ਮੋਹਾਲੀ;ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੋਹਾਲੀ ਸਥਿਤ ਪ੍ਰਸਿੱਧ ਪੰਜਾਬੀ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਦੇ ਨਿਵਾਸ ਸਥਾਨ 'ਤੇ ਪਹੁੰਚ ਕੇ ਉਨ੍ਹਾਂ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਸਵਰਗੀ ਸ੍ਰੀ ਜਸਵਿੰਦਰ ਸਿੰਘ ਭੱਲਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਜਸਵਿੰਦਰ ਭੱਲਾ ਨੇ ਆਪਣੀ ਅਦਾਕਾਰੀ ਅਤੇ ਸੌਖੇ ਅੰਦਾਜ਼ ਨਾਲ ਲੱਖਾਂ ਲੋਕਾਂ ਦੇ ਚਿਹਰਿਆਂ 'ਤੇ ਮੁਸਕਰਾਹਟ ਲਿਆਂਦੀ। ਉਨ੍ਹਾਂ ਦਾ ਦੇਹਾਂਤ ਕਲਾ ਅਤੇ ਫਿਲਮ ਜਗਤ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੁੱਖ ਮੰਤਰੀ ਸ੍ਰੀ ਸੈਣੀ ਨੇ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਇਸ ਔਖੇ ਸਮੇਂ ਵਿੱਚ ਪਰਿਵਾਰ ਨੂੰ ਧੀਰਜ ਪ੍ਰਦਾਨ ਕਰਨ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਇਸ ਮੌਕੇ ਮੁੱਖ ਮੰਤਰੀ ਦੇ ਓਐਸਡੀ ਡਾ. ਪ੍ਰਭਲੀਨ ਸਿੰਘ ਵੀ ਮੌਜੂਦ ਸਨ। ਅੱਜ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮੀਤ ਹੇਅਰ, ਟੂਰਿਜ਼ਮ ਅਤੇ ਕਲਚਰ ਅਫੇਅਰ ਮੰਤਰੀ ਤਰਨਪ੍ਰੀਤ ਸੌਂਦ , ਖੇਤੀਬਾੜੀ ਮੰਤਰੀ ਹਰਦੀਪ ਖੁਡੀਆਂ, ਸਵਿਤਾ ਭੱਟੀ ਅਤੇ ਹੋਰ ਬਹੁਤ ਸਾਰੀਆਂ ਸ਼ਖਸੀਅਤਾਂ ਨੇ ਜਸਵਿੰਦਰ ਭੱਲਾ ਦੇ ਗ੍ਰਹਿ ਵਿਖੇ ਪੁੱਜ ਕੇ ਉਹਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਮਰਹੂਮ ਜਸਵਿੰਦਰ ਭੱਲਾ ਨਮਿੱਤ ਅੰਤਿਮ ਅਰਦਾਸ 30 ਅਗਸਤ (ਸ਼ਨੀਵਾਰ) ਦੁਪਹਿਰ12 ਤੋਂ 1.30 ਵਜੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ 34 ਚੰਡੀਗੜ੍ਹ ਵਿਖੇ ਹੋਵੇਗੀ