ਪੰਜਾਬ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਨਾਲ ਸੰਬੰਧਿਤ ਨਗਰ ਕੀਰਤਨ ਬਨਾਰਸ ਤੋਂ ਇਲਾਹਾਬਾਦ ਲਈ ਰਵਾਨਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 31, 2025 07:22 PM

ਅੰਮ੍ਰਿਤਸਰ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਕੀਤਾ ਗਿਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਬਾਗ ਬਨਾਰਸ ਉੱਤਰ ਪ੍ਰਦੇਸ਼ ਤੋਂ ਅਗਲੇ ਪੜਾਅ ਇਲਾਹਾਬਾਦ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਗੁਰੂ ਬਾਗ ਬਨਾਰਸ ਵਿਖੇ ਸੱਜੇ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ-ਜਸ ਨਾਲ ਜੋੜਿਆ। ਇਸ ਮੌਕੇ ਸਥਾਨਕ ਬੱਚਿਆਂ ਨੇ ਵੀ ਗੁਰਬਾਣੀ ਕੀਰਤਨ ਸਰਵਣ ਕਰਵਾ ਕੇ ਗੁਰੂ ਸਾਹਿਬ ਪਰਤੀ ਸ਼ਰਧਾ ਪ੍ਰਗਟਾਈ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।
ਸਾਰੇ ਰਸਤੇ ਵਿਚ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਸੰਗਤਾਂ ਵੱਲੋਂ ਵੱਖ-ਵੱਖ ਪੜਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ। ਨਗਰ ਕੀਰਤਨ ਨਾਲ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਅਤੇ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਪ੍ਰਤੀ ਵੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ।
ਇਹ ਨਗਰ ਕੀਰਤਨ ਅੱਜ ਰਾਤ ਇਲਾਹਾਬਾਦ ਵਿਖੇ ਪੁੱਜੇਗਾ, ਜਿਥੋਂ 1 ਸਤੰਬਰ ਨੂੰ ਨਗਰ ਕੀਰਤਨ ਆਪਣੇ ਅਗਲੇ ਪੜਾਅ ਕਾਨ੍ਹਪੁਰ ਲਈ ਰਵਾਨਾ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਭਾਈ ਅਜੈਬ ਸਿੰਘ ਅਭਿਆਸੀ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਰਾਮ ਸਿੰਘ ਮੁੰਬਈ, ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ, ਯੂਪੀ ਸਿੱਖ ਮਿਸ਼ਨ ਹਾਪੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ, ਸ. ਕਰਨ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਬਲਦੇਵ ਸਿੰਘ ਓਗਰਾ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

Have something to say? Post your comment

 
 
 

ਪੰਜਾਬ

ਹੜਾਂ ਦੀ ਮਾਰ ਹੇਠਲੇ ਖੇਤਰਾਂ ਵਿੱਚ ਲੋਕਾਂ ਦੀ ਜਾਨ ਪੰਜਾਬ ਸਰਕਾਰ ਲਈ ਸਭ ਤੋਂ ਕੀਮਤੀ

ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ; ਕੇਂਦਰ ਸਰਕਾਰ ਤੋਂ ਹੋਏ ਨੁਕਸਾਨ ਦਾ ਮੁਆਵਜ਼ਾ ਵਧਾਉਣ ਦੀ ਮੰਗ

ਖ਼ਾਲਸਾ ਕਾਲਜ ਨਰਸਿੰਗ ਵਿਖੇ ਅੰਗ ਦਾਨ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਸੰਜੀਵ ਅਰੋੜਾ ਵੱਲੋਂ ਸਸਰਾਲੀ ਕਲੋਨੀ ਨੇੜੇ ਸਤਲੁਜ ਦਰਿਆ ਧੁੱਸੀ ਬੰਧ ਦਾ ਦੌਰਾ

ਅਕਾਲੀ ਦਲ ਦੇ ਹੜ੍ਹ ਰਾਹਤ ਕੇਂਦਰ ਨੇ ਜਲੰਧਰ ’ਚ ਕੰਮ ਕਰਨਾ ਕੀਤਾ ਸ਼ੁਰੂ- ਸੁਖਬੀਰ ਸਿੰਘ ਬਾਦਲ

ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ 30 ਤੋਂ ਵੱਧ ਰਾਹਤ ਕੈਂਪ ਸਥਾਪਤ: ਬੈਂਸ

ਯੂਨਾਈਟਿਡ ਸਿੱਖਸ ਪੰਜਾਬ ਦੇ ਹੜਾਂ ਤੋਂ ਬਾਅਦ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਲਈ ਡੀਜ਼ਲ ਅਤੇ ਬੀਜ ਦੇਣ ਦੀ ਪਲੈਨਿੰਗ ਕਰ ਰਹੇ ਹਨ-ਅੰਮ੍ਰਿਤਪਾਲ ਸਿੰਘ

ਸਿੱਖ ਚਿੰਤਕ ਸ. ਦਿਲਜੀਤ ਸਿੰਘ ਬੇਦੀ ਦਾ ਅੰਗੀਠਾ ਧਾਰਮਿਕ ਰਹੁਰੀਤਾਂ ਨਾਲ ਸਮੇਟਿਆਂ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇਕ ਦਿਨ ਤਨਖ਼ਾਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣ ਦਾ ਫੈਸਲਾ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