ਪੰਜਾਬ

ਕਿਸਾਨਾਂ ਦੇ ਕਰਜ਼ਿਆਂ ’ਤੇ ਇਕ ਸਾਲ ਲਈ ਵਿਆਜ਼ ਮੁਆਫ ਕੀਤਾ ਜਾਵੇ: ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ

ਕੌਮੀ ਮਾਰਗ ਬਿਊਰੋ | August 30, 2025 09:13 PM

ਫਿਰੋਜ਼ਪੁਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਕਿਸਾਨਾਂ ਵੱਲੋਂ ਲਏ ਕਰਜ਼ਿਆਂ ’ਤੇ ਵਿਆਜ਼ ਇਕ ਸਾਲ ਵਾਸਤੇ ਮੁਆਫ ਕੀਤਾ ਜਾਵੇ ਕਿਉਂਕਿ ਕਿਸਾਨਾਂ ਨੂੰ ਮੌਜੂਦਾ ਹੜ੍ਹਾਂ ਦੇ ਕਾਰਨ ਬਹੁਤ ਵੱਡਾ ਨੁਕਸਾਨ ਹੋਇਆ ਹੈ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਫਾਜ਼ਿਲਕਾ ਜਲਾਲਾਬਾਦ ਤੇ ਫਿਰੋਜ਼ਪੁਰ ਦੇ ਹੜ੍ਹ ਮਾਰੇ ਪਿੰਡਾਂ ਦਾ ਦੌਰਾ ਕੀਤਾ ਜਿਸ ਦੌਰਾਨ ਉਹਨਾਂ ਰਾਸ਼ਨ ਦੇ ਨਾਲ-ਨਾਲ ਦੁਧਾਰੂ ਪਸ਼ੂਆਂ ਵਾਸਤੇ ਚਾਰਾ ਵੀ ਵੰਡਿਆ, ਨੇ ਕਿਸਾਨਾਂ ਨੇ ਉਹਨਾਂ ਨੂੰ ਦੱਸਿਆ ਹੈ ਕਿ ਉਹ ਆਪਣਾ ਕਰਜ਼ਾ ਮੋੜ ਨਹੀਂ ਸਕ ਰਹੇ ਜਿਸ ਕਾਰਨ ਉਹ ਸਰਕਾਰ ਨੂੰ ਬੇਨਤੀ ਕਰ ਰਹੇ ਹਨ ਕਿ ਕਿਸਾਨੀ ਕਰਜ਼ਿਆਂ ’ਤੇ ਘੱਟੋ ਘੱਟ ਵਿਆਜ਼ ਮੁਆਫ ਕੀਤਾ ਜਾਵੇ। ਉਹਨਾਂ ਕਿਹਾ ਕਿ ਕੁਝ ਕਿਸਾਨਾਂ ਨੇ ਉਹਨਾਂ ਨੂੰ ਦੱਸਿਆ ਹੈ ਕਿ ਉਹਨਾਂ ਨੂੰ ਫਸਲਾਂ ਦੇ ਨੁਕਸਾਨ ਦਾ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਕਿਉਂਕਿ ਜ਼ਮੀਨਾਂ ਉਹਨਾਂ ਦੇ ਨਾਮ ਨਹੀਂ ਸਨ ਅਤੇ ਉਹਨਾਂ ਸਰਕਾਰ ਨੂੰ ਅਪੀਲ ਕੀਤੀ ਕਿ ਮੁਆਵਜ਼ਾ ਉਹਨਾਂ ਕਿਸਾਨਾਂ ਨੂੰ ਦਿੱਤਾ ਜਾਵੇ ਜੋ ਦਰਿਆ ਦੇ ਕੰਢੇ ’ਤੇ ਹੁਣ ਤੱਕ ਜ਼ਮੀਨਾਂ ਵਾਹ ਰਹੇ ਹਨ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਸ ਬਾਰੇ ਵੀ ਗੱਲ ਕੀਤੀ ਕਿ ਪੰਜਾਬ ਵਿਚ ਇਸ ਵਾਰ ਹੜ੍ਹਾਂ ਦੀ ਭਾਰੀ ਮਾਰ ਕਿਉਂ ਪਈ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਸਮੇਂ ਸਿਰ ਮੌਨਸੂਨ ਦੀ ਆਮਦ ਤੋਂ ਪਹਿਲਾਂ ਡਰੇਨ ਦੀ ਸਫਾਈ ਤੇ ਹੋਰ ਹੜ੍ਹ ਰੋਕੂ ਕੰਮ ਨਹੀਂ ਕੀਤੇ ਤੇ ਭਾਰੀ ਬਰਸਾਤਾਂ ਨੇ ਹਾਲਾਤ ਹੋਰ ਵਿਗਾੜ ਦਿੱਤੇ। ਉਹਨਾਂ ਕਿਹਾ ਕਿ ਪਹਿਲਾਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਵਿਚ ਮੌਨਸੂਨ ਦੀ ਆਮਦ ਤੋਂ ਚਾਰ ਮਹੀਨੇ ਪਹਿਲਾਂ ਹੜ੍ਹ ਰੋਕੂ ਕੰਮ ਕੀਤੇ ਜਾਂਦੇ ਸਨ। ਉਹਨਾਂ ਕਿਹਾ ਕਿ ਨਾ ਤਾਂ ਬੰਨਾਂ ਨੂੰ ਮਜ਼ਬੂਤ ਕੀਤਾ ਗਿਆ ਤੇ ਨਾ ਹੀ ਡਰੇਨਾਂ ਵਿਚ ਗਾਰ ਤੇ ਬੂਟੀ ਕੱਢੀ ਗਈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਦਰਿਆ ਦੇ ਕੰਢਿਆਂ ’ਤੇ ਗੈਰ ਕਾਨੂੰਨੀ ਮਾਇਨਿੰਗ ਕਾਰਨ ਬੰਨ ਕਮਜ਼ੋਰ ਹੋਏ ਤੇ ਇਹਨਾਂ ਵਿਚ ਪਾੜ ਪਏ ਤੇ ਤਰੇੜਾਂ ਆਈਆਂ।
ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਮਾਧੋਪੁਰ ਬੰਨ ਦੀ ਮਜ਼ਬੂਤੀ ਵਾਸਤੇ ਇੰਜੀਨੀਅਰਜ਼ ਵੱਲੋਂ ਵਾਰ-ਵਾਰ ਬੇਨਤੀ ਕਰਨ ’ਤੇ ਵੀ ਸਰਕਾਰ ਨੇ ਸਮੇਂ ਸਿਰ ਕਦਮ ਨਹੀਂ ਚੁੱਕੇ ਜਿਸ ਕਾਰਨ ਐਤਵੀਂ ਗੇਟ ਹੀ ਟੁੱਟ ਗਏ।
ਸਰਦਾਰ ਬਾਦਲ ਨੇ ਇਹ ਵੀ ਪੁੱਛਿਆ ਕਿ ਹੁਣ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਉਹਨਾਂ ਡਿਪਟੀ ਮਨੀਸ਼ ਸਿਸੋਦੀਆ ਕਿਥੇ ਹਨ ? ਉਹਨਾਂ ਕਿਹਾ ਕਿ ਇਹ ਦੋਵੇਂ ਆਗੂ ਸਰਕਾਰ ਚਲਾ ਰਹੇ ਸਨ ਪਰ ਹੁਣ ਸੰਕਟ ਵੇਲੇ ਦੋਵੇਂ ਲੋਕਾਂ ਤੋਂ ਭੱਜ ਗਏ ਹਨ। ਉਹਨਾਂ ਕਿਹਾ ਕਿ ਸੂਬੇ ਭਰ ਵਿਚ ਅਰਵਿੰਦ ਕੇਜਰੀਵਾਲ ਦੇ ਪੋਸਟਰ ਲਗਾ ਕੇ ’ਇਕ ਮੌਕਾ’ ਦੇਣ ਦੀ ਗੱਲ ਕੀਤੀ ਗਈ ਸੀ ਤੇ ਲੋਕਾਂ ਨੇ ਉਹਨਾਂ ਨੂੰ ਸੇਵਾ ਦਾ ਮੌਕਾ ਬਖਸ਼ਿਆ ਵੀ ਪਰ ਉਹ ਆਪਣਾ ਫਰਜ਼ ਨਿਭਾਉਣ ਵਿਚ ਨਾਕਾਮ ਰਹੇ।
ਅਕਾਲੀ ਦਲ ਦੇ ਪ੍ਰਧਾਨ ਭਾਰੀ ਬਰਸਾਤ ਕਾਰਨ ਹੜ੍ਹਾਂ ਮਾਰੇ ਪਿੰਡਾਂ ਵਿਚ ਟਰੈਕਟਰ ’ਤੇ ਸਵਾਰ ਹੋ ਕੇ ਗਏ ਤੇ ਲੋਕਾਂ ਨਾਲ ਗੱਲਬਾਤ ਕੀਤੀ। ਉਹਨਾਂ ਨੇ ਪਸ਼ੂਆਂ ਵਾਸਤੇ ਚਾਰਾ ਤੇ ਲੋਕਾਂ ਵਾਸਤੇ ਰਾਸ਼ਨ ਵੀ ਵੰਡਿਆ। ਉਹਨਾਂ ਨੇ ਲੋਕਾਂ ਨੂੰ ਪੁੱਛਿਆ ਕਿ ਉਹਨਾਂ ਨੂੰ ਕਿਸ ਚੀਜ਼ ਦੀ ਜ਼ਰੂਰਤ ਹੈ ਤੇ ਪਿੰਡਾਂ ਵਾਲਿਆਂ ਦੇ ਕਹਿਣ ’ਤੇ ਉਹਨਾਂ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਰੇ ਪ੍ਰਭਾਵਤ ਇਲਾਕਿਆਂ ਵਿਚ ਮੈਡੀਕਲ ਕੈਂਪ ਵੀ ਲਗਾਵੇਗੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਾਂਗਰਸ ਤੇ ਆਪ ਦੋਵਾਂ ਸਰਕਾਰਾਂ ਨੇ ਸਰਹੱਦੀ ਜ਼ਿਲ੍ਹਿਆਂ ਨੂੰ ਅਣਡਿੱਠ ਕੀਤਾ ਤੇ ਉਹਨਾਂ ਐਲਾਨ ਕੀਤਾ ਕਿ ਸੂਬੇ ਵਿਚ ਇਕ ਵਾਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਰਹੱਦੀ ਇਲਾਕਿਆਂ ਵਾਸਤੇ ਵਿਸ਼ੇਸ਼ ਫੰਡ ਪ੍ਰਦਾਨ ਕੀਤੇ ਜਾਣਗੇ ਅਤੇ ਸਰਕਾਰੀ ਨੌਕਰੀਆਂ ਵਿਚ ਸਰਹੱਦੀ ਲੋਕਾਂ ਵਾਸਤੇ ਰਾਖਵਾਂਕਰਨ ਦਿੱਤਾ ਜਾਵੇਗਾ।
ਸਰਦਾਰ ਬਾਦਲ ਦਾ ਪਿੰਡਾਂ ਵਿਚ ਪੰਚਾਂ-ਸਰਪੰਚਾਂ ਨੇ ਨਿੱਘਾ ਸਵਾਗਤ ਕੀਤਾ ਤੇ ਲੋਕਾਂ ਨੇ ਉਹਨਾਂ ਨੂੰ ਦੱਸਿਆ ਕਿ ਆਪ ਸਰਕਾਰ ਜਾਂ ਇਹਨਾਂ ਦੇ ਮੰਤਰੀਆਂ ਨੇ ਉਹਨਾਂ ਵਾਸਤੇ ਹੁਣ ਤੱਕ ਕੱਖ ਵੀ ਨਹੀਂ ਕੀਤਾ। ਉਹਨਾਂ ਨੂੰ ਲੋਕਾਂ ਨੇ ਹੰਝੂਆਂ ਭਰੀਆਂ ਅੱਖਾਂ ਨਾਲ ਦੱਸਿਆ ਕਿ ਉਹ ਰਾਸ਼ਨ ਤੇ ਚਾਰਾ ਲੈ ਕੇ ਆਉਣ ਵਾਲੇ ਪਹਿਲੇ ਆਗੂ ਹਨ।

