ਪੰਜਾਬ

ਪੰਚਾਇਤ ਫੰਡਾਂ ਵਿੱਚ 24.69 ਲੱਖ ਰੁਪਏ ਦੇ ਗਬਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਅਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | August 31, 2025 06:59 PM

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਲਖਬੀਰ ਸਿੰਘ, ਜੋ ਮੌਜੂਦਾ ਸਮੇਂ ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਘੱਲ ਖੁਰਦ ਵਿਖੇ ਤਾਇਨਾਤ ਹੈ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੀ ਗ੍ਰਾਮ ਪੰਚਾਇਤ ਗਹਿਰੀ ਮੰਡੀ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਨੂੰ 24, 69, 949 ਰੁਪਏ ਦੇ ਪੰਚਾਇਤੀ ਫੰਡਾਂ ਦੇ ਗਬਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਪਿੰਡ ਗਹਿਰੀ ਮੰਡੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਤਕਨੀਕੀ ਟੀਮ ਨੇ ਸਾਲ 2013 ਤੋਂ 2017 ਤੱਕ ਉਕਤ ਗ੍ਰਾਮ ਪੰਚਾਇਤ ਨੂੰ ਪ੍ਰਾਪਤ ਵਿਕਾਸ ਫੰਡਾਂ ਵਿੱਚ ਹੇਰਫੇਰ ਸਬੰਧੀ ਜਾਂਚ ਕੀਤੀ।

ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਸਮੇਂ ਦੌਰਾਨ, ਇਸ ਗ੍ਰਾਮ ਪੰਚਾਇਤ ਨੂੰ ਕੁੱਲ 49, 21, 658 ਰੁਪਏ ਦੇ ਫੰਡ ਪ੍ਰਾਪਤ ਹੋਏ ਅਤੇ ਇਨ੍ਹਾਂ ਵਿੱਚੋਂ ਸਿਰਫ 17, 37, 900 ਰੁਪਏ ਖਰਚ ਕੀਤੇ ਗਏ, ਜਿਸ ਤੋਂ ਸਾਬਤ ਹੁੰਦਾ ਹੈ ਕਿ ਸਰਪੰਚ ਮਨਜਿੰਦਰ ਸਿੰਘ ਨੇ ਤਤਕਾਲੀ ਗ੍ਰਾਮ ਪੰਚਾਇਤ ਸਕੱਤਰ ਕਰਨਜੀਤ ਸਿੰਘ ਅਤੇ ਉਕਤ ਬੀ.ਡੀ.ਪੀ.ਓ. ਲਖਬੀਰ ਸਿੰਘ ਦੀ ਮਿਲੀਭੁਗਤ ਨਾਲ ਅਤੇ ਸਾਜ਼ਿਸ਼ ਤਹਿਤ 24, 69, 949 ਰੁਪਏ ਦੇ ਫੰਡਾਂ ਦਾ ਗਬਨ ਕੀਤਾ।

ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੇ ਆਧਾਰ 'ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13(2) ਅਤੇ ਆਈ.ਪੀ.ਸੀ. ਦੀ ਧਾਰਾ 201, 409, 420, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

 
 
 

ਪੰਜਾਬ

ਸਿੱਖ ਚਿੰਤਕ ਸ. ਦਿਲਜੀਤ ਸਿੰਘ ਬੇਦੀ ਦਾ ਅੰਗੀਠਾ ਧਾਰਮਿਕ ਰਹੁਰੀਤਾਂ ਨਾਲ ਸਮੇਟਿਆਂ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇਕ ਦਿਨ ਤਨਖ਼ਾਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣ ਦਾ ਫੈਸਲਾ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਕਾਨ੍ਹਪੁਰ ਤੋਂ ਲਖਨਊ ਲਈ ਰਵਾਨਾ

ਅੱਜ ਔਖੇ ਵੇਲੇ ਪੰਜਾਬ ਹੀ ਪੰਜਾਬ ਨਾਲ ਖੜ੍ਹਿਆ - ਗਿਆਨੀ ਹਰਪ੍ਰੀਤ ਸਿੰਘ

ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਲਈ ਸਪੈਸ਼ਲ ਪੈਕੇਜ ਰਿਲੀਜ਼ ਕਰਨ ਦੀ ਕੀਤੀ ਅਪੀਲ

ਮੀਤ ਹੇਅਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹੜ੍ਹਾਂ ਮਾਰੇ ਪੰਜਾਬ ਨੂੰ ਤੁਰੰਤ ਪੈਕੇਜ ਮਿਲੇ

ਐਜੂਕੇਟ ਪੰਜਾਬ ਪ੍ਰੋਜੈਕਟ ਵੱਲੋਂ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸੇਵਾਵਾਂ ਜਾਰੀ

ਪੰਜਾਬ ਦਾ ਵਿੱਤੀ ਵਾਧਾ ਮਜ਼ਬੂਤੀ ਵੱਲ, ਸ਼ੁੱਧ ਜੀਐਸਟੀ ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਹੜ੍ਹ ਪੀੜਤਾਂ ਲਈ ਯੂਨਾਈਟਿਡ ਸਿੱਖਜ਼ ਦੇ ਵਲੰਟੀਅਰ ਅੱਗੇ ਆਏ-ਪਾ ਰਹੇ ਨੇ ਅਹਿਮ ਯੋਗਦਾਨ