ਪੰਜਾਬ

ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਸੂਬਾ ਸਰਕਾਰ ਦੀ ਸਮੁੱਚਾ ਅਮਲਾ ਹਰਕਤ ‘ਚ

ਕੌਮੀ ਮਾਰਗ ਬਿਊਰੋ | September 03, 2025 09:06 PM

ਤਰਨ ਤਾਰਨ- ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਨੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮਰੜ ਅਤੇ ਕਿੜੀਆਂ ਦਾ ਦੌਰਾ ਕਰਕੇ ਬਿਆਸ ਦਰਿਆ ਦੇ ਸੰਵੇਦਨਸ਼ੀਲ ਹਿੱਸਿਆਂ ਦਾ ਜਾਇਜ਼ਾ ਲਿਆ।

ਇਸ ਦੌਰੇ ਦੌਰਾਨ ਆਗੂਆਂ ਨੇ ਬੰਨ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕਰਕੇ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ ਬਾਰੇ ਜਾਣਿਆ। ਸਥਿਤੀ ਦੀ ਗੰਭੀਰਤਾ ਨੂੰ ਸਮਝਦਿਆਂ ਕੈਬਨਿਟ ਮੰਤਰੀਆਂ ਅਤੇ ਸ੍ਰੀ ਸਿਸੋਦੀਆ ਨੇ ਸਥਾਨਕ ਭਾਈਚਾਰੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਰਗਰਮ ਸਮਰਥਨ ਨਾਲ ਬੋਰੀਆਂ ਅਤੇ ਕਰੇਟਾਂ ਦੀ ਵਰਤੋਂ ਰਾਹੀਂ ਦਰਿਆ ਦੇ ਕਮਜ਼ੋਰ ਹਿੱਸਿਆਂ ਨੂੰ ਮਜ਼ਬੂਤ ਕਰਨ ਦੇ ਕਾਰਜ ਵਿੱਚ ਸਹਿਯੋਗ ਦਿੱਤਾ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਜ਼ਮੀਨ ਅਤੇ ਰਿਹਾਇਸ਼ੀ ਇਲਾਕਿਆਂ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਤੁਰੰਤ ਉਪਾਅ ਯਕੀਨੀ ਬਣਾਉਣ ਦੇ ਨਾਲ-ਨਾਲ ਲੰਬੇ ਸਮੇਂ ਦੇ ਹੱਲ ਤਿਆਰ ਕਰਨ ਲਈ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ।

ਕੈਬਨਿਟ ਮੰਤਰੀਆਂ ਨੇ ਪਿੰਡ ਵਾਸੀਆਂ ਅਤੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਬੰਨ੍ਹਾਂ ਨੂੰ ਸਮੇਂ ਸਿਰ ਮਜ਼ਬੂਤ ਕਰਨ ਵਿੱਚ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਸਥਿਤੀ ਦੀ ਨੇੜਿਓਂ ਨਜ਼ਰ ਰੱਖ ਰਹੀ ਹੈ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਸੂਬਾ ਸਰਕਾਰ ਦਾ ਪੂਰਾ ਅਮਲਾ ਪਹਿਲੇ ਦਿਨ ਤੋਂ ਸਰਗਰਮ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਆਪ ਦੀ ਸਮੁੱਚੀ ਲੀਡਰਸ਼ਿਪ ਇਸ ਮੁਸ਼ਕਲ ਸਮੇਂ ਵਿੱਚ ਪੰਜਾਬੀਆਂ ਨਾਲ ਡਟ ਕੇ ਖੜ੍ਹੇ ਹਨ।

 

Have something to say? Post your comment

 
 
 

ਪੰਜਾਬ

ਪੰਜਾਬ ਦੇ ਹੜ੍ਹ ਮਨੁੱਖ ਦੁਆਰਾ ਬਣਾਈ ਗਈ ਆਫ਼ਤ ਹਨ: ਭੂਪੇਸ਼ ਬਘੇਲ

ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ: ਬਰਿੰਦਰ ਕੁਮਾਰ ਗੋਇਲ

ਮਿਲਕਫੈੱਡ ਨੇ ਹੜ੍ਹ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਮੁਫ਼ਤ ਪਸ਼ੂ ਚਾਰਾ ਮੁਹੱਈਆ ਕਰਵਾਉਣ ਲਈ 50 ਕਰੋੜ ਦੀ ਐਨ.ਡੀ.ਡੀ.ਬੀ. ਗ੍ਰਾਂਟ ਦੀ ਕੀਤੀ ਮੰਗ

‘ਵੇਰਕਾ` ਕਰ ਰਿਹਾ ਹੈ ਪੰਜਾਬ ਭਰ ਵਿੱਚ ਵੱਡੇ ਪੱਧਰ `ਤੇ ਰਾਹਤ ਕਾਰਜਾਂ ਦੀ ਅਗਵਾਈ

ਕੇਂਦਰ ਦਾ ਦਿਲ ਅਫਗਾਨਿਸਤਾਨ ਲਈ ਖੁੱਲ੍ਹਾ ਹੈ, ਪੰਜਾਬ ਲਈ ਬੰਦ: ਆਹਲੂਵਾਲੀਆ

ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਪੂਰਨਪੁਰ ਤੋਂ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਲਈ ਰਵਾਨਾ

ਖਾਲਸਾ ਕਾਲਜ ਅਤੇ ਪਬਲਿਕ ਸਕੂਲ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਅਤੇ ਚੈੱਕ ਰਾਹੀਂ ਪਾਇਆ ਯੋਗਦਾਨ

ਦੇਵੀ ਵਾਲਾ ਰੋਡ ਕੋਟਕਪੂਰਾ ਦੀ ਸੀਵਰੇਜ ਸਮੱਸਿਆ ਨੂੰ ਸਥਾਈ ਤੌਰ 'ਤੇ ਹੱਲ ਕੀਤਾ ਜਾਵੇਗਾ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਮੋਹਿੰਦਰ ਭਗਤ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਉਣ ਲਈ ਪੈਸਕੋ ਦੇ ਕਰਮਚਾਰੀਆਂ ਦੀ ਸ਼ਲਾਘਾ