ਸੰਸਾਰ

ਸਨਸੈੱਟ ਇੰਡੋ ਕਨੇਡੀਅਨ ਸੀਨੀਅਰਜ਼ ਸੁਸਾਇਟੀ ਵੈਨਕੂਵਰ ਵੱਲੋਂ ‘ਵਰਲਡ ਸੀਨੀਅਰਜ਼ ਡੇ’ ਮਨਾਇਆ ਗਿਆ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | August 29, 2025 06:56 PM

ਵੈਨਕੂਵਰ-ਇੰਡੋ ਕਨੇਡੀਅਨ ਸੀਨੀਅਰਜ਼ ਸੁਸਾਇਟੀ ਵੈਨਕੂਵਰ ਵੱਲੋਂ ਬੀਤੇ ਦਿਨੀਂ ਸਨਸੈੱਟ ਕਮਿਊਨਿਟੀ ਸੈਂਟਰ ਵੈਨਕੂਵਰ ਵਿਖੇ ਆਪਣੀ ਵਿਸ਼ੇਸ਼ ਸਭਾ ਦੌਰਾਨ ‘ਵਰਲਡ ਸੀਨੀਅਰਜ਼ ਡੇ’ ਮਨਾਇਆ ਗਿਆ। ਇਸ ਮੌਕੇ ਵੈਲਫੇਅਰ ਸੋਸਾਇਟੀ ਸਰੀ ਦੇ ਜਸਵਿੰਦਰ ਸਿੰਘ ਮਾਹਲ ਆਪਣੀ ਟੀਮ ਨਾਲ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।

ਸੁਸਾਇਟੀ ਦੇ ਸਕੱਤਰ ਸੁਰਜੀਤ ਸਿੰਘ ਮਿਨਹਾਸ ਨੇ ਆਏ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ। ਸਭਾ ਦੇ ਮੀਤ ਪ੍ਰਧਾਨ ਮੁਖਤਿਆਰ ਸਿੰਘ ਬੋਪਾਰਾਏ ਨੇ ‘ਸੀਨੀਅਰਜ਼ ਡੇ’ ਦਾ ਇਤਿਹਾਸ ਅਤੇ ਸਮਾਜ ਵਿੱਚ ਸੀਨੀਅਰਜ਼ ਦੀ ਵਿਸ਼ੇਸ਼ ਮਹੱਤਤਾ ਬਾਰੇ ਚਾਨਣਾ ਪਾਇਆ। ਜਸਵਿੰਦਰ ਸਿੰਘ ਮਾਹਲ ਵੱਲੋਂ ਬਜ਼ੁਰਗਾਂ ਲਈ ਕੁਝ ਖੇਡਾਂ ਦਾ ਪ੍ਰਬੰਧ ਕੀਤਾ ਗਿਆ ਅਤੇ ਖੇਡਾਂ ਵਿਚ ਜੇਤੂ ਰਹਿਣ ਵਾਲਿਆਂ ਨੂੰ ਇਨਾਮ ਦਿੱਤੇ ਗਏ। ਸਭਾ ਦੇ ਜਾਇੰਟ ਸਕੱਤਰ ਅਜੰਟ ਸਿੰਘ ਸਿੱਧੂ ਨੇ ਦੇਸ਼ ਵਿਦੇਸ਼ ਦੀਆਂ ਖਬਰਾਂ ਸੁਣਾਈਆਂ ਅਤੇ ਗੁਰਦਰਸ਼ਨ ਮਠਾੜੂ ਨੇ ਯੋਗਾ ਕਰਵਾਇਆ। ਸੁਸਾਇਟੀ ਦੇ ਕਲਾਕਾਰ ਮੈਂਬਰਾਂ ਵੱਲੋਂ ਕਵਿਤਾਵਾਂ, ਗੀਤਾਂ, ਬੋਲੀਆਂ ਅਤੇ ਚੁਟਕਲਿਆਂ ਨਾਲ ਖੂਬ ਰੰਗ ਬੰਨ੍ਹਿਆ ਗਿਆ। ਸੀਨੀਅਰਜ਼ ਡੇ ‘ਤੇ ਸੇਵਾ ਕਰਨ ਵਾਲੇ ਸੁਸਾਇਟੀ ਦੇ ਚਾਰ ਵਲੰਟੀਅਰਾਂ ਜਰਨੈਲ ਸਿੰਘ ਹੀਰ ਸਹੋਤਾ, ਮੱਖਣ ਸਿੰਘ ਸਿੱਧੂ, ਬਲਦੇਵ ਸਿੰਘ ਰੱਖੜਾ ਅਤੇ ਸੁਰਜੀਤ ਸਿੰਘ ਭੱਟੀ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਅੰਤ ਵਿੱਚ ਸੁਸਾਇਟੀ ਦੇ ਪ੍ਰਧਾਨ ਗੁਰਬਖਸ਼ ਸਿੰਘ ਸਿੱਧੂ ਨੇ ਸਾਰਿਆਂ ਨੂੰ ‘ਸੀਨੀਅਰਜ਼ ਡੇ’ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬਹੁਤ ਸਾਰੇ ਸੀਨੀਅਰਜ਼ ਆਮ ਤੌਰ ‘ਤੇ ਇਕੱਲਤਾ ਕਾਰਨ ਮਾਨਸਿਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਲਈ ਸਾਨੂੰ ਇਕੱਲਤਾ ਨੂੰ ਦੂਰ ਕਰਨ ਲਈ ਇਕ ਦੂਜੇ ਨਾਲ ਆਪਣੇ ਮਨ ਦੇ ਵਲਵਲੇ ਸਾਂਝੇ ਕਰਨੇ ਚਾਹੀਦੇ ਹਨ ਅਤੇ ਸੀਨੀਅਰਜ਼ ਸੁਸਾਇਟੀਆਂ ਵਿੱਚ ਵਿਚਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਸੁਸਾਇਟੀ ਵੱਲੋਂ ਵਿਸ਼ੇਸ਼ ਰੁਚੀਆਂ ਰੱਖਣ ਵਾਲੇ ਸਾਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

