ਪੰਜਾਬ

ਪੰਜਾਬ ਅਨ-ਏਡਿਡ ਕਾਲਜ ਐਸੋਸੀਏਸ਼ਨ ਨੇ ਪੰਜਾਬ ਹੜ੍ਹ ਰਾਹਤ ਕਾਰਜਾਂ ਲਈ 11 ਲੱਖ ਰੁਪਏ ਦਿੱਤੇ

ਕੌਮੀ ਮਾਰਗ ਬਿਊਰੋ | September 03, 2025 09:07 PM

ਚੰਡੀਗੜ੍ਹ- ਹੜ੍ਹਾਂ ਕਾਰਨ ਬਣੇ ਔਖੇ ਹਾਲਾਤਾਂ ਵਿੱਚ ਇਕਜੁੱਟਤਾ ਦੀ ਮਿਸਾਲ ਪੇਸ਼ ਕਰਦਿਆਂ ਪੰਜਾਬ ਅਨ-ਏਡਿਡ ਕਾਲਜ ਐਸੋਸੀਏਸ਼ਨ (ਪੁੱਕਾ) ਨੇ ਰਾਹਤ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਨੰਗਲ ਵਿਖੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ 11 ਲੱਖ ਰੁਪਏ ਦਾ ਚੈੱਕ ਸੌਂਪਿਆ।

ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਅਤੇ ਪੁੱਕਾ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਦੀ ਅਗਵਾਈ ਵਾਲੇ ਵਫ਼ਦ ਨੰਗਲ ਵਿਖੇ ਸਿੱਖਿਆ ਮੰਤਰੀ ਨੂੰ ਮਿਲਿਆ, ਜਿੱਥੇ ਸ. ਹਰਜੋਤ ਸਿੰਘ ਬੈਂਸ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਬਚਾਅ ਅਤੇ ਰਾਹਤ ਕਾਰਜਾਂ ਦੀ ਅਗਵਾਈ ਕਰ ਰਹੇ ਹਨ। ਇਸ ਵਫ਼ਦ ਵਿੱਚ ਪੰਜਾਬ ਦੇ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਸ੍ਰੀ ਸੁਮਨਦੀਪ ਸਿੰਘ ਵਾਲੀਆ, ਲੈਮਰਿਨ ਟੈਕ ਯੂਨੀਵਰਸਿਟੀ ਦੇ ਚਾਂਸਲਰ ਨਿਰਮਲ ਸਿੰਘ ਰਿਆਤ, ਸਵਾਈਟ ਗਰੁੱਪ ਤੋਂ ਸ਼੍ਰੀ ਅਸ਼ੋਕ ਗਰਗ, ਰਾਮ ਦੇਵੀ ਜਿੰਦਲ ਕਾਲਜ ਤੋਂ ਰਾਜੀਵ ਜਿੰਦਲ ਅਤੇ ਕੁਐਸਟ ਗਰੁੱਪ ਤੋਂ ਹਰਿੰਦਰ ਕਾਂਡਾ ਸ਼ਾਮਿਲ ਸਨ।

ਸ. ਹਰਜੋਤ ਸਿੰਘ ਬੈਂਸ ਨੇ ਪੁੱਕਾ ਅਤੇ ਇਸਦੀਆਂ ਮੈਂਬਰ ਸੰਸਥਾਵਾਂ ਦੀ ਇਸ ਯੋਗਦਾਨ ਲਈ ਪ੍ਰਸ਼ੰਸਾ ਕੀਤੀ ਅਤੇ ਇਸ ਮੁਸ਼ਕਲ ਸਮੇਂ ਦੌਰਾਨ ਇਸ ਇਮਦਾਦ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਸਮੇ ਪੁੱਕਾ ਦਾ ਯੋਗਦਾਨ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਬੇ ਵਿੱਚ ਮਹੱਤਵਪੂਰਨ ਰਾਹਤ ਪ੍ਰਦਾਨ ਕਰਨ ਲਈ ਰਾਜ ਸਰਕਾਰ ਦੀ ਮਦਦ ਕਰੇਗਾ।

