ਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ

ਕੌਮੀ ਮਾਰਗ ਬਿਊਰੋ | August 27, 2025 08:56 PM


ਚੰਡੀਗੜ੍ਹ- ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ, ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਯੂਨੀਅਨ, ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਅਤੇ ਬੇਰੂਜ਼ਗਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਵਫ਼ਦਾਂ ਨਾਲ ਮੁਲਾਕਾਤ ਕੀਤੀ।

ਪੰਜਾਬ ਸਿਵਲ ਸਕੱਤਰੇਤ ਸਥਿਤ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਮੰਗਾਂ ਨੂੰ ਹਮਦਰਦੀ ਨਾਲ ਸੁਣਿਆ ਅਤੇ ਇਹਨਾਂ ਦਾ ਹੱਲ ਲੱਭਣ ਲਈ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ।

ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ ਨਾਲ ਸਾਂਝੀ ਮੀਟਿੰਗ ਦੌਰਾਨ, ਵਿੱਤ ਮੰਤਰੀ ਚੀਮਾ ਨੇ ਇੰਨ੍ਹਾਂ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਨੂੰ ਇੱਕ ਸਾਂਝਾ ਪ੍ਰੋਗਰਾਮ ਉਲੀਕਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਢੁਕਵਾਂ ਹੱਲ ਲੱਭਿਆ ਜਾ ਸਕੇ। ਵਿੱਤ ਮੰਤਰੀ ਨੇ ਯੂਨੀਅਨਾਂ ਨੂੰ ਸਿੱਖਿਆ ਵਿਭਾਗ ਕੋਲ ਆਪਣੀਆਂ ਦਲੀਲਾਂ ਅਤੇ ਸਮਰਥਿਤ ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਵੀ ਕਿਹਾ ਤਾਂ ਜੋ ਅਗਲੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ। ਇਸ ਦੌਰਾਨ ਵਿੱਤ ਮੰਤਰੀ ਨੇ ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਯੂਨੀਅਨ ਦੇ ਆਗੂਆਂ ਦੀਆਂ ਮੰਗਾਂ ਵੀ ਸੁਣੀਆਂ। ਉਨ੍ਹਾਂ ਨੇ ਸਿੱਖਿਆ ਵਿਭਾਗਾਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇਸੇ ਤਰ੍ਹਾਂ, ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਅਤੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਨਾਲ ਆਪਣੀ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ ਨਾਲ ਮੁਲਾਕਾਤ ਦੌਰਾਨ, ਬੇਰੂਜਗਰ ਡਰਾਇੰਗ ਮਾਸਟਰਜ਼ ਸੰਘਰਸ਼ ਕਮੇਟੀ ਦੇ ਪ੍ਰਧਾਨ ਸੰਦੀਪ ਸਿੰਘ, ਬੀ.ਐੱਡ ਪੀ.ਐਸ.ਟੀ. ਟੀ.ਈ.ਟੀ. ਪਾਸ ਆਰਟਸ ਐਂਡ ਕਰਾਫਟ ਟੀਚਰਜ਼ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ, ਆਰਟ ਐਂਡ ਕਰਾਫਟ ਟੀ.ਈ.ਟੀ. ਪਾਸ ਬੇਰੂਜਗਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਬੇਰੂਜਗਰ ਪੀ.ਐਸ. ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਦੇ ਪ੍ਰਧਾਨ ਰਾਕੇਸ਼ ਕੁਮਾਰ ਨੇ ਆਪੋ-ਆਪਣੇ ਪੱਖ ਪੇਸ਼ ਕੀਤੇ।

