ਪੰਜਾਬ

ਪੰਜਾਬ ਵਿੱਚ ਵਾਰ-ਵਾਰ ਹੜ੍ਹ ਆਉਣ ਦੇ ਕਾਰਨਾਂ ਦੀ ਕੀਤੀ ਜਾਵੇ ਜਾਂਚ, ਸੱਚ ਲਿਆਇਆ ਜਾਵੇ ਸਾਹਮਣੇ- ਜਥੇਦਾਰ ਗੜਗੱਜ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 30, 2025 08:41 PM


ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਅੰਦਰ ਮੌਜੂਦਾ ਹੜ੍ਹ ਦੀ ਸਥਿਤੀ ਵਿੱਚ ਸਮੂਹ ਪੰਜਾਬੀਆਂ ਖਾਸਕਰ ਸਿੱਖ ਜਥੇਬੰਦੀਆਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ ਕਿ ਇਸ ਆਫ਼ਤ ਦੇ ਸਮੇਂ ਵਿੱਚ ਪੰਜਾਬ ਦੇ ਕਿਸੇ ਵੀ ਪਿੰਡ ਵਿੱਚ ਕੋਈ ਮੁਸੀਬਤ ਵਿੱਚ ਫਸਿਆ ਪੰਜਾਬੀ ਬਿਨਾਂ ਛੱਤ ਅਤੇ ਬਿਨਾਂ ਪਰਸ਼ਾਦੇ ਤੋਂ ਨਾ ਰਹੇ। ਉਨ੍ਹਾਂ ਕਿਹਾ ਕਿ ਕਿਸੇ ਦੇ ਵੀ ਪਸ਼ੂ ਚਾਰੇ ਤੋਂ ਬਿਨਾਂ ਭੁੱਖੇ ਨਾ ਰਹਿਣ। ਉਨ੍ਹਾਂ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਆਖਿਆ ਕਿ ਹੜ੍ਹ ਪੀੜਤ ਲੋਕਾਂ ਨੂੰ ਮਦਦ ਅਤੇ ਸਹਿਯੋਗ ਦੀ ਸਭ ਤੋਂ ਵੱਧ ਲੋੜ ਪਿੰਡਾਂ ਵਿੱਚੋਂ ਪਾਣੀ ਉਤਰ ਜਾਣ ਤੋਂ ਬਾਅਦ ਪਵੇਗੀ, ਇਸ ਲਈ ਬਾਅਦ ਵਿੱਚ ਪ੍ਰਭਾਵਿਤ ਲੋਕਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਭਾਈਚਾਰੇ, ਮੁਹੱਬਤ ਅਤੇ ਇਤਫ਼ਾਕ ਕਰਕੇ ਜਾਣਿਆ ਜਾਂਦਾ ਹੈ ਜੋ ਪਹਿਲਾਂ ਵੀ ਬਹੁਤ ਮੁਸੀਬਤਾਂ ਵਿੱਚੋਂ ਨਿਕਲਿਆ ਹੈ ਅਤੇ ਹੁਣ ਵੀ ਪੰਜਾਬ ਦੀ ਬਨਸਪਤੀ, ਲੋਕ, ਪਸ਼ੂ ਪੰਛੀ ਅਤੇ ਇਹ ਧਰਤੀ ਹੜ੍ਹਾਂ ਦੀ ਮੌਜੂਦਾ ਮੁਸੀਬਤ ਵਿੱਚੋਂ ਵੀ ਬਾਹਰ ਆ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਹੜ੍ਹਾਂ ਦੀ ਮਾਰ ਹੈ ਅਤੇ ਪ੍ਰਭਾਵਿਤ ਇਲਾਕਿਆਂ ਦੇ ਪਿੰਡਾਂ ਵਿੱਚ ਪਾਣੀ ਲੋਕਾਂ ਦੇ ਘਰਾਂ ਵਿੱਚ ਵੜਿਆ ਹੈ, ਇਸ ਕਾਰਨ ਜਿੱਥੇ ਘਰਾਂ ਨੂੰ ਨੁਕਸਾਨ ਪੁੱਜਿਆ ਹੈ ਉੱਥੇ ਹੀ ਪਸ਼ੂ ਮਾਰੇ ਗਏ ਹਨ ਤੇ ਕਿਸਾਨਾਂ ਦੀਆਂ ਫ਼ਸਲਾਂ ਵੀ ਤਬਾਹ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਥਿਤੀ ਵਿੱਚ ਆਪਸੀ ਪ੍ਰੇਮ, ਇਤਫ਼ਾਕ ਤੇ ਭਾਈਚਾਰੇ ਦੀ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ ਨਾਲ ਪੰਜਾਬ ਨੇ ਹਮੇਸ਼ਾ ਹੀ ਹਰ ਮੁਸ਼ਕਿਲ ਹੱਲ ਕੀਤੀ ਹੈ। ਅੱਜ ਵੀ ਪੰਜਾਬੀਆਂ ਨੇ ਪੂਰੇ ਸੰਸਾਰ ਦੇ ਲੋਕਾਂ ਨੂੰ ਇਹ ਦੱਸਿਆ ਹੈ ਕਿ ਅਸੀਂ ਔਖੇ ਤੋਂ ਔਖੇ ਸਮੇਂ ਵਿੱਚ ਇੱਕ ਦੂਜੇ ਦੇ ਨਾਲ ਖੜ੍ਹੇ ਹਾਂ ਤੇ ਮਦਦ ਕਰ ਰਹੇ ਹਾਂ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਕਰ ਰਹੀਆਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਤੇ ਸ਼ਖ਼ਸੀਅਤਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਆਖਿਆ ਕਿ ਜਦੋਂ ਤੱਕ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਨਹੀਂ ਹੋ ਜਾਂਦੀਆਂ ਸੇਵਾ ਕਾਰਜ ਲਗਾਤਾਰ ਜਾਰੀ ਰੱਖੇ ਜਾਣ।
ਜਥੇਦਾਰ ਗੜਗੱਜ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਹ ਗੱਲ ਵੀ ਜ਼ਰੂਰ ਜਾਂਚੀ ਜਾਵੇ ਕਿ ਵਾਰ-ਵਾਰ ਪੰਜਾਬ ਵਿੱਚ ਹੜ੍ਹ ਕਿਉਂ ਆ ਰਹੇ ਹਨ, ਇਸ ਦੇ ਕਾਰਨ ਸਾਹਮਣੇ ਆਉਣੇ ਚਾਹੀਦੇ ਹਨ ਤਾਂ ਜੋ ਪੰਜਾਬ ਵਾਸੀ ਸੁਚੇਤ ਹੋ ਕੇ ਅਗਾਂਹ ਵਾਸਤੇ ਸੁਰੱਖਿਆ ਦੇ ਪ੍ਰਬੰਧ ਪੁਖਤਾ ਕਰ ਸਕਣ। ਉਨ੍ਹਾਂ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਕਿ ਪੰਜਾਬ ਹੜ੍ਹ ਵਾਲੀ ਸਥਿਤੀ ਵਿੱਚੋਂ ਛੇਤੀ ਹੀ ਬਾਹਰ ਆਵੇ ਤੇ ਇੱਥੋਂ ਦੇ ਲੋਕ ਖੁਸ਼ਹਾਲ ਜੀਵਨ ਬਤੀਤ ਕਰਨ।

