ਪੰਜਾਬ

ਜਲੰਧਰ ਤੋਂ ਬਦਨਾਮ ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਕੌਮੀ ਮਾਰਗ ਬਿਊਰੋ | August 31, 2025 07:09 PM

ਜਲੰਧਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਮਨਜੀਤ ਸਿੰਘ ਵਾਸੀ ਜਲੰਧਰ ਐਨਕਲੇਵ, ਨੇੜੇ ਖਾਂਬਰਾ, ਜਲੰਧਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਆਦਤਨ ਨਸ਼ਾ ਤਸਕਰ ਹੈ ਅਤੇ ਉਸ ਵਿਰੁੱਧ ਪੰਜਾਬ ਅਤੇ ਨਵੀਂ ਦਿੱਲੀ ਵਿੱਚ ਐਨਡੀਪੀਐਸ ਐਕਟ ਤਹਿਤ ਤਿੰਨ ਮਾਮਲੇ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿੱਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਜਲੰਧਰ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਇੱਕ ਵਿਸ਼ੇਸ਼ ਚੈਕਿੰਗ ਦੌਰਾਨ, ਇੰਸਪੈਕਟਰ ਜਸਪਾਲ ਸਿੰਘ ਦੀ ਅਗਵਾਈ ਵਾਲੀ ਸਪੈਸ਼ਲ ਸੈੱਲ ਦੀਆਂ ਪੁਲਿਸ ਟੀਮਾਂ ਨੇ ਮਨਜੀਤ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਉਨ੍ਹਾਂ ਦੱਸਿਆ ਕਿ ਉਸਦੀ ਤਲਾਸ਼ੀ ਦੌਰਾਨ, ਪੁਲਿਸ ਟੀਮਾਂ ਨੇ ਉਸਦੀ ਕਾਲੇ ਰੰਗ ਦੀ ਕਿੱਟ ਵਿੱਚੋਂ ਹੈਰੋਇਨ ਦੀ ਖੇਪ ਅਤੇ ਡਰੱਗ ਮਨੀ ਬਰਾਮਦ ਕੀਤੀ।

ਸੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਇਹ ਖੇਪ ਕਿਸੇ ਵਿਅਕਤੀ ਨੂੰ ਡਿਲੀਵਰ ਕਰਨ ਜਾ ਰਿਹਾ ਸੀ, ਜਦੋਂ ਪੁਲਿਸ ਟੀਮਾਂ ਨੇ ਉਸ ਨੂੰ ਕਾਬੂ ਕਰ ਲਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਖੇਪ ਦੇ ਸਰੋਤ ਅਤੇ ਉਸ ਵਿਅਕਤੀ, ਜਿਸ ਨੂੰ ਇਹ ਖੇਪ ਡਿਲੀਵਰ ਕਰਨੀ ਸੀ, ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 222 ਮਿਤੀ 30/8/2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ 27ਏ ਤਹਿਤ ਥਾਣਾ ਸਦਰ ਕਮਿਸ਼ਨਰੇਟ ਜਲੰਧਰ ਵਿਖੇ ਦਰਜ ਕੀਤੀ ਗਈ ਹੈ।

 

Have something to say? Post your comment

 
 
 

ਪੰਜਾਬ

ਹੜਾਂ ਦੀ ਮਾਰ ਹੇਠਲੇ ਖੇਤਰਾਂ ਵਿੱਚ ਲੋਕਾਂ ਦੀ ਜਾਨ ਪੰਜਾਬ ਸਰਕਾਰ ਲਈ ਸਭ ਤੋਂ ਕੀਮਤੀ

ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ; ਕੇਂਦਰ ਸਰਕਾਰ ਤੋਂ ਹੋਏ ਨੁਕਸਾਨ ਦਾ ਮੁਆਵਜ਼ਾ ਵਧਾਉਣ ਦੀ ਮੰਗ

ਖ਼ਾਲਸਾ ਕਾਲਜ ਨਰਸਿੰਗ ਵਿਖੇ ਅੰਗ ਦਾਨ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਸੰਜੀਵ ਅਰੋੜਾ ਵੱਲੋਂ ਸਸਰਾਲੀ ਕਲੋਨੀ ਨੇੜੇ ਸਤਲੁਜ ਦਰਿਆ ਧੁੱਸੀ ਬੰਧ ਦਾ ਦੌਰਾ

ਅਕਾਲੀ ਦਲ ਦੇ ਹੜ੍ਹ ਰਾਹਤ ਕੇਂਦਰ ਨੇ ਜਲੰਧਰ ’ਚ ਕੰਮ ਕਰਨਾ ਕੀਤਾ ਸ਼ੁਰੂ- ਸੁਖਬੀਰ ਸਿੰਘ ਬਾਦਲ

ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ 30 ਤੋਂ ਵੱਧ ਰਾਹਤ ਕੈਂਪ ਸਥਾਪਤ: ਬੈਂਸ

ਯੂਨਾਈਟਿਡ ਸਿੱਖਸ ਪੰਜਾਬ ਦੇ ਹੜਾਂ ਤੋਂ ਬਾਅਦ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਲਈ ਡੀਜ਼ਲ ਅਤੇ ਬੀਜ ਦੇਣ ਦੀ ਪਲੈਨਿੰਗ ਕਰ ਰਹੇ ਹਨ-ਅੰਮ੍ਰਿਤਪਾਲ ਸਿੰਘ

ਸਿੱਖ ਚਿੰਤਕ ਸ. ਦਿਲਜੀਤ ਸਿੰਘ ਬੇਦੀ ਦਾ ਅੰਗੀਠਾ ਧਾਰਮਿਕ ਰਹੁਰੀਤਾਂ ਨਾਲ ਸਮੇਟਿਆਂ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇਕ ਦਿਨ ਤਨਖ਼ਾਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣ ਦਾ ਫੈਸਲਾ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