ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਨੇ ਪੰਜਾਬ ’ਚ ਹੜ੍ਹ ਪੀੜ੍ਹਤਾਂ ਵਾਸਤੇ ਭੇਜੀ ਰਾਹਤ ਸਮੱਗਰੀ: ਕਾਲਕਾ, ਕਾਹਲੋਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 28, 2025 07:08 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਵਿਚ ਹੜ੍ਹ ਪੀੜ੍ਹਤਾਂ ਵਾਸਤੇ ਤੁਰੰਤ ਰਾਹਤ ਸਮੱਗਰੀ ਦਾ ਟਰੱਕ ਰਵਾਨਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਬੀਤੇ ਕੱਲ੍ਹ ਇਕ ਟਰੱਕ ਭੇਜਿਆ ਗਿਆ ਸੀ ਤੇ ਅੱਜ ਦੂਜਾ ਟਰੱਕ ਭੇਜਿਆ ਗਿਆ ਹੈ।

ਉਹਨਾਂ ਦੱਸਿਆ ਕਿ ਇਸ ਰਸਦ ਦੇ ਨਾਲ ਅਸੀਂ ਲਾਂਗਰੀ ਤੇ ਹੋਰ ਸਟਾਫ ਵੀ ਭੇਜਿਆ ਹੈ ਤੇ ਪੰਜਾਬ ਵਿਚ ਹੜ੍ਹ ਪੀੜ੍ਹਤਾਂ ਵਾਸਤੇ ਕੈਂਪ ਸਥਾਪਿਤ ਕਰ ਕੇ ਲੰਗਰ ਸੇਵਾ ਆਰੰਭ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਹੜ੍ਹਾਂ ਤੋਂ ਰਾਹਤ ਨਹੀਂ ਮਿਲ ਜਾਂਦੀ, ਇਹ ਸੇਵਾ ਜਾਰੀ ਰਹੇਗੀ। ਉਹਨਾਂ ਨੇ ਦਿੱਲੀ ਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਗੁਰਦੁਆਰਾ ਕਮੇਟੀ ਦੇ ਅਧੀਨ ਗੁਰੂ ਘਰਾਂ ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਨਾਨਕ ਪਿਆਊ ਤੇ ਹੋਰ ਗੁਰੂ ਘਰਾਂ ਵਿਚ ਸੁੱਕੇ ਰਾਸ਼ਨ ਦੀ ਸੇਵਾ ਕਰ ਸਕਦੇ ਹਨ। ਉਹਨਾਂ ਕਿਹਾ ਕਿ ਜਿਹੜੀ ਸੰਗਤ ਨਗਦ ਰਾਸ਼ੀ ਦੇਣਾ ਚਾਹੁੰਦੀ ਹੈ, ਉਹ ਕਮੇਟੀ ਦੇ ਖ਼ਾਤਿਆਂ ਵਿਚ ਜਾਂ ਗੁਰੂ ਘਰਾਂ ਵਿਚ ਨਗਦ ਰਾਸ਼ੀ ਦੇ ਕੇ ਰਸੀਦਾਂ ਪ੍ਰਾਪਤ ਕਰ ਕੇ ਸੇਵਾ ਕਰ ਸਕਦੀ ਹੈ। ਉਹਨਾਂ ਦੱਸਿਆ ਕਿ ਹੜ੍ਹ ਪੀੜ੍ਹਤਾਂ ਨੂੰ ਫੌਰੀ ਰਾਹਤ ਦੀ ਜ਼ਰੂਰਤ ਸੀ ਜਿਸ ਬਾਰੇ ਸਾਡੀਆਂ ਟੀਮਾਂ ਨੇ ਸੂਚਿਤ ਕੀਤਾ ਸੀ, ਇਸ ਉਪਰੰਤ ਅਸੀਂ ਤੁਰੰਤ ਟੀਮਾਂ ਰਵਾਨਾਂ ਕੀਤੀਆਂ ਹਨ। ਉਹਨਾਂ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਹ ਮੁੱਢਲੀ ਜ਼ਿੰਮੇਵਾਰੀ ਬਣਦੀ ਸੀ ਜੋ ਜ਼ਿੰਮੇਵਾਰੀ ਨਹੀਂ ਨਿਭਾ ਸਕੀ।
ਉਹਨਾਂ ਕਿਹਾ ਕਿ ਅਸੀਂ ਜ਼ਿੰਮੇਵਾਰੀ ਨਿਭਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਾਂ ਅਤੇ ਜਿਥੇ ਕਿਤੇ ਵੀ ਜ਼ਰੂਰਤ ਪਵੇਗੀ, ਅਸੀਂ ਆਪਣੀਆਂ ਟੀਮਾਂ ਜ਼ਰੂਰ ਭੇਜਾਂਗੇ।

