ਅੰਮ੍ਰਿਤਸਰ- ਉਘੇ ਸਿੱਖ ਚਿੰਤਕ, ਸ਼੍ਰੌਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਦਿਲਜੀਤ ਸਿੰਘ ਬੇਦੀ ਜੋਂ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦਾ ਅੱਜ ਧਾਰਮਿਕ ਰਹੁਰੀਤਾਂ ਅਨੁਸਾਰ ਅੰਗੀਠਾ ਸਮੇਟਿਆ ਗਿਆ। ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਲੋਂ ਬਾਬਾ ਭਗਤ ਸਿੰਘ, ਮੈਨੇਜਰ ਪਰਮਜੀਤ ਸਿੰਘ ਬਾਜਵਾ, ਭਾਜਪਾ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਬਾਸਰਕੇ ਦੇ ਇਲਾਵਾ ਬੇਦੀ ਪ੍ਰੀਵਾਰ ਦੇ ਸਮੂਹ ਮੈਂਬਰ ਅਤੇ ਰਿਸ਼ਤੇਦਾਰ ਸਾਕ ਸਬੰਧੀ ਵੱਡੀ ਗਿਣਤੀ ਵਿਚ ਸ਼ਾਮਲ ਸਨ।
ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਦਸਿਆ ਕਿ ਦਿਲਜੀਤ ਸਿੰਘ ਬੇਦੀ ਦਾ ਨਮਿਤ ਅੰਤਿਮ ਅਰਦਾਸ ਸਮਾਗਮ 08 ਸਤੰਬਰ ਦਿਨ ਸੋਮਵਾਰ ਨੂੰ 12:00 ਤੋਂ 1:00 ਵਜੇ ਤੀਕ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਛਾਉਣੀ ਨਿਹੰਗ ਸਿੰਘ ਬੁੱਢਾ ਦਲ ਵਿਖੇ ਅਯੋਜਿਤ ਕੀਤਾ ਜਾਵੇਗਾ। ਇਸ ਮੋਕੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸਮੂਹ ਨਿਹੰਗ ਸਿੰਘ ਜਥੇਬੰਦੀਆਂ ਤੋਂ ਇਲਾਵਾ ਵੱਖ-ਵੱਖ ਸੰਪਰਦਾਵਾਂ ਦੇ ਮੁਖੀ ਸਾਹਿਬਾਨ ਦਿਲਜੀਤ ਸਿੰਘ ਬੇਦੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ।