ਪੰਜਾਬ

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ ਪੰਜਾਬ ਸਰਕਾਰ

ਕੌਮੀ ਮਾਰਗ ਬਿਊਰੋ | September 01, 2025 08:54 PM

ਚੰਡੀਗੜ੍ਹ- ਪੰਜਾਬ ਸਰਕਾਰ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਮਨੁੱਖਾਂ ਜਾਨਾਂ ਅਤੇ ਪਸ਼ੂ ਧਨ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਕੈਬਨਿਟ ਮੰਤਰੀ ਲਗਾਤਾਰ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਤੱਕ ਲੋੜੀਂਦੀ ਸਹਾਇਤਾ ਜਲਦ ਤੋਂ ਜਲਦ ਪਹੁੰਚ ਸਕੇ।

ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਅਜਨਾਲਾ ਸਬ ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੇ ਪੰਜ ਟਰੱਕਾਂ ਨੂੰ ਮੋਹਾਲੀ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰਾਹਤ ਟਰੱਕਾਂ ਵਿੱਚ 1, 000 ਰਾਸ਼ਨ ਕਿੱਟਾਂ, ਪੀਣ ਵਾਲੇ ਪਾਣੀ ਦੇ 600 ਪੈਕੇਟ, 400 ਮੱਛਰਦਾਨੀ, 400 ਗੱਦੇ ਅਤੇ 200 ਫੋਲਡਿੰਗ ਬਿਸਤਰੇ ਹਨ ।

ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਪੰਜਾਬ ਦੇ ਲੋਕਾਂ ਦਾ ਰਾਹਤ ਕਾਰਜਾਂ ਵਿੱਚ ਉਨ੍ਹਾਂ ਦੇ ਭਾਰੀ ਯੋਗਦਾਨ ਲਈ ਧੰਨਵਾਦ ਪ੍ਰਗਟ ਕਰਦੇ ਹੋਏ, ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਨੇ ਦੇਸ਼ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ, ਅਤੇ ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਆਪਣੇ ਲੋਕਾਂ ਨਾਲ ਖੜ੍ਹੀ ਹੋਵੇ।ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਾਬੂਆਣਾ ਅਤੇ ਮਾੜੀਵਾਲਾ ਪਿੰਡਾਂ ਦਾ ਦੌਰਾ ਕੀਤਾ।

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਕਾਰਜਾਂ ਦੀ ਜ਼ਿੰਮੇਵਾਰੀ ਸੰਭਾਲੀ ਹੈ ਅਤੇ ਆਪਣੇ ਹਲਕੇ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪ੍ਰਭਾਵਿਤ ਸੂਬਾ ਵਾਸੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਹ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਸੂਬਾ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਚਾਅ ਅਤੇ ਰਾਹਤ ਕਾਰਜਾਂ ਦੀ ਨੇੜੀਓਂ ਨਿਗਰਾਨੀ ਕਰ ਰਹੇ ਹਨ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਹੈਲਪਲਾਈਨ ਨੰਬਰ 91 87279- 62441 ਜਾਰੀ ਕੀਤਾ ਹੈ। ਇਹ ਹੈਲਪਲਾਈਨ ਨੰਬਰ ਹਰ ਸਮੇਂ ਉਪਲਬਧ ਹੋਵੇਗਾ।

ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਪਠਾਨਕੋਟ ਜ਼ਿਲ੍ਹੇ ਦੇ ਭੋਆ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਲਗਾਤਾਰ ਦੌਰਾ ਕਰ ਰਹੇ ਹਨ ਤਾਂ ਜੋ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਰਾਹਤ ਸਮੱਗਰੀ ਵੰਡੀ ਜਾ ਸਕੇ। ਉਨ੍ਹਾਂ ਨੇ ਅੱਜ ਪਿੰਡ ਤਾਸ਼, ਮੱਖਣਪੁਰ, ਬਸਾਊ ਬਰਵਾਂ, ਕੋਲੀਆਂ ਅੱਡਾ ਅਤੇ ਬਮਿਆਲ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਪਿੰਡ ਤਾਸ਼ ਦੇ ਚਾਰ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਅਤੇ ਪਸ਼ੂਆਂ ਲਈ ਚਾਰਾ ਵੀ ਵੰਡਿਆ। ਪਿੰਡ ਮੱਖਣਪੁਰ ਵਿੱਚ ਚਾਰਾ ਵੀ ਵੰਡਿਆ ਗਿਆ। ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਮੁਸ਼ਕਲ ਸਮੇਂ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਜੇਲ੍ਹ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਖਡੂਰ ਸਾਹਿਬ, ਫਤਿਹਾਬਾਦ ਅਤੇ ਧੂੰਦਾ ਦਾ ਦੌਰਾ ਕੀਤਾ ਅਤੇ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਲੋੜਵੰਦ ਲੋਕਾਂ ਨੂੰ ਰਾਸ਼ਨ, ਭੋਜਨ ਕਿੱਟਾਂ, ਪੀਣ ਵਾਲਾ ਪਾਣੀ ਸਮੇਤ ਰਾਹਤ ਸਮੱਗਰੀ ਅਤੇ ਪਸ਼ੂਧਨ ਲਈ ਚਾਰਾ ਵੰਡਿਆ। ਸ. ਭੁੱਲਰ ਨੇ ਕਿਹਾ ਕਿ ਸਾਡੀ ਸਰਕਾਰ ਇਸ ਆਫ਼ਤ ਦੀ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਫ਼ਸਲਾਂ ਦੇ ਨੁਕਸਾਨ (ਗਿਰਦਵਰੀ) ਦਾ ਮੁਲਾਂਕਣ ਕਰਨ ਤੋਂ ਬਾਅਦ ਉਨ੍ਹਾਂ ਦੇ ਵਿੱਤੀ ਨੁਕਸਾਨ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਹਰੀਕੇ ਕਸਬੇ ਨੇੜੇ ਮਰੜ ਪਿੰਡ ਵਿੱਚ ਜ਼ਮੀਨ ਖਿਸਕਣ ਕਾਰਨ ਹੋਏ 50 ਫੁੱਟ ਡੂੰਘੇ ਅਤੇ 200 ਮੀਟਰ ਚੌੜੇ ਟੋਏ ਨੂੰ ਭਰਨ ਵਿੱਚ ਪਿੰਡ ਵਾਸੀਆਂ ਦੀ ਮਦਦ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕੀਰੀ ਪਿੰਡ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਵੀ ਦੌਰਾ ਕੀਤਾ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਹੜ੍ਹ ਪੀੜਤਾਂ ਨੂੰ ਭਰੋਸਾ ਦਿੱਤਾ ਕਿ ਸਾਡੀ ਸਰਕਾਰ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਦੇ ਚੋਗਾਵਾਂ ਰੋਡ 'ਤੇ ਸਥਿਤ ਦਾਣਾ ਮੰਡੀ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪੀੜਤਾਂ ਲਈ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਇਸ ਰਾਹਤ ਕਾਰਜ ਵਿੱਚ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਮੈਡੀਕਲ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਜ਼ਰੂਰੀ ਸਮੱਗਰੀ ਵੰਡੀ ਗਈ।

 

Have something to say? Post your comment

 
 
 

ਪੰਜਾਬ

ਅੱਜ ਔਖੇ ਵੇਲੇ ਪੰਜਾਬ ਹੀ ਪੰਜਾਬ ਨਾਲ ਖੜ੍ਹਿਆ - ਗਿਆਨੀ ਹਰਪ੍ਰੀਤ ਸਿੰਘ

ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਲਈ ਸਪੈਸ਼ਲ ਪੈਕੇਜ ਰਿਲੀਜ਼ ਕਰਨ ਦੀ ਕੀਤੀ ਅਪੀਲ

ਮੀਤ ਹੇਅਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹੜ੍ਹਾਂ ਮਾਰੇ ਪੰਜਾਬ ਨੂੰ ਤੁਰੰਤ ਪੈਕੇਜ ਮਿਲੇ

ਐਜੂਕੇਟ ਪੰਜਾਬ ਪ੍ਰੋਜੈਕਟ ਵੱਲੋਂ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸੇਵਾਵਾਂ ਜਾਰੀ

ਪੰਜਾਬ ਦਾ ਵਿੱਤੀ ਵਾਧਾ ਮਜ਼ਬੂਤੀ ਵੱਲ, ਸ਼ੁੱਧ ਜੀਐਸਟੀ ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਹੜ੍ਹ ਪੀੜਤਾਂ ਲਈ ਯੂਨਾਈਟਿਡ ਸਿੱਖਜ਼ ਦੇ ਵਲੰਟੀਅਰ ਅੱਗੇ ਆਏ-ਪਾ ਰਹੇ ਨੇ ਅਹਿਮ ਯੋਗਦਾਨ

1.5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ`

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਹਲਕੇ ਦਾ ਖੁੱਦ ਸੰਭਾਲਿਆ ਮੋਰਚਾ