ਪੰਜਾਬ

ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਕਾਨ੍ਹਪੁਰ ਤੋਂ ਲਖਨਊ ਲਈ ਰਵਾਨਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 02, 2025 09:25 PM

ਅੰਮ੍ਰਿਤਸਰ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਯਹੀਆਗੰਜ ਲਖਨਊ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਗੁਰਮਤਿ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।
ਅੱਜ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਤੋਂ ਆਰੰਭ ਹੋ ਕੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਯਹੀਆਗੰਜ ਲਖਨਊ ਪੁੱਜਾ। ਰਸਤੇ ਵਿਚ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ। ਰਸਤੇ ਵਿਚ ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ। ਸਥਾਨਕ ਸੰਗਤਾਂ ਵਿਚ ਨਗਰ ਕੀਰਤਨ ਪ੍ਰਤੀ ਵੱਡਾ ਉਤਸ਼ਾਹ ਸੀ ਅਤੇ ਨਗਰ ਕੀਰਤਨ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਅਤੇ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਸੰਗਤਾਂ ਲਈ ਖਿੱਚ ਦਾ ਕੇਂਦਰ ਸਨ।
ਦੱਸਣਯੋਗ ਹੈ ਕਿ ਇਹ ਸ਼ਹੀਦੀ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਯਹੀਆਗੰਜ ਲਖਨਊ ਵਿਖੇ ਰੁਕੇਗਾ, ਜਿਥੋਂ 3 ਸਤੰਬਰ ਨੂੰ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਲਮਬਾਗ ਲਖਨਊ ਲਈ ਰਵਾਨਾ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਅਮਰਜੀਤ ਸਿੰਘ ਬੰਡਾਲਾ, ਇੰਚਾਰਜ ਸ. ਜਗਜੀਤ ਸਿੰਘ, ਸ. ਸਿਮਰਨਜੀਤ ਸਿੰਘ ਕੰਗ, ਯੂਪੀ ਸਿੱਖ ਮਿਸ਼ਨ ਹਾਪੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ, ਮੀਤ ਮੈਨੇਜਰ ਸ. ਰਵਿੰਦਰਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਦੇ ਪ੍ਰਧਾਨ ਸ. ਹਰਵਿੰਦਰ ਸਿੰਘ ਲਾਰਡ, ਸ. ਹਰਜਿੰਦਰ ਸਿੰਘ, ਸ. ਗੁਰਜਿੰਦਰ ਸਿੰਘ, ਸ. ਸਰਬਜੀਤ ਸਿੰਘ ਸਾਗਰੀ, ਐਡਵੋਕੇਟ ਰਵਿੰਦਰ ਸਿੰਘ, ਸ. ਮਨਮੀਤ ਸਿੰਘ, ਸ. ਸੁਰਿੰਦਰ ਸਿੰਘ, ਸ. ਸੁਖਵਿੰਦਰ ਸਿੰਘ ਭੱਲਾ, ਸ. ਗਗਨ ਸਿੰਘ ਢੀਂਗਰਾ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਹੜਾਂ ਦੀ ਮਾਰ ਹੇਠਲੇ ਖੇਤਰਾਂ ਵਿੱਚ ਲੋਕਾਂ ਦੀ ਜਾਨ ਪੰਜਾਬ ਸਰਕਾਰ ਲਈ ਸਭ ਤੋਂ ਕੀਮਤੀ

ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ; ਕੇਂਦਰ ਸਰਕਾਰ ਤੋਂ ਹੋਏ ਨੁਕਸਾਨ ਦਾ ਮੁਆਵਜ਼ਾ ਵਧਾਉਣ ਦੀ ਮੰਗ

ਖ਼ਾਲਸਾ ਕਾਲਜ ਨਰਸਿੰਗ ਵਿਖੇ ਅੰਗ ਦਾਨ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਸੰਜੀਵ ਅਰੋੜਾ ਵੱਲੋਂ ਸਸਰਾਲੀ ਕਲੋਨੀ ਨੇੜੇ ਸਤਲੁਜ ਦਰਿਆ ਧੁੱਸੀ ਬੰਧ ਦਾ ਦੌਰਾ

ਅਕਾਲੀ ਦਲ ਦੇ ਹੜ੍ਹ ਰਾਹਤ ਕੇਂਦਰ ਨੇ ਜਲੰਧਰ ’ਚ ਕੰਮ ਕਰਨਾ ਕੀਤਾ ਸ਼ੁਰੂ- ਸੁਖਬੀਰ ਸਿੰਘ ਬਾਦਲ

ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ 30 ਤੋਂ ਵੱਧ ਰਾਹਤ ਕੈਂਪ ਸਥਾਪਤ: ਬੈਂਸ

ਯੂਨਾਈਟਿਡ ਸਿੱਖਸ ਪੰਜਾਬ ਦੇ ਹੜਾਂ ਤੋਂ ਬਾਅਦ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਲਈ ਡੀਜ਼ਲ ਅਤੇ ਬੀਜ ਦੇਣ ਦੀ ਪਲੈਨਿੰਗ ਕਰ ਰਹੇ ਹਨ-ਅੰਮ੍ਰਿਤਪਾਲ ਸਿੰਘ

ਸਿੱਖ ਚਿੰਤਕ ਸ. ਦਿਲਜੀਤ ਸਿੰਘ ਬੇਦੀ ਦਾ ਅੰਗੀਠਾ ਧਾਰਮਿਕ ਰਹੁਰੀਤਾਂ ਨਾਲ ਸਮੇਟਿਆਂ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇਕ ਦਿਨ ਤਨਖ਼ਾਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣ ਦਾ ਫੈਸਲਾ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