ਇਸ ਮੌਕੇ ਹੋਰਨਾਂ ਯੂਨੀਅਨਾਂ ਦੇ ਪ੍ਰਤੀਨਿਧੀਆਂ, ਜਿਹਨਾਂ ਵਿੱਚ ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਤੋਂ ਕਮਲ ਠਾਕੁਰ (ਪ੍ਰਧਾਨ), ਸੋਹਣ ਸਿੰਘ (ਜਨਰਲ ਸਕੱਤਰ), ਅਤੇ ਗੁਰਮੁਖ ਸਿੰਘ (ਕਮੇਟੀ ਮੈਂਬਰ); ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਤੋਂ ਤੇਜਿੰਦਰ ਕੌਰ (ਪ੍ਰਧਾਨ), ਕਿਰਨਜੀਤ ਕੌਰ (ਸਕੱਤਰ) ਅਤੇ ਤੇਜਿੰਦਰ ਸਿੰਘ (ਖਜ਼ਾਨਚੀ); ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਯੂਨੀਅਨ ਤੋਂ ਸੁਖਚੈਨ ਸਿੰਘ (ਪ੍ਰਧਾਨ), ਮੱਖਣ ਸਿੰਘ (ਸਕੱਤਰ) ਅਤੇ ਸੁਖਬੀਰ ਕੌਰ; ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਤੋਂ ਸੰਦੀਪ ਸਿੰਘ (ਪ੍ਰਧਾਨ) ਅਤੇ ਜਸਵਿੰਦਰ ਸਿੰਘ (ਜਨਰਲ ਸਕੱਤਰ) ਅਤੇ ਬੇਰੂਜ਼ਗਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਤੋਂ ਸੁਖਵਿੰਦਰ ਸਿੰਘ ਢਿਲਵਾਂ (ਪ੍ਰਧਾਨ) ਅਤੇ ਰਮਨ ਕੁਮਾਰ (ਕਨਵੀਨਰ), ਨੇ ਵੀ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ।

 

Have something to say? Post your comment

 
 
 

ਪੰਜਾਬ

ਮਾਨ ਸਰਕਾਰ ਵੱਲੋਂ ਜਾਨਾਂ ਬਚਾਉਣ ਅਤੇ ਜਾਇਦਾਦਾਂ ਦੀ ਰੱਖਿਆ ਲਈ ਪੂਰੀ ਕੈਬਨਿਟ ਤਾਇਨਾਤ

ਪੰਜਾਬ ਸਰਕਾਰ ਨੇ ਜਲਵਾਯੂ ਅਨੁਕੂਲ ਅਤੇ ਟਿਕਾਊ ਬਾਗਬਾਨੀ ਬਾਰੇ ਤਕਨਾਲੋਜੀ ਐਕਸਚੇਂਜ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ

ਸ੍ਰੀ ਕਰਤਾਰਪੁਰ ਸਾਹਿਬ ਹੜ੍ਹ ਦਾ ਪਾਣੀ ਵੜਣਾ ਗਹਿਰੀ ਚਿੰਤਾ ਦਾ ਵਿਸ਼ਾ- ਜਥੇਦਾਰ ਗੜਗੱਜ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜਮਸ਼ੇਦਪੁਰ ਟਾਟਾ ਨਗਰ ਤੋਂ ਰਾਂਚੀ ਲਈ ਰਵਾਨਾ

ਹੜ੍ਹ ਪ੍ਰਭਾਵਿਤ ਲੋਕ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਨਾਲ ਕਰਨ ਸੰਪਰਕ- ਐਡਵੋਕੇਟ ਧਾਮੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਗੁਰਿੰਦਰ ਦੀ ਅਦਾਲਤ ਵੱਲੋ ਅਪੀਲ ਖ਼ਾਰਜ

ਮੁੱਖ ਮੰਤਰੀ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤੂਫਾਨੀ ਦੌਰਾ

ਸੰਤ ਸਮਾਗਮ 'ਚ ਪੰਥ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ, ਸੰਤ ਮਹਾਪੁਰਸ਼ਾਂ ,ਨਿਹੰਗ ਸਿੰਘਾਂ ਨੇ ਭਰੀਆਂ ਹਾਜ਼ਰੀਆਂ

ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਬੱਚੇ ਦਾ ਸਿਰ ਮਿਲਣ ਦੇ ਮਾਮਲੇ ‘ਚ ਸਿਹਤ ਮੰਤਰੀ ਵੱਲੋਂ ਜਾਂਚ ਦੇ ਹੁਕਮ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਾਰੇ ਅਫਸਰਾਂ/ਕਰਮਚਾਰੀਆਂ ਦੀਆਂ ਸਭ ਛੁੱਟੀਆਂ ਰੱਦ ਕਰਨ ਦੇ ਨਿਰਦੇਸ਼ ਪੰਜਾਬ ਸਰਕਾਰ ਵੱਲੋਂ