Have something to say? Post your comment

 
 
 

ਪੰਜਾਬ

ਹੜਾਂ ਦੀ ਮਾਰ ਹੇਠਲੇ ਖੇਤਰਾਂ ਵਿੱਚ ਲੋਕਾਂ ਦੀ ਜਾਨ ਪੰਜਾਬ ਸਰਕਾਰ ਲਈ ਸਭ ਤੋਂ ਕੀਮਤੀ

ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ; ਕੇਂਦਰ ਸਰਕਾਰ ਤੋਂ ਹੋਏ ਨੁਕਸਾਨ ਦਾ ਮੁਆਵਜ਼ਾ ਵਧਾਉਣ ਦੀ ਮੰਗ

ਖ਼ਾਲਸਾ ਕਾਲਜ ਨਰਸਿੰਗ ਵਿਖੇ ਅੰਗ ਦਾਨ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਸੰਜੀਵ ਅਰੋੜਾ ਵੱਲੋਂ ਸਸਰਾਲੀ ਕਲੋਨੀ ਨੇੜੇ ਸਤਲੁਜ ਦਰਿਆ ਧੁੱਸੀ ਬੰਧ ਦਾ ਦੌਰਾ

ਅਕਾਲੀ ਦਲ ਦੇ ਹੜ੍ਹ ਰਾਹਤ ਕੇਂਦਰ ਨੇ ਜਲੰਧਰ ’ਚ ਕੰਮ ਕਰਨਾ ਕੀਤਾ ਸ਼ੁਰੂ- ਸੁਖਬੀਰ ਸਿੰਘ ਬਾਦਲ

ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ 30 ਤੋਂ ਵੱਧ ਰਾਹਤ ਕੈਂਪ ਸਥਾਪਤ: ਬੈਂਸ

ਯੂਨਾਈਟਿਡ ਸਿੱਖਸ ਪੰਜਾਬ ਦੇ ਹੜਾਂ ਤੋਂ ਬਾਅਦ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਲਈ ਡੀਜ਼ਲ ਅਤੇ ਬੀਜ ਦੇਣ ਦੀ ਪਲੈਨਿੰਗ ਕਰ ਰਹੇ ਹਨ-ਅੰਮ੍ਰਿਤਪਾਲ ਸਿੰਘ

ਸਿੱਖ ਚਿੰਤਕ ਸ. ਦਿਲਜੀਤ ਸਿੰਘ ਬੇਦੀ ਦਾ ਅੰਗੀਠਾ ਧਾਰਮਿਕ ਰਹੁਰੀਤਾਂ ਨਾਲ ਸਮੇਟਿਆਂ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇਕ ਦਿਨ ਤਨਖ਼ਾਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣ ਦਾ ਫੈਸਲਾ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