Have something to say? Post your comment

 
 
 

ਨੈਸ਼ਨਲ

ਸਦਰ ਬਾਜ਼ਾਰ ਦੇ ਵਪਾਰੀ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਭੇਜਣਗੇ ਰਾਹਤ ਸਮੱਗਰੀ- ਪੰਮਾ ਅਤੇ ਰਾਕੇਸ਼ ਯਾਦਵ

ਕੇਂਦਰ ਅਤੇ ਰਾਜ ਸਰਕਾਰ ਪੰਜਾਬ ਦੇ ਹੜ੍ਹ ਪੀੜਤਾਂ ਲਈ ਤੁਰੰਤ ਵਿਸ਼ੇਸ਼ ਪੈਕਜ ਦਾ ਕਰੇ ਐਲਾਨ: ਇੰਦਰਜੀਤ ਸਿੰਘ ਵਿਕਾਸਪੁਰੀ

ਕੈਨੇਡੀਅਨ ਪਾਰਲੀਮੈਂਟ ਵਿੱਚ 1984 ਸਿੱਖ ਕਤਲੇਆਮ ਦਾ ਮੱਤਾ ਪਾਸ ਕਰਵਾਉਣ ਦੇ ਸੰਬੰਧੀ ਲਸਾਲ ਗੁਰੂਘਰ ਵਿਖ਼ੇ ਡੂੰਘੀ ਵਿਚਾਰ ਚਰਚਾ

ਸਿੱਖ ਐਡਵੋਕੇਟਸ ਕਲਬ ਦਿੱਲੀ ਹਾਈ ਕੋਰਟ ਦੇ ਵਕੀਲ ਪੰਜਾਬ ਦੇ ਹੜ ਪੀੜੀਤਾਂ ਦੀ ਮਦਦ ਲਈ ਅੱਗੇ ਆਏ

ਮਾਂ ਬੋਲੀ ਨੂੰ ਸਮਰਪਿਤ ਵਿਸ਼ਾਲ ਅੰਤਰ-ਸਕੂਲੀ ਮੁਕਾਬਲੇ 9 ਸਤੰਬਰ ਨੂੰ: ਹਰਮੀਤ ਸਿੰਘ ਕਾਲਕਾ 

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ - ਹਰਮੀਤ ਸਿੰਘ ਕਾਲਕਾ

ਅਮਰੀਕਾ ਦੀ ਟੈਰਿਫ ਨੀਤੀ ਦੇ ਵਿਰੋਧ ਵਿਚ ਵਪਾਰੀਆਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਪੰਜਾਬ ਅੰਦਰ ਭਿਆਨਕ ਹੜ੍ਹਾਂ ’ਚ ਫਸੇ ਪੰਜਾਬੀਆਂ ਦੀ ਮਦਦ ਲਈ ਦਿੱਲੀ ਕਮੇਟੀ ਨੇ ਲਗਾਇਆ ਵਿਸ਼ੇਸ਼ ਸਹਾਇਤਾ ਕੈਂਪ: ਕਾਲਕਾ, ਕਾਹਲੋਂ

ਤਖਤ ਪਟਨਾ ਸਾਹਿਬ ਕਮੇਟੀ ਦੀ ਰੇਲ ਰਾਜ ਮੰਤਰੀ ਨਾਲ ਮੁਲਾਕਾਤ, ਰੇਲ ਪ੍ਰਚਾਲਨ ਨੂੰ ਆਧੁਨਿਕ ਬਣਾਉਣ ਦੀ ਮੰਗ

ਘੱਟ ਗਿਣਤੀਆਂ ਲਈ ਟਿਊਸ਼ਨ ਫੀਸ ਸਕੀਮ ਦੀ ਆਖਰੀ ਮਿਤੀ ਵਧਾਉਣ ਲਈ ਮੁੱਖਮੰਤਰੀ ਰੇਖਾ ਗੁਪਤਾ ਨੂੰ ਲਿਖਿਆ ਪੱਤਰ: ਜਸਵਿੰਦਰ ਸਿੰਘ ਜੌਲੀ