ਨੈਸ਼ਨਲ

ਪੰਜਾਬ ਹੜ੍ਹ ਰਾਹਤ ਅਤੇ ਕਿਸਾਨਾਂ ਵਾਸਤੇ ਖੇਤੀਬਾੜੀ ਸਮੱਗਰੀ ਲਈ ₹5 ਕਰੋੜ ਦੇਣ ਦਾ ਐਲਾਨ: ਵਿਕਰਮਜੀਤ ਸਿੰਘ ਸਾਹਨੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 04, 2025 07:00 PM

ਨਵੀਂ ਦਿੱਲੀ -ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਆਪਣੇ ਐਮਪੀ ਐਲਏਡੀ ਫੰਡ ਅਤੇ ਨਿੱਜੀ ਸੇਵਾ ਮਿੱਲਾਂ ਕੇ ਪੰਜਾਬ ਹੜ੍ਹ ਰਾਹਤ ਲਈ ਕੁੱਲ ₹5 ਕਰੋੜ ਦੇਣ ਦਾ ਵਾਅਦਾ ਕੀਤਾ ਹੈ। ਡਾ. ਸਾਹਨੀ ਨੇ ਐਲਾਨ ਕੀਤਾ ਕਿ ਉਹ ਹੜ੍ਹ ਬਚਾਅ ਕਾਰਜਾਂ ਲਈ ਉੱਨਤ ਕਿਸ਼ਤੀਆਂ ਅਤੇ ਨਦੀਆਂ ਦੀ ਸਫਾਈ ਲਈ ਆਧੁਨਿਕ ਮਸ਼ੀਨਰੀ ਦੀ ਖਰੀਦ ਵਾਸਤੇ ਸਟੇਟ ਡਿਜ਼ਾਸਟਰ ਰਿਲੀਫ ਫੋਰਸ ਨੂੰ ਵਿੱਤੀ ਸਹਾਇਤਾ ਦੇ ਰਹੇ ਹਨ। ਉਨ੍ਹਾਂ ਨੇ ਕਮਜ਼ੋਰ ਖੇਤਰਾਂ ਦੀ ਭਵਿੱਖ ਦੀਆਂ ਆਫ਼ਤਾਂ ਤੋਂ ਰੱਖਿਆ ਲਈ ਮਜ਼ਬੂਤ ਹੜ੍ਹ ਸੁਰੱਖਿਆ ਬੰਨ੍ਹ ਬਣਾਉਣ ਲਈ ਫੰਡ ਦੇਣ ਦਾ ਵੀ ਵਾਅਦਾ ਕੀਤਾ। ਡਾ. ਸਾਹਨੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਐਨਜੀਓ, ਸੰਨ ਫਾਊਂਡੇਸ਼ਨ, ਜ਼ਮੀਨੀ ਪੱਧਰ 'ਤੇ ਰਾਹਤ ਕਾਰਜਾਂ ਵਿੱਚ ਸਰਗਰਮੀ ਨਾਲ ਸ਼ਾਮਲ ਹੈ। ਹੁਣ ਤੱਕ ₹1 ਕਰੋੜ ਤੋਂ ਵੱਧ ਦੇ ਖਰਚੇ ਨਾਲ, ਸੰਨ ਫਾਊਂਡੇਸ਼ਨ ਨੇ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਪਰਿਵਾਰਾਂ ਨੂੰ ਸੁੱਕਾ ਰਾਸ਼ਨ, ਮੈਡੀਕਲ ਕਿੱਟਾਂ, ਸਫਾਈ ਸਪਲਾਈ ਅਤੇ ਪਸ਼ੂਆਂ ਲਈ ਚਾਰਾ ਵੰਡਿਆਂ ਅਤੇ ਮੋਟਰਬੋਟਾਂ ਅਤੇ ਐਂਬੂਲੈਂਸਾਂ ਪ੍ਰਦਾਨ ਕੀਤੀਆਂ ਹਨ। ਡਾ. ਸਾਹਨੀ ਨੇ ਕਿਹਾ ਕਿ ਉਹ ਕਣਕ ਦੀ ਬਿਜਾਈ ਲਈ ਛੋਟੇ ਕਿਸਾਨਾਂ ਨੂੰ ਖਾਦ, ਬੀਜ, ਕੀਟਨਾਸ਼ਕ ਆਦਿ ਵਰਗੇ ਖੇਤੀਬਾੜੀ ਸਾਧਨ ਪ੍ਰਦਾਨ ਕਰਨਗੇ। ਡਾ. ਸਾਹਨੀ ਨੇ ਕੇਂਦਰ ਤੋਂ ₹10, 000 ਕਰੋੜ ਦੇ ਹੜ੍ਹ ਰਾਹਤ ਪੈਕੇਜ ਦੀ ਮੰਗ ਵੀ ਕੀਤੀ। ਉਨ੍ਹਾਂ ਨੇ ਪ੍ਰਸਤਾਵ ਰੱਖਿਆ ਕਿ ਹਰੇਕ ਕਿਸਾਨ ਨੂੰ ਫਸਲ ਦੇ ਨੁਕਸਾਨ ਦੀ ਪੂਰਤੀ ਲਈ ਪ੍ਰਤੀ ਏਕੜ ₹50, 000 ਦਾ ਮੁਆਵਜ਼ਾ ਦਿੱਤਾ ਜਾਵੇ, ਅਤੇ ਰੋਜ਼ਾਨਾ ਦਿਹਾੜੀ ਕਰਨ ਵਾਲਿਆਂ ਅਤੇ ਪਸ਼ੂਆਂ ਦੇ ਮਾਲਕਾਂ ਨੂੰ ਵੀ ਢੁਕਵਾਂ ਮੁਆਵਜ਼ਾ ਮਿਲੇ। ਇਨ੍ਹਾਂ ਤੋਂ ਇਲਾਵਾ, ਨੁਕਸਾਨੇ ਗਏ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੀ ਫੰਡਾਂ ਦੀ ਲੋੜ ਹੈ।

