ਪੰਜਾਬ

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਫਾਜ਼ਿਲਕਾ ਪਹੁੰਚ ਕੇ ਖੁਦ ਵੰਡੀ ਰਾਹਤ ਸਮੱਗਰੀ

ਕੌਮੀ ਮਾਰਗ ਬਿਊਰੋ | August 31, 2025 06:57 PM

ਫਾਜ਼ਿਲਕਾ- ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਜ਼ਿਲੇ ਦੇ ਪਿੰਡ ਨੂਰ ਸ਼ਾਹ ਨੇੜੇ ਚੰਦ ਭਾਨ ਡਰੇਨ ਦੇ ਕੋਲ ਹੜ ਪ੍ਰਭਾਵਿਤ ਲੋਕਾਂ ਨਾਲ ਮਿਲ ਕੇ ਆਪਣੇ ਹੱਥੀਂ ਰਾਹਤ ਸਮੱਗਰੀ ਵੰਡੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਦੌਰੇ ਦੌਰਾਨ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ ਪੀੜਤਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਰਾਹਤ ਕਾਰਜਾਂ ਲਈ ਫੰਡ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਹਲਕੇ ਵਿੱਚ ਹੁਣ ਤੱਕ 70 ਲੱਖ ਰੁਪਏ ਤੋਂ ਵੱਧ ਦੀ ਰਾਹਤ ਸਮੱਗਰੀ ਵੰਡ ਚੁੱਕੀ ਹੈ, ਜਿਸ ਵਿੱਚ 4558 ਰਾਸ਼ਨ ਕਿੱਟਾਂ ਅਤੇ 2017 ਬੈਗ ਕੈਟਲ ਫੀਡ ਸ਼ਾਮਲ ਹਨ। ਮਹਿਲਾਵਾਂ ਲਈ ਸੈਨਟਰੀ ਪੈਡ ਅਤੇ ਮੱਛਰਦਾਨੀਆਂ ਦੀ ਵੰਡ ਵੀ ਕੀਤੀ ਗਈ ਹੈ।

ਡਾ. ਬਲਜੀਤ ਕੌਰ ਨੇ ਹੋਰ ਦੱਸਿਆ ਕਿ ਬਿਰਧ ਆਸ਼ਰਮ ਹੜ ਪੀੜਤ ਬਜ਼ੁਰਗਾਂ ਲਈ ਖੋਲ੍ਹੇ ਗਏ ਹਨ ਅਤੇ ਰਾਹਤ ਕੈਂਪਾਂ ਵਿੱਚ ਲੋਕਾਂ ਨੂੰ ਹਰ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ। ਦਿਵਿਆਂਗ ਜਨਾਂ ਨੂੰ ਖਾਸ ਤਰਜੀਹ ਦੇ ਆਧਾਰ 'ਤੇ ਸੁਰੱਖਿਅਤ ਥਾਵਾਂ 'ਤੇ ਭੇਜਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਬਾਰਿਸ਼ ਦਾ ਪਾਣੀ ਘਟਣ ਤੋਂ ਬਾਅਦ ਗਿਰਦਾਵਰੀ ਕਰਵਾ ਕੇ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ।

ਦੌਰੇ ਤੋਂ ਪਹਿਲਾਂ ਮੰਤਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਹੋਰ ਅਧਿਕਾਰੀਆਂ ਨਾਲ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਵਲੰਟੀਅਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਸਾਰੇ ਮਿਲ ਕੇ ਹੜ ਪੀੜਤਾਂ ਦਾ ਹੌਸਲਾ ਬਣਾਉਣਗੇ। ਪਿੰਡ ਨੂਰ ਸ਼ਾਹ ਦੇ ਦੌਰੇ ਦੌਰਾਨ ਡਾ. ਬਲਜੀਤ ਕੌਰ ਅਤੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਬੰਨ੍ਹ ਕਿਨਾਰੇ ਹੜ ਪੀੜਤ ਲੋਕਾਂ ਦੇ ਨਾਲ ਲੰਗਰ ਛਕਿਆ।

 

Have something to say? Post your comment

 
 
 

ਪੰਜਾਬ

ਅੱਜ ਔਖੇ ਵੇਲੇ ਪੰਜਾਬ ਹੀ ਪੰਜਾਬ ਨਾਲ ਖੜ੍ਹਿਆ - ਗਿਆਨੀ ਹਰਪ੍ਰੀਤ ਸਿੰਘ

ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਲਈ ਸਪੈਸ਼ਲ ਪੈਕੇਜ ਰਿਲੀਜ਼ ਕਰਨ ਦੀ ਕੀਤੀ ਅਪੀਲ

ਮੀਤ ਹੇਅਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹੜ੍ਹਾਂ ਮਾਰੇ ਪੰਜਾਬ ਨੂੰ ਤੁਰੰਤ ਪੈਕੇਜ ਮਿਲੇ

ਐਜੂਕੇਟ ਪੰਜਾਬ ਪ੍ਰੋਜੈਕਟ ਵੱਲੋਂ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸੇਵਾਵਾਂ ਜਾਰੀ

ਪੰਜਾਬ ਦਾ ਵਿੱਤੀ ਵਾਧਾ ਮਜ਼ਬੂਤੀ ਵੱਲ, ਸ਼ੁੱਧ ਜੀਐਸਟੀ ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਹੜ੍ਹ ਪੀੜਤਾਂ ਲਈ ਯੂਨਾਈਟਿਡ ਸਿੱਖਜ਼ ਦੇ ਵਲੰਟੀਅਰ ਅੱਗੇ ਆਏ-ਪਾ ਰਹੇ ਨੇ ਅਹਿਮ ਯੋਗਦਾਨ

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ ਪੰਜਾਬ ਸਰਕਾਰ

1.5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ`

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