ ਸੰਪਰਕ- ਐਡਵੋਕੇਟ ਧਾਮੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਗੁਰਿੰਦਰ ਦੀ ਅਦਾਲਤ ਵੱਲੋ ਅਪੀਲ ਖ਼ਾਰਜ

ਮੁੱਖ ਮੰਤਰੀ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤੂਫਾਨੀ ਦੌਰਾ

ਸੰਤ ਸਮਾਗਮ 'ਚ ਪੰਥ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ, ਸੰਤ ਮਹਾਪੁਰਸ਼ਾਂ ,ਨਿਹੰਗ ਸਿੰਘਾਂ ਨੇ ਭਰੀਆਂ ਹਾਜ਼ਰੀਆਂ

ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਬੱਚੇ ਦਾ ਸਿਰ ਮਿਲਣ ਦੇ ਮਾਮਲੇ ‘ਚ ਸਿਹਤ ਮੰਤਰੀ ਵੱਲੋਂ ਜਾਂਚ ਦੇ ਹੁਕਮ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਾਰੇ ਅਫਸਰਾਂ/ਕਰਮਚਾਰੀਆਂ ਦੀਆਂ ਸਭ ਛੁੱਟੀਆਂ ਰੱਦ ਕਰਨ ਦੇ ਨਿਰਦੇਸ਼ ਪੰਜਾਬ ਸਰਕਾਰ ਵੱਲੋਂ