Have something to say? Post your comment

 
 
 

ਨੈਸ਼ਨਲ

ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਫੰਡ ਜਮਾ ਕਰਵਾਇਆ

ਤਖ਼ਤ ਪਟਨਾ ਸਾਹਿਬ ਤੋਂ ਨਿਕਲਣ ਵਾਲੀ ਸ਼ਹੀਦੀ ਜਾਗਰਤੀ ਯਾਤਰਾ ਲਈ ਦਿੱਲੀ ਤੋਂ ਪਾਲਕੀ ਬੱਸ ਰਵਾਨਾ

ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਗਏ ਸ਼ਹੀਦੀ ਸਮਾਗਮ

ਪਾਣੀ ਨੂੰ ਹਥਿਆਰ ਬਣਾਉਣ ਦੀ ਨੀਤੀ ਚਿੰਤਾਜਨਕ: ਭਾਈ ਅਮਰੀਕ ਸਿੰਘ ਗਿੱਲ

ਸ਼੍ਰੀ ਅਕਾਲ ਤਖਤ ਸਾਹਿਬ ਭਾਈ ਜਸਵੰਤ ਸਿੰਘ ਖਾਲੜਾ ਨੂੰ ਕੌਮੀ ਸ਼ਹੀਦ ਐਲਾਨਣ -ਕੀਤੀ ਅਪੀਲ ਗੁਰਪਤਵੰਤ ਸਿੰਘ ਪੰਨੂ ਨੇ

ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਵਿਕਰਮਜੀਤ ਸਿੰਘ ਸਾਹਨੀ ਵਲੋਂ ਮੁਫ਼ਤ ਹੁਨਰ ਸਿਖਲਾਈ ਅਤੇ ਨੌਕਰੀਆਂ ਦੇਣ ਦੀ ਪੇਸ਼ਕਸ਼

ਦਿੱਲੀ ਏਮਜ਼ ਪੰਜਾਬ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਇਆ, 22 ਡਾਕਟਰਾਂ ਅਤੇ ਨਰਸਾਂ ਦੀ ਟੀਮ ਰਵਾਨਾ

ਪੰਜਾਬ ਦੇ ਹੜ੍ਹ ਪੀੜ੍ਹਤ ਖੇਤਰਾਂ ਲਈ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦੋ ਟਰੱਕ ਸਮਾਨ ਤੇ ਇਕ ਐਂਬੂਲੈਂਸ ਰਵਾਨਾ

ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਭਲਾਈ ਲਈ ਗੁਰੂ ਮਹਾਰਾਜ ਅੱਗੇ ਅਰਦਾਸ ਅਤੇ ਪੀੜਤਾਂ ਦੀ ਮਦਦ ਲਈ ਅਪੀਲ: ਸੀਜੀਪੀਸੀ ਜਮਸ਼ੇਦਪੁਰ

ਸਿੱਖਾਂ ਦੇ ਵਾਰਸ ਬਣੇ ਫਿਰਦੇ ਦਿੱਲੀ ਦੇ ਸਿੱਖ ਨੇਤਾ ਪੰਜਾਬ ਦੇ ਹੜ੍ਹ ਪੀੜ੍ਹਤਾਂ ਲਈ ਕੇਂਦਰ ਕੋਲੋਂ 1 ਲੱਖ ਕਰੋੜ ਦਾ ਪੈਕੇਜ ਜਾਰੀ ਕਰਵਾਣ : ਰਮਨਦੀਪ ਸਿੰਘ ਸੋਨੂੰ