ਡਾ. ਅੰਸ਼ੂ ਕਟਾਰੀਆ ਨੇ ਸਿੱਖਿਆ ਮੰਤਰੀ ਨੂੰ ਭਰੋਸਾ ਦਿੱਤਾ ਕਿ ਪੁੱਕਾ ਅਤੇ ਇਸਦੇ ਮੈਂਬਰ ਕਾਲਜ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਅਤੇ ਦੇਖਭਾਲ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੇ ਨਾਲ ਇੱਕਜੁੱਟ ਹਨ। ਇਹ ਸੰਕੇਤ ਪੁੱਕਾ ਅਤੇ ਇਸਦੇ ਮੈਂਬਰ ਸੰਸਥਾਵਾਂ ਦੀ ਰਾਜ ਦੇ ਰਾਹਤ ਕਾਰਜਾਂ ਦਾ ਸਮਰਥਨ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਵਿਫਟ ਗਰੁੱਪ, ਲੈਮਰਿਨ ਟੈਕ ਯੂਨੀਵਰਸਿਟੀ, ਸੀਜੀਸੀ ਯੂਨੀਵਰਸਿਟੀ, ਜੀ ਐਨ ਏ ਯੂਨੀਵਰਸਿਟੀ , ਅੰਮ੍ਰਿਤਸਰ ਗਰੁੱਪ , ਕੁਐਸਟ ਗਰੁੱਪ, ਗਲੋਬਲ ਗਰੁੱਪ, ਰਾਮ ਦੇਵੀ ਜਿੰਦਲ ਗਰੁੱਪ, ਇੰਡੋ ਗਲੋਬਲ, ਅਕਾਲ ਗਰੁੱਪ, ਐਲ ਸੀ ਈ ਟੀ ਗਰੁੱਪ, ਗੁਲਜ਼ਾਰ ਗਰੁੱਪ, ਬੀਆਈ ਐਸ ਗਰੁੱਪ, ਸਵਾਇਟ ਗਰੁੱਪ, ਆਰੀਅਨ ਗਰੁੱਪ, ਬਾਬਾ ਸ੍ਰੀ ਚੰਦ ਕਾਲਜ, ਬਾਬਾ ਕੁੰਦਨ ਕਾਲਜ, ਅਤੇ ਐਸ ਬੀ ਐਸ ਗਰੁੱਪ ਨੇ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਇਆ ਹੈ।

 

Have something to say? Post your comment

 
 
 

ਪੰਜਾਬ

ਕੋਈ ਵੀ ਹੜ੍ਹ ਪੀੜਤ ਰਾਹਤ ਸਮੱਗਰੀ ਤੋਂ ਵਾਂਝਾ ਨਾ ਰਹੇ : ਐਡਵੋਕੇਟ ਹਰਪਾਲ ਸਿੰਘ ਚੀਮਾ

ਪੰਜਾਬ ਨੂੰ ਹੜ੍ਹਾਂ ਤੋਂ ਰਾਹਤ ਤੇ ਮੁੜ ਵਸੇਬੇ ਵਾਸਤੇ 20 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਦਿੱਤਾ ਜਾਵੇ: ਸੁਖਬੀਰ ਸਿੰਘ ਬਾਦਲ

ਹਸਪਤਾਲ 'ਚ ਜ਼ੇਰੇ ਇਲਾਜ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ ਅਤੇ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਹੁਕਮ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਲਈ 481 ਵੈਟਰਨਰੀ ਟੀਮਾਂ ਤਾਇਨਾਤ, 22000 ਤੋਂ ਵੱਧ ਪਸ਼ੂਆਂ ਦਾ ਇਲਾਜ ਕੀਤਾ

ਸਿੱਖਿਆ ਮੰਤਰੀ ਵੱਲੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਣ ਦਾ ਐਲਾਨ

ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ-ਸੰਜੇ ਸਿੰਘ

ਉਘੇ ਸਿੱਖ ਚਿੰਤਕ  ਦਿਲਜੀਤ ਸਿੰਘ ਬੇਦੀ ਦਾ ਅੰਤਿਮ ਅਰਦਾਸ ਸਮਾਗਮ 8 ਸਤੰਬਰ ਨੂੰ-ਬਾਬਾ ਬਲਬੀਰ ਸਿੰਘ 

ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਤੋਂ ਬਰੇਲੀ ਲਈ ਰਵਾਨਾ

ਪੰਜਾਬ ਦੇ ਹੜ੍ਹ ਮਨੁੱਖ ਦੁਆਰਾ ਬਣਾਈ ਗਈ ਆਫ਼ਤ ਹਨ: ਭੂਪੇਸ਼ ਬਘੇਲ

ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