Have something to say? Post your comment

 
 
 

ਸੰਸਾਰ

ਸਿੱਖ ਵਿਦਵਾਨ ਜੈਤੇਗ ਸਿੰਘ ਅਨੰਤ ਨੂੰ ਸਦਮਾ - ਪਤਨੀ ਜਸਪਾਲ ਕੌਰ ਅਨੰਤ ਸਦੀਵੀ ਵਿਛੋੜਾ ਦੇ ਗਏ

ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਬੰਦੀ ਛੋੜ ਦਿਵਸ ਧੂਮਧਾਮ ਨਾਲ ਮਨਾਇਆ ਗਿਆ

ਐਮਐਲਏ ਸੁਨੀਤਾ ਧੀਰ ਨੇ ਇੰਡੋ ਕਨੇਡੀਅਨ ਸੋਸਾਇਟੀ ਵੈਨਕੂਵਰ ਦੇ ਬਜ਼ੁਰਗਾਂ ਨਾਲ ਮਨਾਈ ਦੀਵਾਲੀ

ਸੁਰਿੰਦਰ ਸੰਘਾ ਦੀ ਪੁਸਤਕ ‘ਇੰਡੋ–ਕੈਨੇਡੀਅਨ ਪਰਵਾਸੀਆਂ ਦਾ ਸੰਘਰਸ਼ਨਾਮਾ’ ਦਾ ਲੋਕ ਅਰਪਣ ਸਮਾਗਮ

ਰੈਡੀਕਲ ਦੇਸੀ ਵੱਲੋਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਯਾਦਗਾਰੀ ਕੈਲੰਡਰ ਜਾਰੀ

ਸਰੀ ਵਿੱਚ ਚੜ੍ਹਦੀ ਕਲਾ ਬ੍ਰਦਰਹੁੱਡ ਐਸੋਸੀਏਸ਼ਨ ਵੱਲੋਂ ਮਨੁੱਖਤਾ ਨੂੰ ਸਮਰਪਿਤ ਖੂਨਦਾਨ ਕੈਂਪ

ਗ਼ਜ਼ਲ ਮੰਚ ਸਰੀ ਦੀ ‘ਸ਼ਾਇਰਾਨਾ ਸ਼ਾਮ–2025’: ਕਾਵਿਮਈ ਸ਼ਬਦਾਂ ਨੇ ਰੂਹਾਂ ਨੂੰ ਛੂਹਿਆ, ਜਜ਼ਬਾਤ ਨੇ ਸਮੁੱਚਾ ਹਾਲ ਮਹਿਕਾ ਦਿੱਤਾ

ਅਰਪਨ ਲਿਖਾਰੀ ਸਭਾ ਕੈਲਗਰੀ ਦੀ ਅਕਤੂਬਰ ਮਹੀਨੇ ਦੀ ਮੀਟਿੰਗ

ਵਿਸ਼ਵ ਪੰਜਾਬੀ ਸਾਹਿਤ ਅਕਾਦਮੀ ਕੈਲੀਫ਼ੋਰਨੀਆ ਦੀ ਸਿਲਵਰ ਜੁਬਲੀ ਕਾਨਫ਼ਰੰਸ ਨੇ ਅਮਰੀਕਾ ਵਿੱਚ ਨਵਾਂ ਇਤਿਹਾਸ ਸਿਰਜਿਆ

ਗ਼ਜ਼ਲ ਮੰਚ ਸਰੀ ਵੱਲੋਂ ਆਪਣੀ ਸਾਲਾਨਾ ‘ਸ਼ਾਇਰਾਨਾ ਸ਼ਾਮ – 2025’ 12 ਅਕਤੂਬਰ ਨੂੰ