ਇਸ ਮੌਕੇ ਜਗਸੀਰ ਸਿੰਘ ਬੱਬੂ, ਸਤਿੰਦਰਜੀਤ ਸਿੰਘ ਮੰਟਾ, ਅਸ਼ੋਕ ਅਨੇਜਾ, ਦਰਸ਼ਨ ਮੋਠਾਂਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਗੁਰਪਾਲ ਸਿੰਘ ਗਰੇਵਾਲ, ਜੋਗਿੰਦਰ ਸਿੰਘ ਜਿੰਦੂ ਅਤੇ ਰੋਹਿਤ ਮੋਂਟੂ ਵੋਹਰਾ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਸਿੱਖ ਚਿੰਤਕ ਸ. ਦਿਲਜੀਤ ਸਿੰਘ ਬੇਦੀ ਦਾ ਅੰਗੀਠਾ ਧਾਰਮਿਕ ਰਹੁਰੀਤਾਂ ਨਾਲ ਸਮੇਟਿਆਂ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇਕ ਦਿਨ ਤਨਖ਼ਾਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣ ਦਾ ਫੈਸਲਾ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਕਾਨ੍ਹਪੁਰ ਤੋਂ ਲਖਨਊ ਲਈ ਰਵਾਨਾ

ਅੱਜ ਔਖੇ ਵੇਲੇ ਪੰਜਾਬ ਹੀ ਪੰਜਾਬ ਨਾਲ ਖੜ੍ਹਿਆ - ਗਿਆਨੀ ਹਰਪ੍ਰੀਤ ਸਿੰਘ

ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਲਈ ਸਪੈਸ਼ਲ ਪੈਕੇਜ ਰਿਲੀਜ਼ ਕਰਨ ਦੀ ਕੀਤੀ ਅਪੀਲ

ਮੀਤ ਹੇਅਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹੜ੍ਹਾਂ ਮਾਰੇ ਪੰਜਾਬ ਨੂੰ ਤੁਰੰਤ ਪੈਕੇਜ ਮਿਲੇ

ਐਜੂਕੇਟ ਪੰਜਾਬ ਪ੍ਰੋਜੈਕਟ ਵੱਲੋਂ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸੇਵਾਵਾਂ ਜਾਰੀ

ਪੰਜਾਬ ਦਾ ਵਿੱਤੀ ਵਾਧਾ ਮਜ਼ਬੂਤੀ ਵੱਲ, ਸ਼ੁੱਧ ਜੀਐਸਟੀ ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਹੜ੍ਹ ਪੀੜਤਾਂ ਲਈ ਯੂਨਾਈਟਿਡ ਸਿੱਖਜ਼ ਦੇ ਵਲੰਟੀਅਰ ਅੱਗੇ ਆਏ-ਪਾ ਰਹੇ ਨੇ ਅਹਿਮ ਯੋਗਦਾਨ