ਪੰਜਾਬ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 01, 2025 08:42 PM

ਸ੍ਰੀ ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਰਣਸੀਕੇ ਤੱਲਾ ਪਿੰਡ ਵਾਸੀਆਂ ਨੂੰ ਰਾਹਤ ਸਮੱਗਰੀ ਰਾਸ਼ਨ, ਪਾਣੀ ਵੰਡਿਆ।
ਸੰਧਿਆ ਵੇਲੇ ਜਥੇਦਾਰ ਗੜਗੱਜ ਨੇ ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ ਵਿਖੇ ਅਕਾਲ ਪੁਰਖ ਦੇ ਅੱਗੇ ਅਰਦਾਸ ਕੀਤੀ ਕਿ ਪੰਜਾਬ ਦੇ ਹਾਲਾਤ ਜਲਦ ਹੀ ਸੁਖਾਵੇਂ ਹੋਣ, ਹੜ੍ਹਾਂ ਤੋਂ ਨਿਜ਼ਾਤ ਮਿਲੇ ਅਤੇ ਗੁਰੂ ਸਾਹਿਬਾਨ ਦਾ ਪੰਜਾਬ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹੇ। ਇਸ ਆਫ਼ਤ ਦੌਰਾਨ ਆਪਣੀ ਜਾਨਾਂ ਦੀ ਪਰਵਾਹ ਕੀਤੇ ਬਿਨਾਂ ਦਿਨ ਰਾਤ ਸੇਵਾ ਕਰਨ ਵਾਲੇ ਪੰਜਾਬ ਅਤੇ ਪੰਥ ਦੇ ਨੌਜਵਾਨਾਂ ਨੂੰ ਅਕਾਲ ਪੁਰਖ ਹਮੇਸ਼ਾ ਇਸੇ ਤਰ੍ਹਾਂ ਹਿੰਮਤ ਤੇ ਦ੍ਰਿੜ੍ਹਤਾ ਬਖਸ਼ਦਾ ਰਹੇ।
ਇਸ ਮੌਕੇ ਜਥੇਦਾਰ ਗੜਗੱਜ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜੋਧ ਸਿੰਘ ਸਮਰਾ, ਗੁਰਦੁਆਰਾ ਡੇਰਾ ਬਾਬਾ ਨਾਨਕ ਦੇ ਮੈਨੇਜਰ ਸ. ਸਤਨਾਮ ਸਿੰਘ, ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ ਦੇ ਮੈਨੇਜਰ ਸ. ਜਗਤਾਰ ਸਿੰਘ ਆਦਿ ਮੌਜੂਦ ਸਨ। ਇਸ ਦੌਰਾਨ ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਮੁਲਾਕਾਤ ਉੱਤਰ ਪ੍ਰਦੇਸ਼ ਤੋਂ ਪੰਜਾਬ ਰਾਹਤ ਸਮੱਗਰੀ ਲੈ ਕੇ ਪੁੱਜੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਸ੍ਰੀ ਰਾਕੇਸ਼ ਟਿਕੈਤ ਨਾਲ ਵੀ ਹੋਈ। ਜਥੇਦਾਰ ਗੜਗੱਜ ਵੱਲੋਂ ਔਖੇ ਵੇਲੇ ਪੰਜਾਬ ਨਾਲ ਖੜ੍ਹਣ ਅਤੇ ਰਾਹਤ ਸਮੱਗਰੀ ਲੈ ਕੇ ਆਉਣ ਲਈ ਰਾਕੇਸ਼ ਟਿਕੈਤ ਦਾ ਸਨਮਾਨ ਕੀਤਾ ਗਿਆ।

Have something to say? Post your comment

 
 
 

ਪੰਜਾਬ

ਹੜਾਂ ਦੀ ਮਾਰ ਹੇਠਲੇ ਖੇਤਰਾਂ ਵਿੱਚ ਲੋਕਾਂ ਦੀ ਜਾਨ ਪੰਜਾਬ ਸਰਕਾਰ ਲਈ ਸਭ ਤੋਂ ਕੀਮਤੀ

ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ; ਕੇਂਦਰ ਸਰਕਾਰ ਤੋਂ ਹੋਏ ਨੁਕਸਾਨ ਦਾ ਮੁਆਵਜ਼ਾ ਵਧਾਉਣ ਦੀ ਮੰਗ

ਖ਼ਾਲਸਾ ਕਾਲਜ ਨਰਸਿੰਗ ਵਿਖੇ ਅੰਗ ਦਾਨ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਸੰਜੀਵ ਅਰੋੜਾ ਵੱਲੋਂ ਸਸਰਾਲੀ ਕਲੋਨੀ ਨੇੜੇ ਸਤਲੁਜ ਦਰਿਆ ਧੁੱਸੀ ਬੰਧ ਦਾ ਦੌਰਾ

ਅਕਾਲੀ ਦਲ ਦੇ ਹੜ੍ਹ ਰਾਹਤ ਕੇਂਦਰ ਨੇ ਜਲੰਧਰ ’ਚ ਕੰਮ ਕਰਨਾ ਕੀਤਾ ਸ਼ੁਰੂ- ਸੁਖਬੀਰ ਸਿੰਘ ਬਾਦਲ

ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ 30 ਤੋਂ ਵੱਧ ਰਾਹਤ ਕੈਂਪ ਸਥਾਪਤ: ਬੈਂਸ

ਯੂਨਾਈਟਿਡ ਸਿੱਖਸ ਪੰਜਾਬ ਦੇ ਹੜਾਂ ਤੋਂ ਬਾਅਦ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਲਈ ਡੀਜ਼ਲ ਅਤੇ ਬੀਜ ਦੇਣ ਦੀ ਪਲੈਨਿੰਗ ਕਰ ਰਹੇ ਹਨ-ਅੰਮ੍ਰਿਤਪਾਲ ਸਿੰਘ

ਸਿੱਖ ਚਿੰਤਕ ਸ. ਦਿਲਜੀਤ ਸਿੰਘ ਬੇਦੀ ਦਾ ਅੰਗੀਠਾ ਧਾਰਮਿਕ ਰਹੁਰੀਤਾਂ ਨਾਲ ਸਮੇਟਿਆਂ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇਕ ਦਿਨ ਤਨਖ਼ਾਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣ ਦਾ ਫੈਸਲਾ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